09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਮੁੱਖ ਖੇਤੀਬਾੜੀ ਅਫ਼ਸਰ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ

Ad Position 21
No active advertisement
ਅਜੀਤ ਡੈਸਕ 02-11-2025
ਫ਼ਾਜ਼ਿਲਕਾ, 1 ਨਵੰਬਰ (ਦਵਿੰਦਰ ਪਾਲ ਸਿੰਘ)-ਮੁੱਖ ਖੇਤੀਬਾੜੀ ਅਫ਼ਸਰ ਸ੍ਰੀਮਤੀ ਹਰਪ੍ਰੀਤ ਪਾਲ ਕੌਰ ਖ਼ੁਦ ਖੇਤੀਬਾੜੀ 'ਤੇ ਕਿਸਾਨ ਭਲਾਈ ਵਿਭਾਗ ਦੀ ਟੀਮਾਂ ਦੀ ਅਗਵਾਈ ਕਰਦਿਆਂ ਪਿੰਡਾਂ ਦਾ ਦੌਰਾ ਕਰਕੇ ਕਿਸਾਨ ਵੀਰਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਪ੍ਰੇਰਿਤ ਕਰ ਰਹੇ ਹਨ | ਉਨ੍ਹਾਂ ਪਿੰਡ ਪਾਲੀ ਵਾਲਾ, ਚੱਕ ਪਾਲੀ ਵਾਲਾ, ਮੂਲਿਆਂ ਵਾਲਾ, ਰੋੜਾਂ ਵਾਲੀ, ਪਾਕਾਂ ਆਦਿ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਜਾਗਰੂਕ ਕੀਤਾ | ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਜ਼ਿਲ੍ਹੇ ਦੇ ਹਰੇਕ ਪਿੰਡ ਵਿਚ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਸੰਦੇਸ਼ ਪਹੁੰਚਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ | ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਅਤੇ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਅਸੀਂ ਸਾਰੇ ਰਲ ਮਿਲ ਕੇ ਅੱਗੇ ਆਈਏ ਅਤੇ ਪਰਾਲੀ ਨੂੰ ਅੱਗ ਨਾ ਲਗਾਈਏ | ਉਨ੍ਹਾਂ ਅਗਾਂਹਵਧੂ ਕਿਸਾਨਾਂ ਨੂੰ ਇਸ ਮੁਹਿੰਮ ਨਾਲ ਜੋੜਦਿਆਂ ਅਪੀਲ ਕੀਤੀ ਕਿ ਉਹ ਵੀ ਖੇਤੀਬਾੜੀ ਵਿਭਾਗ ਨੂੰ ਸਹਿਯੋਗ ਦਿੰਦੇ ਹੋਏ ਹੋਰਨਾਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਨ | ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਜ਼ਰੂਰੀ ਖੁਰਾਕੀ ਤੱਤ ਵੀ ਨਸ਼ਟ ਹੁੰਦੇ ਹਨ | ਉਨ੍ਹਾਂ ਕਿਹਾ ਕਿ ਜ਼ਮੀਨ ਸਾਨੂੰ ਅੰਨ ਪ੍ਰਦਾਨ ਕਰਦੀ ਹੈ, ਇਸ ਕਰਕੇ ਸਾਨੂੰ ਜ਼ਮੀਨ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਖੇਤੀਬਾੜੀ ਵਿਭਾਗ ਦੇ ਰਾਹੀਂ ਸਬਸਿਡੀ 'ਤੇ ਮਸ਼ੀਨਾਂ ਵੀ ਉਪਲਬਧ ਕਰਵਾਈਆਂ ਹਨ ਤਾਂ ਜੋ ਯੋਗ ਤਰੀਕੇ ਨਾਲ ਪਰਾਲੀ ਦਾ ਨਿਪਟਾਰਾ ਕੀਤਾ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਬਾਂਕੇ ਬਿਹਾਰੀ ਮੰਦਰ ਵਿਚ ਤੁਲਸੀ ਵਿਆਹ ਅੱਜ ਅਗਲੀ ਖ਼ਬਰ ਪਰਾਲੀ ਨੂੰ ਅੱਗ ਲਾਉਣ 'ਤੇ 4 ਖ਼ਿਲਾਫ਼ ਮੁਕੱਦਮਾ ਦਰਜ
Ad Position 24