09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਪੀ.ਓ ਸਟਾਫ਼ ਨੇ ਭਗੌੜਾ ਕੀਤਾ ਗਿ੍ਫਤਾਰ

Ad Position 21
No active advertisement
ਅਜੀਤ ਡੈਸਕ 02-11-2025
ਜਲਾਲਾਬਾਦ,1ਨਵੰਬਰ(ਜਤਿੰਦਰ ਪਾਲ ਸਿੰਘ)-ਪੀ. ਓ. ਸਟਾਫ਼ ਨੇ ਭਗੌੜੇ ਵਿਅਕਤੀ ਨੂੰ ਗਿ੍ਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਓ ਸਟਾਫ਼ ਦੇ ਇੰਚਾਰਜ ਏ.ਐੱਸ.ਆਈ ਰਤਨ ਲਾਲ ਨੇ ਦੱਸਿਆ ਕਿ ਐੱਸ.ਐੱਸ.ਪੀ. ਗੁਰਮੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਿਸ ਵਲ਼ੋਂ ਭਗੌੜਿਆਂ ਨੂੰ ਕਾਬੂ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅੱਜ ਪੀ.ਓ ਸਟਾਫ਼ ਨੇ ਭਗੌੜੇ ਵਿਅਕਤੀ ਵਨਜਾਰ ਸਿੰਘ ਵਾਸੀ ਪਿੰਡ ਚੱਕ ਪਾਲੀ ਵਾਲਾ ਨੂੰ ਕਾਬੂ ਕੀਤਾ ਹੈ¢ ਉਨ੍ਹਾਂ ਦੱਸਿਆ ਕਿ ਮੁਕੱਦਮਾ ਨੰਬਰ 33 ਅੰਡਰ ਸੈਕਸ਼ਨ 498 ਏ, 406 ਆਈ ਪੀ ਸੀ ਥਾਣਾ ਅਮੀਰ ਖ਼ਾਸ ਅਧੀਨ ਉਕਤ ਵਿਅਕਤੀ 'ਤੇ ਮਾਮਲਾ ਦਰਜ਼ ਕੀਤਾ ਗਿਆ ਸੀ ਤੇ ਮਾਣਯੋਗ ਅਦਾਲਤ 'ਚ ਪੇਸ਼ ਨਾ ਹੋਣ 'ਤੇ ਉਸ ਨੂੰ 19/08/2025 ਨੂੰ ਭਗੌੜਾ ਕਰਾਰ ਕਰ ਦਿੱਤਾ ਗਿਆ ਤੇ ਉਕਤ ਭਗੌੜੇ ਨੂੰ ਅੱਜ ਗਿ੍ਫਤਾਰ ਕਰਕੇ ਥਾਣਾ ਅਮੀਰ ਖ਼ਾਸ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ ¢ ਪੁਲਿਸ ਵਲ਼ੋਂ ਅਗਲੀ ਕਾਰਵਾਈ ਕਰਕੇ ਉਕਤ ਵਿਅਕਤੀ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਜਾਵੇਗਾ¢ ਇਸ ਮੌਕੇ ਪੀ.ਓ ਸਟਾਫ਼ ਦੇ ਇੰਚਾਰਜ ਏ.ਐੱਸ.ਆਈ ਰਤਨ ਲਾਲ, ਐੱਚ.ਸੀ ਜਸਵਿੰਦਰ ਸਿੰਘ, ਐੱਚ.ਸੀ ਪ੍ਰੇਮ ਸਿੰਘ, ਐੱਚ.ਸੀ ਮਨਵੀਰ ਸਿੰਘ ,ਸੁਨੀਤਾ ਰਾਣੀ ਆਦਿ ਹਾਜ਼ਰ ਸਨ ¢
Ad Position 22
No active advertisement
ਪਿਛਲੀ ਖ਼ਬਰ ਅਰੁਣ ਨਾਰੰਗ ਨੇ ਲੱਖਾਂ ਦੀ ਲਾਗਤ ਨਾਲ ਬਣੀ ਗਲੀ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਸਵ. ਡਾ. ਪਰਵਿੰਦਰ ਕੰਬੋਜ ਦੀ ਯਾਦ 'ਚ ਪੰਜਾਬ ਦਿਵਸ ਸਮਾਰੋਹ ਕਰਵਾਇਆ
Ad Position 24