ਅਬੋਹਰ, 1 ਨਵੰਬਰ (ਵਿਵੇਕ ਹੂੜੀਆ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ਹਿਰਾਂ ਅਤੇ ਪਿੰਡਾਂ ਵਿਚ ਸਰਵਪੱਖੀ ਵਿਕਾਸ ਕੀਤਾ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਪਿੰਡ ਖੂਈਆਂ ਸਰਵਰ ਵਿਚ ਲਗਭਗ 7 ਲੱਖ ਰੁਪਏ ਦੀ ਲਾਗਤ ਨਾਲ ਬਣੀ ਸੜਕ ਦਾ ਉਦਘਾਟਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਇਸ ਸੜਕ ਦੇ ਨਿਰਮਾਣ ਤੋਂ ਪਹਿਲਾਂ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਜਨਤਾ ਦੀਆਂ ਮੰਗਾਂ ਅਤੇ ਚਿੰਤਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੇ ਉਸਾਰੀ ਨੂੰ ਤਰਜੀਹ ਦਿੱਤੀ ਤੇ ਹੁਣ ਇਸ ਗਲੀ ਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ ਕਾਫ਼ੀ ਰਾਹਤ ਮਿਲੇਗੀ | ਇਸ ਮੌਕੇ ਉਨ੍ਹਾਂ ਨਾਲ ਹਲਕਾ ਸੰਗਠਨ ਇੰਚਾਰਜ ਰਣਧੀਰ ਗਾਬਾ, ਪਿੰਡ ਦੇ ਸਰਪੰਚ ਸੁਸ਼ੀਲ ਸਵਾਮੀ, ਬਲਜੀਤ ਕੰਬੋਜ, ਹਰਿਕਿ੍ਸ਼ਨ, ਪੰਚਾਇਤ ਮੈਂਬਰ ਅਤੇ ਪਿੰਡ ਵਾਸੀ ਹਾਜ਼ਰ ਸਨ |