09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

Ad Position 21
No active advertisement
ਅਜੀਤ ਡੈਸਕ 02-11-2025
ਫ਼ਾਜ਼ਿਲਕਾ, 1 ਨਵੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਨੇ ਬੀ.ਐਨ.ਐੱਸ.ਐੱਸ. ਦੀ ਧਾਰਾ 163(ਪੁਰਾਣੀ ਸੀ.ਆਰ.ਪੀ.ਸੀ, 1973 ਦੀ ਧਾਰਾ 144) ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਜ਼ਿਲ੍ਹਾ ਮੈਜਿਸਟਰੇਟ ਦੇ ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਰੈਸਟੋਰੈਂਟ ਜਾਂ ਹੁੱਕਾ ਬਾਰ ਵਿਖੇ ਗਾਹਕਾਂ ਨੂੰ ਹੁੱਕਾ ਨਹੀਂ ਪਰੋਸਿਆ ਜਾ ਸਕੇਗਾ | ਜ਼ਿਲੇ੍ਹ ਦੇ ਸਮੂਹ ਪਿੰਡਾਂ ਅਤੇ ਨਗਰ ਕੌਂਸਲਾਂ ਦੀ ਹੱਦ ਵਿਚ ਇਹ ਹੁਕਮ ਲਾਗੂ ਰਹਿਣਗੇ | ਉਨ੍ਹਾਂ ਕਿਹਾ ਕਿ ਉਲੰਘਣਾ ਕਰਨ ਵਾਲੇ ਵਿਅਕਤੀ ਵਿਰੁੱਧ ਭਾਰਤੀ ਢੰਡ ਵਿਧਾਨ ਦੀ ਧਾਰਾ 188 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਪੈਂਦੇ ਅੰਤਰ ਰਾਸ਼ਟਰੀ ਬਾਰਡਰ ਏਰੀਆ ਦੇ ਨਾਲ ਲਗਦੇ 4 ਕਿੱਲੋਮੀਟਰ ਦੇ ਏਰੀਏ ਵਿਚ ਪਾਕਿਸਤਾਨੀ ਸਿਮ ਕਾਰਡ ਰੱਖਣ ਅਤੇ ਵਰਤੋਂ ਕਰਨ 'ਤੇ ਪੂਰਨ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ | ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਪੈਂਦੇ ਅੰਤਰ ਰਾਸ਼ਟਰੀ ਬਾਰਡਰ ਏਰੀਆ ਦੇ ਨਾਲ ਲਗਦੇ 4 ਕਿੱਲੋਮੀਟਰ ਦੇ ਏਰੀਏ ਵਿਚ ਕਵਾਡ ਕਾਪਟਰ/ਡਰੋਨ ਕੈਮਰੇ ਆਦਿ ਉਡਾਉਣ 'ਤੇ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ | ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ 'ਤੇ ਵੀ ਪੂਰਨ ਪਾਬੰਦੀ ਲਗਾਈ ਗਈ ਹੈ | ਉਨ੍ਹਾਂ ਜ਼ਿਲ੍ਹੇ ਦੇ ਬਾਰਡਰ ਨੇੜਲੇ ਪਿੰਡਾਂ ਵਿਚ ਸ਼ਾਮ 5 ਵਜੇ ਤੋਂ ਬਾਅਦ ਡੀ.ਜੇ (ਮਿਊਜ਼ਿਕ ਸਿਸਟਮ), ਪਟਾਕੇ ਚਲਾਉਣ ਅਤੇ ਲੇਜ਼ਰ ਲਾਈਟਾਂ ਦਾ ਇਸਤੇਮਾਲ ਕਰਨ 'ਤੇ ਵੀ ਰੋਕ ਲਗਾਈ ਹੈ | ਜ਼ਿਲ੍ਹਾ ਮੈਜਿਸਟਰੇਟ ਨੇ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਦਰਮਿਆਨ ਅਤੇ ਤਾਰ ਤੋਂ ਭਾਰਤ ਵਾਲੇ ਪਾਸੇ 70 ਤੋਂ 100 ਮੀਟਰ ਥਾਂ 'ਤੇ ਉੱਚੀਆਂ ਫ਼ਸਲਾਂ ਜਿਵੇਂ ਬੀ.ਟੀ. ਨਰਮਾ, ਮੱਕੀ, ਗਵਾਰਾ, ਜਵਾਰ, ਗੰਨਾ, ਸਰੋਂ੍ਹ, ਤੋਰੀਆ, ਸੂਰਜਮੁਖੀ ਅਤੇ ਅਜਿਹੀਆਂ ਹੋਰ ਉੱਚੀਆਂ ਵਧਣ ਵਾਲੀਆਂ ਫ਼ਸਲਾਂ ਬੀਜਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ | ਬੀ.ਐੱਸ.ਐਫ. ਦੇ ਅਧਿਕਾਰੀਆਂ ਵੱਲੋਂ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਵਿਚਕਾਰ ਕੁੱਝ ਕਿਸਾਨ ਬੀ.ਟੀ. ਨਰਮਾ, ਮੱਕੀ, ਗਵਾਰਾ, ਜਵਾਰ, ਗੰਨਾ, ਸਰੋਂ੍ਹ, ਤੋਰੀਆ, ਸੂਰਜਮੁਖੀ ਅਤੇ 4.5 ਫ਼ੁੱਟ ਤੋਂ ਉੱਚੀਆਂ ਹੋਣ ਵਾਲੀਆਂ ਅਜਿਹੀਆਂ ਹੋਰ ਫ਼ਸਲਾਂ ਬੀਜ ਰਹੇ ਹਨ ਜਿਸ ਕਰਕੇ ਇਹ ਪਾਬੰਦੀ ਲਗਾਈ ਗਈ ਹੈ | ਇਹ ਪਾਬੰਦੀਆਂ 31 ਦਸੰਬਰ 2025 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ 'ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸਵਨਾ ਨੇ ਪਿੰਡ ਗ਼ੁਲਾਮ ਰਸੂਲ 'ਤੇ ਢਾਣੀ ਮੋਹਨਾ ਰਾਮ ਵਿਖੇ 61 ਲੱਖ ਰੁਪਏ ਮੁਆਵਜ਼ੇ ਦੇ ਮਨਜ਼ੂਰੀ ਪੱਤਰਾਂ ਦੀ ਕੀ... ਅਗਲੀ ਖ਼ਬਰ ਸ੍ਰੀ ਬਾਂਕੇ ਬਿਹਾਰੀ ਮੰਦਰ ਵਿਚ ਤੁਲਸੀ ਵਿਆਹ ਅੱਜ
Ad Position 24