11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਨਸ਼ੀਲੀਆਂ ਗੋਲੀਆਂ ਸਮੇਤ ਦੋ ਨੌਜਵਾਨ ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 03-11-2025
ਅਬੋਹਰ, 2 ਨਵੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਇਕ ਦੀ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਥਾਣੇ ਦੇ ਹੌਲਦਾਰ ਸਵਰਾਜ ਸਿੰਘ ਪੁਲਿਸ ਪਾਰਟੀ ਸਮੇਤ ਸਥਾਨਕ ਪੰਜਪੀਰ ਨਗਰ ਤੋਂ ਬਹਾਵਲਵਾਲੀ ਿਲੰਕ ਰੋਡ 'ਤੇ ਗਸ਼ਤ ਉੱਪਰ ਜਾ ਰਹੇ ਸਨ ਤਾਂ ਰਸਤੇ ਵਿਚ ਦੋ ਨੌਜਵਾਨ ਖੜ੍ਹੇ ਸਨ | ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ, ਜਦੋਂ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ 100 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਗਿ੍ਫ਼ਤਾਰ ਕੀਤੇ ਨੌਜਵਾਨਾਂ ਦੀ ਪਹਿਚਾਣ ਗੱਬਰ ਸਿੰਘ ਪੁੱਤਰ ਜਗਸੀਰ ਸਿੰਘ ਅਤੇ ਰਮਨ ਸਿੰਘ ਪੁੱਤਰ ਕਿਰਪਾਲ ਸਿੰਘ ਦੋਵੇਂ ਵਾਸੀ ਸਥਾਨਕ ਜੰਮੂ ਬਸਤੀ ਵਜੋਂ ਹੋਈ | ਥਾਣਾ ਪੁਲਿਸ ਵਲੋਂ ਉਕਤ ਦੋਵੇਂ ਨੌਜਵਾਨਾਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਜਲਾਲਾਬਾਦ 'ਚ ਧੂਮਧਾਮ ਨਾਲ ਮਨਾਇਆ ਪੀਰ ਬਾਬਾ ਖ਼ਾਕੀ ਸ਼ਾਹ ਦੀ ਸਮਾਧ 'ਤੇ ਸਾਲਾਨਾ ਮੇਲਾ ਅਗਲੀ ਖ਼ਬਰ -ਮੋੜ ਦਿਓ ਸਾਨੂੰ ਸਾਡਾ ਪਹਿਲਾਂ ਵਾਲਾ ਮਮਦੋਟ- ਸੀਵਰੇਜ ਠੇਕੇਦਾਰ ਨੇ ਨਰਕ ਬਣਾ ਦਿੱਤੀ ਇਲਾਕਾ ਨਿਵਾਸੀਆਂ ਦੀ ਜ਼ਿੰਦਗੀ...
Ad Position 24