03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਪੀ.ਯੂ. ਦੀ ਸੈਨੇਟ ਭੰਗ ਕਰਨ ਦਾ ਫ਼ੈਸਲਾ ਮੰਦਭਾਗਾ-ਗੁਰਮੀਤ ਸਿੰਘ ਖੁੱਡੀਆਂ <br/>

Ad Position 21
repet_subhas-goyals [Copy P29]
ਅਜੀਤ ਡੈਸਕ 04-11-2025
ਫ਼ਾਜ਼ਿਲਕਾ/ਮੰਡੀ ਅਰਨੀਵਾਲਾ, 3 ਨਵੰਬਰ (ਦਵਿੰਦਰ ਪਾਲ ਸਿੰਘ, ਨਿਸ਼ਾਨ ਸਿੰਘ ਮੋਹਲ਼ਾ)-ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇਸ਼ ਦਾ ਮਾਣ ਹੈ ਜੋ ਦੇਸ਼ ਦੀ ਵੰਡ ਤੋਂ ਪਹਿਲਾਂ ਲਾਹੌਰ ਵਿਚ ਸੀ | ਦੇਸ਼ ਦੀ ਵੰਡ ਮਗਰੋਂ ਚੰਡੀਗੜ੍ਹ ਵਿਖੇ ਸਥਾਪਿਤ ਕੀਤੀ ਗਈ ਪੀ.ਯੂ. ਦੀ ਸੈਨੇਟ ਕਈ ਸਾਲ ਪੁਰਾਣੀ ਹੈ ਅਤੇ ਜਿਸ ਦੇ ਮੈਂਬਰ ਜੋ ਬਣਦੇ ਹਨ ਉਹ ਇਸ ਦੇ ਸਿੱਖਿਆ ਸੁਧਾਰਾਂ ਲਈ ਕੰਮ ਕਰਦੇ ਆ ਰਹੇ ਹਨ | ਹੁਣ ਕੇਂਦਰ ਸਰਕਾਰ ਵਲੋਂ ਸੈਨੇਟ ਭੰਗ ਕਰਕੇ ਇਸ ਨੂੰ ਕੇਂਦਰੀ ਪ੍ਰਸ਼ਾਸਨ ਦੇ ਅਧੀਨ ਯੂਨੀਵਰਸਿਟੀ ਨੂੰ ਲੈਣਾ ਬਹੁਤ ਹੀ ਮੰਦਭਾਗਾ ਫ਼ੈਸਲਾ ਹੈ | ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅੱਜ ਫ਼ਾਜ਼ਿਲਕਾ ਦੇ ਇਕ ਪਿੰਡ ਵਿਚ ਨਿੱਜੀ ਪ੍ਰੋਗਰਾਮ ਵਿਚ ਸ਼ਿਰਕਤ ਕਰਨ ਲਈ ਪੁੱਜੇ ਸਨ | ਉੱਥੇ ਗੱਲਬਾਤ ਦੌਰਾਨ ਉਨ੍ਹਾਂ ਨੇ ਭਾਰਤੀ ਮਹਿਲਾ ਕਿ੍ਕਟ ਟੀਮ ਦੇ ਜੇਤੂ ਹੋਣ ਤੇ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਮੇਸ਼ਾ ਤੋਂ ਹੀ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ | ਭਾਰਤੀ ਕਿ੍ਕਟ ਟੀਮ ਵਿਚ ਸ਼ਾਮਿਲ ਪੰਜਾਬ ਦੇ ਮਹਿਲਾ ਖਿਡਾਰੀਆਂ ਦੇ ਭਵਿੱਖ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਵਧੀਆ ਫ਼ੈਸਲਾ ਲਿਆ ਜਾਵੇਗਾ ਇਹ ਉਨ੍ਹਾਂ ਨੇ ਉਮੀਦ ਜਤਾਈ ਹੈ | ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਏ ਜਾਣ ਦੇ ਮਾਮਲਿਆਂ ਤੇ ਪੰਜਾਬ ਸਰਕਾਰ ਵਲੋਂ ਬਹੁਤ ਵੱਡੇ ਪੱਧਰ ਤੇ ਕੰਟਰੋਲ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਝੋਨੇ ਤੇ ਲੱਗ ਰਹੀ ਘਾਟ ਨੂੰ ਰੋਕਣ ਵਾਸਤੇ ਸਖ਼ਤ ਕਦਮ ਚੁੱਕੇ ਗਏ ਹਨ | ਖੇਤੀਬਾੜੀ ਮੰਤਰੀ ਨੇ ਇਹ ਵੀ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕੇ ਦੇ ਵਿਚ 12.5 ਲੱਖ ਏਕੜ ਲਈ ਕਿਸਾਨਾਂ ਨੂੰ ਬੀਜ ਸਰਕਾਰ ਵਲੋਂ ਮੁਹੱਈਆ ਕਰਵਾ ਕੇ ਦਿੱਤਾ ਜਾ ਰਿਹਾ |

Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਥੇਹ ਕਲੰਦਰ ਦੀ ਗਤਕਾ ਟੀਮ ਨੇ ਗਤਕਾ ਮੁਕਾਬਲੇ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਹਲਕਾ ਤਰਨ ਤਾਰਨ ਦੇ ਪਿੰਡ ਜੌਹਲ ਰਾਜੂ ਸਿੰਘ ਵਿਖੇ ਕਰਵਾਏ ਜਨ ਸੰਵਾਦ ਪ੍ਰੋਗਰਾਮ ਦੌਰਾਨ ਡਾ. ਗੁਰਪ੍ਰੀਤ ਕੌਰ ਨੇ ਕੀਤੀ ਸ਼...
Ad Position 24