09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਵਿਧਾਇਕ ਸਵਨਾ ਨੇ ਪਿੰਡ ਗ਼ੁਲਾਮ ਰਸੂਲ 'ਤੇ ਢਾਣੀ ਮੋਹਨਾ ਰਾਮ ਵਿਖੇ 61 ਲੱਖ ਰੁਪਏ ਮੁਆਵਜ਼ੇ ਦੇ ਮਨਜ਼ੂਰੀ ਪੱਤਰਾਂ ਦੀ ਕੀਤੀ ਵੰਡ

Ad Position 21
No active advertisement
ਅਜੀਤ ਡੈਸਕ 02-11-2025
ਫ਼ਾਜ਼ਿਲਕਾ, 1 ਨਵੰਬਰ (ਦਵਿੰਦਰ ਪਾਲ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰੇਕ ਹੜ੍ਹ ਪੀੜਤ ਨੂੰ ਰਾਹਤ ਦੇਣ ਲਈ ਵਚਨਬੱਧ ਹੈ | ਇਸੇ ਲਗਾਤਾਰਤਾ ਵਿਚ ਵਿਧਾਇਕ ਫ਼ਾਜ਼ਿਲਕਾ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਗ਼ੁਲਾਮ ਰਸੂਲ ਤੇ ਢਾਣੀ ਮੋਹਨਾ ਰਾਮ ਵਿਖੇ 61 ਲੱਖ ਰੁਪਏ ਦੇ ਮੁਆਵਜ਼ੇ ਦੇ ਮਨਜ਼ੂਰੀ ਪੱਤਰਾਂ ਦੀ ਵੰਡ ਕੀਤੀ | ਉਨ੍ਹਾਂ ਕਿਹਾ ਕਿ ਫ਼ਸਲਾਂ ਦੇ ਖ਼ਰਾਬੇ ਦੇ ਮੁਆਵਜ਼ੇ ਦੀ ਵੰਡ ਜਾਰੀ ਹੈ | ਵਿਧਾਇਕ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਉਦੇਸ਼ ਦੇ ਮੱਦੇਨਜ਼ਰ ਪੂਰੇ ਪਾਰਦਰਸ਼ੀ ਢੰਗ ਨਾਲ ਮੁਆਵਜ਼ਾ ਵੰਡਣ ਦੀ ਪ੍ਰਕਿਰਿਆ ਅਮਲ ਵਿਚ ਲਿਆਂਦੀ ਜਾ ਰਹੀ ਹੈ ਤਾਂ ਜੋ ਕੋਈ ਵੀ ਹੜ੍ਹ ਪੀੜਤ ਮੁਆਵਜ਼ੇ ਤੋਂ ਵਾਂਝਾ ਨਾ ਰਹਿ ਸਕੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਫ਼ਸਲਾਂ ਦੇ ਖ਼ਰਾਬੇ, ਪਸ਼ੂਆਂ ਅਤੇ ਮਕਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਫ਼ਸਲਾਂ ਦੇ ਨੁਕਸਾਨ ਦਾ ਪੰਜਾਬ ਸਰਕਾਰ ਵੱਲੋਂ ਪ੍ਰਤੀ ਏਕੜ 20 ਹਜ਼ਾਰ ਰੁਪਏ ਤੱਕ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਮਕਾਨ ਦਾ ਸਰਵੇ ਹੋਣ ਤੋਂ ਬਾਅਦ ਮੁਆਵਜ਼ਾ ਦੇਣ ਦੀ ਕਾਰਵਾਈ ਅੰਤਿਮ ਪੜਾਅ ਵੱਲ ਹੈ ਤੇ ਉਹ ਵੀ ਜਲਦ ਪੂਰੀ ਕਰਕੇ ਰਾਸ਼ੀ ਹੜ੍ਹ ਪੀੜਤਾਂ ਨੂੰ ਮੁਹੱਈਆ ਕਰਵਾਈ ਜਾਵੇਗੀ | ਉਨ੍ਹਾਂ ਕਿਹਾ ਕਿ ਪੂਰੀ ਤਰ੍ਹਾਂ ਨੁਕਸਾਨੇ ਗਏ ਮਕਾਨ ਦਾ 1 ਲੱਖ 20 ਹਜ਼ਾਰ ਰੁਪਏ ਅਤੇ ਥੋੜੇ੍ਹ ਨੁਕਸਾਨੇ ਗਏ ਮਕਾਨ ਦੀ 40 ਹਜ਼ਾਰ ਰੁਪਏ ਦੀ ਰਾਹਤ ਸਰਕਾਰ ਵੱਲੋਂ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਦੌਰਾਨ ਵੀ ਕਿਸਾਨਾਂ, ਪਸ਼ੂ ਪਾਲਕਾਂ ਦੇ ਨਾਲ ਸੀ ਤੇ ਹੜ੍ਹਾਂ ਤੋਂ ਬਾਅਦ ਲੋਕਾਂ ਦੇ ਪੁਨਰਵਾਸ ਲਈ ਮੁਆਵਜ਼ਾ ਦੇਣ ਲਈ ਵੀ ਕਾਰਜਸ਼ੀਲ ਹੈ | ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਅਗਲੇਰੀ ਫ਼ਸਲ ਦੀ ਬਿਜਾਈ ਲਈ ਬੀਜ ਮੁਹੱਈਆ ਕਰਵਾਉਣ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ ਜੋ ਕਿ ਕ੍ਰਮਵਾਰ ਜਾਰੀ ਹੈ | ਇਸ ਮੌਕੇ ਸੁਖਜਿੰਦਰ ਸਿੰਘ ਸਰਪੰਚ, ਬਚਨ ਸਿੰਘ, ਵਕੀਲ ਸਿੰਘ, ਦਾਰਾ ਸਿੰਘ, ਗੁਲਸ਼ੇਰ ਸਿੰਘ, ਬਲਵਿੰਦਰ ਸਿੰਘ ਆਲਮ ਸ਼ਾਹ ਆਦਿ ਹੋਰ ਪਤਵੰਤੇ ਸੱਜਣ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸੱਭਿਆਚਾਰਕ ਮੰਚ ਨੇ ਸਰਦਾਰ ਵੱਲਭ ਭਾਈ ਪਟੇਲ ਦੀ ਜੈਅੰਤੀ ਮਨਾਈ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
Ad Position 24