13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਗੁਰਦੁਆਰਾ ਰਾਮਗੜ੍ਹੀਆ ਤੋਂ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 05-11-2025
ਜਲਾਲਾਬਾਦ,4ਨਵੰਬਰ(ਜਤਿੰਦਰ ਪਾਲ ਸਿੰਘ)-ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸਥਾਨਕ ਗੁਰਦੁਆਰਾ ਰਾਮਗੜ੍ਹੀਆ ਤੋਂ ਅੱਜ ਨਗਰ ਕੀਰਤਨ ਸਜਾਇਆ ਗਿਆ¢ ਸੋਹਣੇ ਫੁੱਲਾਂ ਦੇ ਨਾਲ ਸਜਾਈ ਗਈ ਪਾਲਕੀ ਵਿਚ ਸੁਸ਼ੋਭਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਜੀ ਦੀ ਰਹਿਨੁਮਾਈ ਹੇਠ ਸਜੇ ਨਗਰ ਕੀਰਤਨ ਵਿਚ ਪਾਲਕੀ ਸਾਹਿਬ ਦੇ ਅੱਗੇ ਪੰਜ ਪਿਆਰੇ ਅਗਵਾਈ ਕਰ ਰਹੇ ਸਨ¢ ਸੰਗਤਾਂ ਵੱਡੀ ਗਿਣਤੀ ਵਿਚ ਨਗਰ ਕੀਰਤਨ ਵਿਚ ਸ਼ਾਮਲ ਸਨ¢ ਨਗਰ ਕੀਰਤਨ ਦੇ ਨਾਲ-ਨਾਲ ਗਤਕੇ ਦੇ ਸਿੰਘਾਂ ਨੇ ਵੀ ਆਪਣਾ ਜੌਹਰ ਦਿਖਾਇਆ¢ ਇਸਤਰੀ ਸਭਾ ਵਲ਼ੋਂ ਪਾਲਕੀ ਸਾਹਿਬ ਦੇ ਅੱਗੇ ਸਫ਼ਾਈ ਦੀ ਸੇਵਾ ਸੰਭਾਲੀ ਗਈ¢ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਟਿਵਾਣਾ ਮੋੜ, ਮੇਨ ਗੇਟ ਦਾਣਾ ਮੰਡੀ, ਸ਼ਹੀਦ ਊਧਮ ਸਿੰਘ ਚੌਂਕ, ਗੁਰਦੁਆਰਾ ਭਾਈ ਬਚਿੱਤਰ ਸਿੰਘ, ਸ਼ਹੀਦ ਭਗਤ ਸਿੰਘ ਚੌਂਕ, ਨਵਾਂ ਬੱਸ ਸਟੈਂਡ, ਥਾਣਾ ਬਾਜ਼ਾਰ, ਬਾਹਮਣੀ ਬਾਜ਼ਾਰ, ਸ਼੍ਰੀ ਮੁਕਤਸਰ ਸਾਹਿਬ ਸੜਕ, ਪੁਰਾਣਾ ਸ਼੍ਰੀ ਮੁਕਤਸਰ ਸਾਹਿਬ ਬੱਸ ਸਟੈਂਡ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਹੀ ਸਮਾਪਤ ਹੋਇਆ¢ ਨਗਰ ਕੀਰਤਨ ਦਾ ਥਾਂ-ਥਾਂ ਫੁੱਲਾਂ ਦੀ ਵਰਖਾ ਅਤੇ ਸਵਾਗਤੀ ਗੇਟਾਂ ਦੇ ਨਾਲ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਨੂੰ ਤਰਾਂ ਤਰਾਂ ਦੇ ਪ੍ਰਸ਼ਾਦ ਵਰਤਾਏ ਗਏ¢ ਹੋਰ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਕਮੇਟੀ ਦੇ ਅਹੁਦੇਦਾਰਾਂ ਨੇ ਦੱਸਿਆ ਕਿ 5 ਨਵੰਬਰ ਨੂੰ ਸਵੇਰੇ 10 ਵਜੇ ਸ਼੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣਗੇ¢ ਭੋਗਾਂ ਤੋਂ ਬਾਅਦ ਸਮਾਗਮਾਂ ਵਿਚ ਵੱਖ-ਵੱਖ ਰਾਗੀ ਜੱਥੇ ਸੰਗਤਾਂ ਦੇ ਸਨਮੁੱਖ ਹੋਣਗੇ ਅਤੇ ਗੁਰੂ ਘਰ ਦਾ ਜੱਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ¢ਸਮਾਗਮ ਦੀ ਸਮਾਪਤੀ 'ਤੇ ਗੁਰੂ ਦਾ ਲੰਗਰ ਅਤੁੱਟ ਵਰਤੇਗਾ¢ ਇਸੇ ਰਾਤ ਨੂੰ ਵੀ ਦੀਵਾਨ ਸਜਾਏ ਜਾਣਗੇ¢ ਇਸ ਤੋਂ ਇਲਾਵਾ ਰਾਤ ਦੇ ਦੀਵਾਨਾ ਵਿਚ ਰਹਿਰਾਸ ਦੇ ਪਾਠ ਤੋਂ ਬਾਅਦ ਬੱਚਿਆਂ ਦਾ ਕਵੀ ਦਰਬਾਰ ਵੀ ਕਰਵਾਇਆ ਜਾਵੇਗਾ¢ ਉਨ੍ਹਾਂ ਸਭ ਸੰਗਤਾਂ ਨੂੰ ਸਮਾਗਮਾਂ ਵਿਚ ਹਿੱਸਾ ਲੈਣ ਦੀ ਬੇਨਤੀ ਕੀਤੀ¢
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਵੱਖ-ਵੱਖ ਜਥੇਬੰਦੀਆਂ ਵਲੋਂ ਨਿੱਘਾ ਸਵਾਗਤ ਅਗਲੀ ਖ਼ਬਰ ਵਿਧਾਇਕ ਦੀ ਪਤਨੀ ਖ਼ੁਸ਼ਬੂ ਸਾਵਨਸੁੱਖਾ ਸਵਨਾ ਨਗਰ ਕੀਰਤਨ 'ਚ ਹੋਏ ਸ਼ਾਮਿਲ <br/>
Ad Position 24