ਜਲਾਲਾਬਾਦ, 3 ਨਵੰਬਰ (ਹਰਪ੍ਰੀਤ ਸਿੰਘ ਪਰੂਥੀ, ਕਰਨ ਚੁਚਰਾ)-ਥਾਣਾ ਸਦਰ ਜਲਾਲਾਬਾਦ ਦੀ ਪੁਲਿਸ ਨੇ ਪਿੰਡ ਮੋਹਰ ਸਿੰਘ ਵਾਲਾ ਹਿਠਾੜ (ਨਾਨਕ ਨਗਰ) ਵਿਖੇ ਖੇਤਾਂ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਸਬੰਧ ਵਿਚ ਇਕ ਵਿਅਕਤੀ ਦੇ ਵਿਰੁੱਧ ਪਰਚਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸਤਨਾਮ ਦਾਸ ਨੇ ਦੱਸਿਆ ਕਿ ਕਲੱਸਟਰ ਅਫ਼ਸਰ ਪ੍ਰਕਾਸ਼ ਕੁਮਾਰ ਵਲੋਂ ਇਕ ਪੱਤਰ ਦੀ ਕਾਪੀ ਪੇਸ਼ ਕੀਤੀ ਗਈ ਅਤੇ ਇਸ ਪੱਤਰ ਦੀ ਪੜਤਾਲ ਕਰਨ ਤੇ ਪਾਇਆ ਗਿਆ ਕਿ ਲੋਕੇਸ਼ਨ ਪਿੰਡ ਮੋਹਰ ਸਿੰਘ ਵਾਲਾ (ਨਾਨਕ ਨਗਰ) ਦੇ ਖੇਤਾਂ ਵਿਚ ਝੋਨੇ ਦੀ ਰਹਿੰਦ-ਖੂੰਹਦ (ਪਰਾਲੀ) ਨੂੰ ਅੱਗ ਲੱਗੀ ਹੈ, ਜੋ ਇਹ ਅੱਗ ਮੁਤਾਬਿਕ ਰਿਕਾਰਡ ਲੋਕੇਸ਼ਨ ਵਾਲੀ ਜ਼ਮੀਨ ਦਾ ਮਾਲਕ ਅਸ਼ਵਨੀ ਕੁਮਾਰ ਪੁੱਤਰ ਗੋਬਿੰਦ ਰਾਮ ਵਾਸੀ ਪਿੰਡ ਮੋਹਰ ਸਿੰਘ ਵਾਲਾ ਹਿਠਾੜ (ਨਾਨਕ ਨਗਰ) ਹੈ, ਜਿਸ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਡਿਪਟੀ ਕਮਿਸ਼ਨਰ ਵਲੋਂ ਜਾਰੀ ਆਦੇਸ਼ਾਂ ਦੀ ਉਲੰਘਣਾ ਕੀਤੀ ਹੈ, ਜਿਸ 'ਤੇ ਥਾਣਾ ਸਦਰ ਜਲਾਲਾਬਾਦ ਵਿਖੇ ਅਸ਼ਵਨੀ ਕੁਮਾਰ ਦੇ ਖ਼ਿਲਾਫ਼ ਧਾਰਾ 223 ਬੀ.ਐਨ.ਐੱਸ. ਤਹਿਤ ਪਰਚਾ ਦਰਜ ਕੀਤਾ ਗਿਆ ਹੈ |