03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਅਕਾਲ ਅਕੈਡਮੀ ਥੇਹ ਕਲੰਦਰ ਦੀ ਗਤਕਾ ਟੀਮ ਨੇ ਗਤਕਾ ਮੁਕਾਬਲੇ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ <br/>

Ad Position 21
repet_subhas-goyals [Copy P29]
ਅਜੀਤ ਡੈਸਕ 04-11-2025
ਫ਼ਾਜ਼ਿਲਕਾ, 3 ਨਵੰਬਰ (ਦਵਿੰਦਰ ਪਾਲ ਸਿੰਘ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੱਲ ਰਹੀ ਅਕਾਲ ਅਕੈਡਮੀ ਥੇਹ ਕਲੰਦਰ ਨੇ 130 ਅਕਾਲ ਅਕੈਡਮੀਆਂ ਵਿਚ ਸੰਤ ਬਾਬਾ ਇਕਬਾਲ ਸਿੰਘ ਦੀ ਯਾਦ 'ਚ ਸਿੱਖ ਮਾਰਸ਼ਲ ਆਰਟ ਗਤਕਾ ਟੀਮ ਨੇ ਲੀਗ ਮੈਚ ਕਰਵਾਏ | ਇਹ ਮੁਕਾਬਲੇ ਅਕੈਡਮੀ ਲੈਵਲ, ਜ਼ੋਨ ਲੈਵਲ ਅਤੇ ਫਾਈਨਲ ਮੁਕਾਬਲੇ ਇੰਟਰਨਲ ਯੂਨੀਵਰਸਿਟੀ ਬੜੂ ਸਾਹਿਬ, ਜ਼ਿਲ੍ਹਾ ਸਿਰਮੌਰ ( ਹਿਮਾਚਲ ਪ੍ਰਦੇਸ਼) ਵਿਖੇ ਕਰਵਾਏ ਗਏ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਨ੍ਹਾਂ ਮੁਕਾਬਲਿਆਂ 'ਚ ਸਾਰੀਆਂ ਅਕੈਡਮੀਆਂ ਦੇ ਵਿਦਿਆਰਥੀਆਂ ਵਲੋਂ ਬੜੇ ਉਤਸ਼ਾਹ ਪੂਰਵਕ ਹਿੱਸਾ ਲਿਆ ਗਿਆ | ਗਤਕਾ ਖੇਡ ਵਿਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਅਕਾਲ ਅਕੈਡਮੀ ਥੇਹ ਕਲੰਦਰ ਦਾ ਮਾਣ ਵਧਾਇਆ ਹੈ, - ਉਮਰ ਵਰਗ -17 ਫ਼ਰੀ ਸੋਟੀ ਵਿਚ ਤੀਜਾ ਅਤੇ ਉਮਰ ਵਰਗ-14 ਫ਼ਰੀ ਸੋਟੀ ਵਿਚ ਦੂਜਾ ਸਥਾਨ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ | ਇਨ੍ਹਾਂ ਮੁਕਾਬਲਿਆਂ ਵਿਚ ਜੇਤੂ ਰਹੇ ਵਿਦਿਆਰਥੀ ਜਸ਼ਨਦੀਪ ਸਿੰਘ,ਗੁਰਸ਼ਾਨ ਸਿੰਘ ,ਸਨੇਹਦੀਪ ਸਿੰਘ, ਗੁਰਅੰਸ਼ਪ੍ਰੀਤ ਸਿੰਘ, ਇਸ਼ਮੀਤ ਸਿੰਘ, ਅਰਸ਼ਦੀਪ ਸਿੰਘ, ਅਭੈਜੀਤ ਸਿੰਘ,ਹਰਗੁਣਪ੍ਰੀਤ ਸਿੰਘ ਨੂੰ ਅਕਾਲ ਅਕੈਡਮੀ ਥੇਹ ਕਲੰਦਰ ਦੇ ਪਿ੍ੰਸੀਪਲ ਸ੍ਰੀਮਤੀ ਗੁਰਜੀਤ ਕੌਰ ਨੇ ਵਧਾਈ ਦਿੱਤੀ ਅਤੇ ਸਨਮਾਨਿਤ ਕੀਤਾ, ਉਨ੍ਹਾਂ ਨੇ ਕਿਹਾ ਕਿ ਇਹੋ ਜਿਹੇ ਮੁਕਾਬਲਿਆਂ ਨਾਲ ਵਿਦਿਆਰਥੀਆਂ ਵਿਚ ਸਦਾਚਾਰ ਮਿਲਵਰਤਨ ਅਨੁਸ਼ਾਸਨ ਵਰਗੇ ਗੁਣ ਪੈਦਾ ਹੁੰਦੇ ਹਨ, ਅਕਾਲ ਅਕੈਡਮੀ ਵਿਚ ਹਮੇਸ਼ਾ ਹੀ ਵਿਦਿਆਰਥੀਆਂ ਦੇ ਨੈਤਿਕ ਅਤੇ ਮਾਨਸਿਕ ਵਿਕਾਸ ਵਲੋਂ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ | ਇਸ ਦੇ ਇਲਾਵਾ ਉਨ੍ਹਾਂ ਨੇ ਇਸ ਸ਼ਾਨਦਾਰ ਜਿੱਤ ਲਈ ਗਤਕਾ ਕੋਚ ਕਰਮਪਾਲ ਸਿੰਘ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਬਹੁਤ ਬਹੁਤ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਮਾਡਰਨ ਮਾਲਵਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਬੱਚੇ ਇਤਿਹਾਸਕ ਗੁਰਦੁਆਰਾ ਨਾਨਕਸਰ ਟੋਭਾ ਵਿਖੇ ਨਤਮਸਤਕ ਹੋਏ <br/> ਅਗਲੀ ਖ਼ਬਰ ਪੀ.ਯੂ. ਦੀ ਸੈਨੇਟ ਭੰਗ ਕਰਨ ਦਾ ਫ਼ੈਸਲਾ ਮੰਦਭਾਗਾ-ਗੁਰਮੀਤ ਸਿੰਘ ਖੁੱਡੀਆਂ <br/>
Ad Position 24