ਫ਼ਾਜ਼ਿਲਕਾ, 3 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਇੰਸਪੈਕਟਰ ਲੇਖ ਰਾਜ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਵਿਨੋਦ ਕੁਮਾਰ ਉਰਫ਼ ਨੋਧੀ ਪੁੱਤਰ ਬਲਵੰਤ ਸਿੰਘ ਵਾਸੀ ਉਡਾ ਵਾਲੀ ਬਸਤੀ ਫ਼ਾਜ਼ਿਲਕਾ ਨਸ਼ੀਲੀਆਂ ਗੋਲੀਆਂ ਵੇਚਣ ਦਾ ਆਦੀ ਹੈ | ਜੋ ਅੱਜ ਵੀ ਨਸ਼ੀਲੀਆਂ ਗੋਲੀਆਂ ਵੇਚਣ ਲਈ ਪਾਣੀ ਵਾਲੀ ਡਿੱਗੀ ਜੰਡ ਵਾਲਾ ਰੋਡ ਫ਼ਾਜ਼ਿਲਕਾ ਨੇੜੇ ਖੜ੍ਹਾ ਗਾਹਕਾਂ ਦੀ ਉਡੀਕ ਕਰ ਰਿਹਾ ਹੈ | ਪੁਲਿਸ ਨੇ ਛਾਪੇਮਾਰੀ ਕਰਕੇ ਉਸ ਨੂੰ 50 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਲਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |