09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਸ੍ਰੀ ਬਾਂਕੇ ਬਿਹਾਰੀ ਮੰਦਰ ਵਿਚ ਤੁਲਸੀ ਵਿਆਹ ਅੱਜ

Ad Position 21
No active advertisement
ਅਜੀਤ ਡੈਸਕ 02-11-2025
ਫ਼ਾਜ਼ਿਲਕਾ, 1 ਨਵੰਬਰ (ਅਮਰਜੀਤ ਸ਼ਰਮਾ)-ਸਥਾਨਕ ਮਾਧਵ ਨਗਰੀ ਸਥਿਤ ਸ੍ਰੀ ਬਾਂਕੇ ਬਿਹਾਰੀ ਮੰਦਰ ਵਿਚ ਤੁਲਸੀ ਵਿਆਹ ਅੱਜ 2 ਨਵੰਬਰ ਨੂੰ ਹੋਵੇਗਾ | ਇਸ ਬਾਰੇ ਜਾਣਕਾਰੀ ਦਿੰਦਿਆਂ ਮੰਦਰ ਕਮੇਟੀ ਦੇ ਪ੍ਰਧਾਨ ਗੁਰਦੇਵ ਸਿੰਘ ਅਤੇ ਪੰਡਿਤ ਘਨਸ਼ਿਆਮ ਸ਼ਰਮਾ ਨੇ ਦੱਸਿਆ ਕਿ 1 ਨਵੰਬਰ ਸ਼ਨੀਵਾਰ ਨੂੰ ਸਵੇਰੇ ਮੰਦਰ ਤੋਂ ਪ੍ਰਭਾਤ ਫੇਰੀ ਕੱਢੀ ਗਈ, ਜੋ ਮਾਧਵ ਨਗਰੀ ਦੀਆਂ ਗਲੀਆਂ ਵਿਚੋਂ ਹੁੰਦੀ ਹੋਈ ਵਾਪਸ ਮੰਦਰ ਦੇ ਵਿਹੜੇ ਵਿਚ ਪਹੁੰਚੀ | ਉਨ੍ਹਾਂ ਦੱਸਿਆ ਕਿ 2 ਨਵੰਬਰ ਐਤਵਾਰ ਨੂੰ ਤੁਲਸੀ ਅਤੇ ਭਗਵਾਨ ਸ਼ਾਲਿਗ੍ਰਾਮ ਦਾ ਵਿਆਹ ਸਮਾਗਮ ਧੂਮ-ਧਾਮ ਅਤੇ ਸ਼ਰਧਾ ਭਾਵ ਨਾਲ ਸੰਪੰਨ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ | ਸਾਰੇ ਸ਼ਰਧਾਲੂਆਂ ਅਤੇ ਸੇਵਾਦਾਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ | ਮੰਦਰ ਨੂੰ ਸ਼ਾਨਦਾਰ ਢੰਗ ਨਾਲ ਸਜਾਇਆ ਜਾ ਰਿਹਾ ਹੈ | ਸਾਰੇ ਸ਼ਰਧਾਲੂ ਅਤੇ ਮੰਦਰ ਕਮੇਟੀ ਦੇ ਮੈਂਬਰਾਂ ਨੂੰ ਬੇਨਤੀ ਕੀਤੀ ਗਈ ਕਿ ਉਹ ਇਸ ਪਵਿੱਤਰ ਮੌਕੇ 'ਤੇ ਸਮਾਗਮ ਦੀ ਸ਼ੋਭਾ ਵਧਾਉਣ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਅਗਲੀ ਖ਼ਬਰ ਮੁੱਖ ਖੇਤੀਬਾੜੀ ਅਫ਼ਸਰ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ
Ad Position 24