09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਰਾਸ਼ਟਰੀ ਆਵਿਸ਼ਕਾਰ ਅਭਿਆਨ ਤਹਿਤ ਜ਼ਿਲ੍ਹਾ ਪੱਧਰੀ ਸਾਇੰਸ ਡਰਾਮਾ ਕਰਵਾਇਆ

Ad Position 21
No active advertisement
ਅਜੀਤ ਡੈਸਕ 02-11-2025
ਫ਼ਾਜ਼ਿਲਕਾ, 1 ਨਵੰਬਰ (ਦਵਿੰਦਰ ਪਾਲ ਸਿੰਘ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਜੇ ਕੁਮਾਰ ਸ਼ਰਮਾ ਦੀ ਪ੍ਰੇਰਨਾ ਅਨੁਸਾਰ ਸਕੂਲ ਆਫ਼ ਐਂਮੀਨੈਸ ਫ਼ਾਜ਼ਿਲਕਾ ਵਿਖੇ ਰਾਸ਼ਟਰੀ ਆਵਿਸ਼ਕਾਰ ਅਭਿਆਨ ਤਹਿਤ ਜ਼ਿਲ੍ਹਾ ਪੱਧਰੀ ਸਾਇੰਸ ਡਰਾਮੇ ਦਾ ਸਫਲ ਆਯੋਜਨ ਹੋਇਆ | ਜ਼ਿਲ੍ਹਾ ਨੋਡਲ ਅਫ਼ਸਰ ਵਿਕਾਸ ਗਰੋਵਰ ਹੈੱਡਮਾਸਟਰ ਸਰਕਾਰੀ ਹਾਈ ਸਕੂਲ ਚੱਕ ਸੁਹੇਲੇ ਵਾਲਾ ਨੇ ਦੱਸਿਆ ਕਿ ਇਸ ਮੁਕਾਬਲੇ ਵਿਚ ਬਲਾਕ ਪੱਧਰ 'ਤੇ ਜੇਤੂ ਕੁੱਲ 8 ਸਕੂਲਾਂ ਦੀ ਟੀਮਾਂ ਨੇ ਹਿੱਸਾ ਲਿਆ | ਜਿਸ ਵਿਚ ਪਹਿਲਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਬਵਾਲਾ ਕਲਾਂ ਦੀ ਟੀਮ ਨੇ , ਦੂਜਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਧੂਕਾ ਅਤੇ ਤੀਜਾ ਸਥਾਨ ਸਰਕਾਰੀ ਮਿਡਲ ਸਕੂਲ ਤੇਲੂਪੁਰਾ ਨੇ ਪ੍ਰਾਪਤ ਕੀਤਾ | ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੀ ਸਾਇੰਸ ਵਿਚ ਰੁਚੀ ਵਧਾਉਂਦੇ ਹਨ | ਉਨ੍ਹਾਂ ਵਿਚ ਤਰਕ ਵਿਚਾਰ ਕਰਨ ਦੀ ਸਮਰੱਥਾ ਪੈਦਾ ਹੁੰਦੀ ਹੈ | ਇਸ ਪ੍ਰੋਗਰਾਮ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਤੀਸ਼ ਕੁਮਾਰ, ਪਿ੍ੰਸੀਪਲ ਸਕੂਲ ਆਫ਼ ਐਮੀਨੈਸ ਹਰੀ ਚੰਦ ਕੰਬੋਜ ਅਤੇ ਬੀ.ਐਨ.ਓ. ਗੁਲਸ਼ਨ ਮਦਾਨ ਵਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡ ਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਗਈ | ਜੱਜ ਦੀ ਭੂਮਿਕਾ ਮੈਡਮ ਰੁਚੀ, ਦਵਿੰਦਰ ਸਿੰਘ ਚਹਿਲ, ਗੌਰਵ ਬਲਾਨਾ, ਸੰਜੀਵ ਕੁਮਾਰ ਅਤੇ ਰੂਪ ਸਿੰਘ ਵਲੋਂ ਬਾਖ਼ੂਬੀ ਨਿਭਾਈ ਗਈ | ਇਸ ਪ੍ਰੋਗਰਾਮ ਦੇ ਆਯੋਜਨ ਲਈ ਡੀ.ਆਰ.ਸੀ ਇਸ਼ਾਨ ਠਕਰਾਲ ਅਤੇ ਬੀ.ਆਰ.ਸੀ ਸਤਿੰਦਰ ਸਚਦੇਵਾ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਇਨੋਫੈਸਟ 2025 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਪੰਜਾਬੀ ਸੱਭਿਆਚਾਰਕ ਮੰਚ ਨੇ ਸਰਦਾਰ ਵੱਲਭ ਭਾਈ ਪਟੇਲ ਦੀ ਜੈਅੰਤੀ ਮਨਾਈ
Ad Position 24