13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਕੇਂਦਰ 'ਚ ਬਣਨ ਵਾਲੀਆਂ ਸਰਕਾਰਾਂ ਨੇ ਹਮੇਸ਼ਾ ਪੰਜਾਬ ਦੇ ਹੱਕਾਂ ਨੂੰ ਲੁੱਟਿਆ-ਜਥੇਦਾਰ ਚਰਨ ਸਿੰਘ, ਗਰੇਵਾਲ

Ad Position 21
No active advertisement
ਅਜੀਤ ਡੈਸਕ 05-11-2025
ਫ਼ਾਜ਼ਿਲਕਾ, 4 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰ ਸਰਕਾਰ ਵਲੋਂ ਆਪਣੀ ਅਧੀਨ ਕਰਨ ਦਾ ਮਾਮਲਾ ਦਿਨ ਬਦਿਨ ਭਖਦਾ ਜਾ ਰਿਹਾ ਹੈ | ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਵਰਕਿੰਗ ਕਮੇਟੀ ਮੈਂਬਰ ਜਥੇਦਾਰ ਚਰਨ ਸਿੰਘ, ਐਡਵੋਕੇਟ ਗੁਰਜਿੰਦਰ ਸਿੰਘ ਗਰੇਵਾਲ ਸੀਨੀਅਰ ਆਗੂ ਨੇ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨੂੰ ਪੰਜਾਬ ਵਿਰੋਧੀ ਫ਼ੈਸਲਾ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਹੁਣ ਤੱਕ ਜਿੰਨੀਆਂ ਵੀ ਕੇਂਦਰ 'ਚ ਸਰਕਾਰਾਂ ਆਈਆਂ, ਸਭ ਨੇ ਹੀ ਪੰਜਾਬ ਦੇ ਹੱਕਾਂ ਨੂੰ ਲੁੱਟਿਆ ਹੈ | ਪਹਿਲਾਂ ਪੰਜਾਬ ਦੀ ਜਿੰਦ-ਜਾਨ ਪਾਣੀ ਤੋਂ ਪੰਜਾਬ ਨੂੰ ਵਾਂਝਾ ਕਰ ਦਿੱਤਾ ਗਿਆ | ਪੰਜਾਬੀ ਬੋਲਦੇ ਇਲਾਕੇ ਪੰਜਾਬ ਤੋਂ ਖੋਹੇ ਗਏ | ਭਾਖੜਾ ਪ੍ਰਬੰਧਕੀ ਬੋਰਡ ਤੋਂ ਪੰਜਾਬ ਨੂੰ ਵੱਖ ਕੀਤਾ ਗਿਆ | ਚੰਡੀਗੜ੍ਹ ਅੰਦਰ ਪੰਜਾਬੀਆਂ ਦੀ ਭਰਤੀ ਅਨੁਪਾਤ ਅਧੀਨ ਘਟਾਈ ਗਈ | ਉਦਯੋਗ ਪੱਖੋਂ ਪੰਜਾਬ ਨੂੰ ਉਜਾੜ ਦਿੱਤਾ ਗਿਆ | ਹੁਣ ਦੇਸ਼ ਵਿਦੇਸ਼ਾਂ 'ਚ ਪੰਜਾਬ ਦਾ ਨਾਂਅ ਉੱਚਾ ਚੁੱਕਣ ਵਾਲੀ ਪੰਜਾਬ ਯੂਨੀਵਰਸਿਟੀ ਨੂੰ ਪੰਜਾਬੀਆਂ ਤੋਂ ਵਾਂਝਿਆਂ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਕ ਪਾਸੇ ਕੇਂਦਰ ਸਰਕਾਰ ਪੰਜਾਬ ਅੰਦਰ ਸੱਤਾ ਦੇ ਸੁਪਨੇ ਲੈ ਰਹੀ ਹੈ ਤੇ ਦੂਸਰੇ ਪਾਸੇ ਪੰਜਾਬ ਦੇ ਹੱਕਾਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬੀ ਕਦੇ ਵੀ ਪੰਜਾਬ ਨਾਲ ਬੇਇਨਸਾਫ਼ੀ ਸਹਿਣ ਨਹੀਂ ਕਰ ਸਕਦੇ | ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਉਹ ਧਰਤੀ ਹੈ ਜਿਸ ਨੇ ਆਪਣੀ ਅਣਖ 'ਤੇ ਗੈਰਤ ਲਈ ਵੱਡੇ ਤੋਂ ਵੱਡਾ ਸੰਘਰਸ਼ ਕਰਨ 'ਤੇ ਸੰਕੋਚ ਨਹੀਂ ਕੀਤਾ | ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਆਪਣੇ ਫ਼ੈਸਲੇ ਨੂੰ ਤੁਰੰਤ ਵਾਪਸ ਲਵੇ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਦੀ ਪਤਨੀ ਖ਼ੁਸ਼ਬੂ ਸਾਵਨਸੁੱਖਾ ਸਵਨਾ ਨਗਰ ਕੀਰਤਨ 'ਚ ਹੋਏ ਸ਼ਾਮਿਲ <br/> ਅਗਲੀ ਖ਼ਬਰ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਗੁਰਦੁਆਰਾ ਸੰਤ ਬਾਬਾ ਤਾਰਾ ਸਿੰਘ ਜੀ ਖ਼ੁਸ਼ਦਿਲ ਤੋਂ ਨਗਰ ਕੀਰਤਨ ਸਜਾਇਆ
Ad Position 24