13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਵੱਖ-ਵੱਖ ਜਥੇਬੰਦੀਆਂ ਵਲੋਂ ਨਿੱਘਾ ਸਵਾਗਤ

Ad Position 21
No active advertisement
ਅਜੀਤ ਡੈਸਕ 05-11-2025
ਅਬੋਹਰ, 4 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨਾਨਕਸਰ ਟੋਭਾ ਪ੍ਰਬੰਧਕ ਕਮੇਟੀ ਵਲ਼ੋਂ ਸਜਾਏ ਗਏ ਨਗਰ ਕੀਰਤਨ ਦੌਰਾਨ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਵਲ਼ੋਂ ਨਗਰ ਕੀਰਤਨ ਦਾ ਥਾਂ-ਥਾਂ 'ਤੇ ਨਿੱਘਾ ਸਵਾਗਤ ਕੀਤਾ ਗਿਆ | ਇਸ ਦੌਰਾਨ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲ਼ੋਂ ਪ੍ਰਧਾਨ ਤਰਲੋਚਨ ਸਿੰਘ ਦੀ ਅਗਵਾਈ ਹੇਠ ਗਊਸ਼ਾਲਾ ਰੋਡ 'ਤੇ ਨਗਰ ਕੀਰਤਨ ਦੇ ਪੁੱਜਣ 'ਤੇ ਕੇਲਿਆਂ ਅਤੇ ਸ਼ੱਕਰਪਾਰੇ ਦਾ ਪ੍ਰਸ਼ਾਦ ਵੰਡਿਆ ਗਿਆ | ਇਸ ਦੌਰਾਨ ਉਨ੍ਹਾਂ ਨੇ ਪੰਜ ਪਿਆਰਿਆਂ ਸਣੇ ਸਮੂਹ ਪ੍ਰਬੰਧਕਾਂ ਨੂੰ ਸਿਰੋਪਾਓ ਨਾਲ ਸਨਮਾਨਿਤ ਵੀ ਕੀਤਾ | ਇਸ ਉਪਰੰਤ ਬਾਬਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਸਥਿਤ ਖੰਡਾ ਚੌਂਕ 'ਤੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਿੰਦਰ ਸਿੰਘ ਗਿੱਲ ਅਤੇ ਬਾਬਾ ਗੁਰਦਾਸ ਸਿੰਘ ਸਣੇ ਸਮੂਹ ਮੈਂਬਰਾਂ ਵਲ਼ੋਂ ਚਾਹ ਅਤੇ ਪੈਟੀਜ਼ ਦਾ ਲੰਗਰ ਲਗਾਇਆ ਗਿਆ | ਇਸ ਦੌਰਾਨ ਉਨ੍ਹਾਂ ਵੀ ਪੰਜ ਪਿਆਰਿਆਂ ਅਤੇ ਸਮੂਹ ਪ੍ਰਬੰਧਕਾਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ | ਇਸ ਉਪਰੰਤ ਹਨੂਮਾਨਗੜ੍ਹ ਰੋਡ ਸਥਿਤ ਗੁਰਦੁਆਰਾ ਗੁਰੂ ਤੇਗ਼ ਬਹਾਦਰ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਣਜੀਤ ਸਿੰਘ ਅਤੇ ਜਗਜੀਤ ਸਿੰਘ ਜੱਗਾ ਸਣੇ ਸਮੂਹ ਮੈਂਬਰਾਂ ਵਲ਼ੋਂ ਨਗਰ ਕੀਰਤਨ ਵਿਚ ਸ਼ਾਮਲ ਸੰਗਤਾਂ ਲਈ ਪਕੌੜਿਆਂ ਦਾ ਲੰਗਰ ਲਗਾਇਆ ਗਿਆ ਅਤੇ ਫੁੱਲਾਂ ਦੀ ਵਰਖਾ ਦੇ ਨਾਲ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਦੌਰਾਨ ਪੰਜ ਪਿਆਰੇ ਅਤੇ ਨਾਨਕਸਰ ਪ੍ਰਬੰਧਕ ਕਮੇਟੀ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰਵਿੰਦਰ ਸਿੰਘ ਵਿਪਨ, ਸੁਖਜਿੰਦਰ ਸਿੰਘ ਰਾਜਨ, ਦਲਜੀਤ ਸਿੰਘ ਗੋਂਦਾ, ਭਾਈ ਗੁਰਦੀਪ ਸਿੰਘ, ਭਾਈ ਨਿਰਪਾਲ ਸਿੰਘ, ਸਵਰਨ ਸਿੰਘ, ਰਾਕੇਸ਼ ਅਨੇਜਾ, ਗੁਰਨਾਮ ਸਿੰਘ ਸੰਧੂ, ਸੋਨੂੰ ਕਟਾਰੀਆ, ਵਿਨੈ ਪ੍ਰਤਾਪ ਸਿੰਘ ਖ਼ਾਲਸਾ, ਬਲਜੀਤ ਸਿੰਘ ਬੱਬਲਾ, ਬਖ਼ਸ਼ੀਸ਼ ਸਿੰਘ ਸੋਨਾ ਸੰਧੂ, ਬੱਬਲ ਬੁੱਟਰ, ਰਾਜਵਿੰਦਰ ਸਿੰਘ ਚੰਨਾ, ਪਰਵਿੰਦਰ ਪਾਲ ਸਿੰਘ ਰਾਜਾ, ਕੁਲਬੀਰ ਸਿੰਘ ਟਿੰਕੂ ਆਦਿ ਸਣੇ ਭਾਰੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਜ਼ੋਨਲ ਪੱਧਰੀ ਮੁਕਾਬਲੇ 'ਚ ਜਿੱਤੇ ਪੁਰਸਕਾਰ <br/> ਅਗਲੀ ਖ਼ਬਰ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਗੁਰਦੁਆਰਾ ਰਾਮਗੜ੍ਹੀਆ ਤੋਂ ਨਗਰ ਕੀਰਤਨ ਸਜਾਇਆ
Ad Position 24