11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਨਸ਼ੀਲੀਆਂ ਗੋਲੀਆਂ ਸਣੇ 2 ਜਣੇ ਕਾਬੂ, ਪਰਚਾ ਦਰਜ

Ad Position 21
repet_subhas-goyals [Copy P29]
ਅਜੀਤ ਡੈਸਕ 03-11-2025
ਜਲਾਲਾਬਾਦ, 2 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਵੈਰੋਕੇ ਦੀ ਪੁਲਿਸ ਵਲੋਂ 5050 ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ, ਜਿਸ ਵਿਚ ਇਕ ਔਰਤ ਵੀ ਸ਼ਾਮਿਲ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਹਿੰਦਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਇਲਾਕੇ ਵਿਚ ਮੌਜੂਦ ਸੀ ਅਤੇ ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਚੱਕ ਕਬਰ ਵਾਲਾ ਦੇ ਖੇਡ ਸਟੇਡੀਅਮ ਦੇ ਕੋਲ ਪੁੱਜੀ ਤਾਂ ਗੱਡੀ ਦੀਆਂ ਲਾਈਟਾਂ ਵਿਚ 2 ਜਣਿਆ ਨੂੰ ਰੋਕ ਕੇ ਸ਼ੱਕ ਦੇ ਆਧਾਰ 'ਤੇ ਚੈਕਿੰਗ ਕੀਤੀ ਗਈ ਤਾਂ ਇਨ੍ਹਾਂ ਕੋਲੋਂ 5050 ਨਸ਼ੇ ਦੀਆਂ ਗੋਲੀਆਂ ਬਰਾਮਦ ਹੋਈਆ | ਇਨ੍ਹਾਂ ਦੀ ਪਹਿਚਾਣ ਸ਼ੰਭਾ ਸਿੰਘ ਪੁੱਤਰ ਮੰਗਲ ਸਿੰਘ ਅਤੇ ਕੁਲਦੀਪ ਕੌਰ ਪਤਨੀ ਕੁਲਦੀਪ ਸਿੰਘ ਵਾਸੀ ਕਾਠਗੜ੍ਹ ਵਜੋਂ ਹੋਈ ਹੈ | ਥਾਣਾ ਵੈਰੋਕੇ ਵਿਖੇ ਧਾਰਾ 22/61/85 ਐਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਅੱਜ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੀ ਖ਼ੁਦਮੁਖ਼ਤਿਆਰੀ 'ਤੇ ਹਮਲਾ-ਖਹਿਰਾ
Ad Position 24