03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਮਾਡਰਨ ਮਾਲਵਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਬੱਚੇ ਇਤਿਹਾਸਕ ਗੁਰਦੁਆਰਾ ਨਾਨਕਸਰ ਟੋਭਾ ਵਿਖੇ ਨਤਮਸਤਕ ਹੋਏ <br/>

Ad Position 21
repet_subhas-goyals [Copy P29]
ਅਜੀਤ ਡੈਸਕ 04-11-2025
ਅਬੋਹਰ, 3 ਨਵੰਬਰ (ਸੁਖਜੀਤ ਸਿੰਘ ਬਰਾੜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਮਾਡਰਨ ਮਾਲਵਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਬੁਰਜ ਮੁਹਾਰ ਦੇ ਬੱਚਿਆਂ ਨੇ ਇਤਿਹਾਸਿਕ ਗੁਰਦੁਆਰਾ ਨਾਨਕਸਰ ਟੋਭਾ ਦੇ ਦਰਸ਼ਨ ਕੀਤੇ | ਬੱਚਿਆਂ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ | ਗੁਰਦੁਆਰਾ ਸਾਹਿਬ ਪਹੁੰਚ ਕੇ ਬੱਚਿਆਂ ਨੇ ਕੀਰਤਨ ਸਰਵਣ ਕੀਤਾ | ਗੁਰੂ ਘਰ ਦੇ ਸਿੰਘ ਸਾਹਿਬ ਨੇ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਬਾਰੇ ਦੱਸਿਆ | ਬੱਚਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋ ਕੇ ਅਰਦਾਸ ਕੀਤੀ | ਸਕੂਲ ਦੇ ਚੇਅਰਮੈਨ ਪ੍ਰੋਫੈਸਰ ਪ੍ਰੀਤਮ ਸਿੰਘ ਸਿੱਧੂ ਤੇ ਕਮੇਟੀ ਮੈਂਬਰ ਮੈਡਮ ਪ੍ਰੀਤੀ ਸਿੱਧੂ ਨੇ ਸਾਰਿਆਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ | ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਮਨਿੰਦਰ ਕੌਰ ਨੇ ਕਿਹਾ ਕਿ ਇਤਿਹਾਸਿਕ ਗੁਰਦੁਆਰਿਆਂ ਦੇ ਦਰਸ਼ਨ ਬੱਚਿਆਂ ਵਿਚ ਅਧਿਆਤਮਕ, ਧਾਰਮਿਕ 'ਤੇ ਨੈਤਿਕ ਗੁਣ ਵਿਕਸਿਤ ਕਰਦੇ ਹਨ |

Ad Position 22
No active advertisement
ਪਿਛਲੀ ਖ਼ਬਰ ਕੇਰਾ ਖੇੜਾ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਵਧੀਆ ਪ੍ਰਦਰਸ਼ਨ <br/> ਅਗਲੀ ਖ਼ਬਰ ਅਕਾਲ ਅਕੈਡਮੀ ਥੇਹ ਕਲੰਦਰ ਦੀ ਗਤਕਾ ਟੀਮ ਨੇ ਗਤਕਾ ਮੁਕਾਬਲੇ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ <br/>
Ad Position 24