13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਮੁੱਖ ਖੇਤੀਬਾੜੀ ਅਫ਼ਸਰ ਨੇ ਪਿੰਡਾਂ 'ਚ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਕੀਤਾ ਪ੍ਰੇਰਿਤ

Ad Position 21
No active advertisement
ਅਜੀਤ ਡੈਸਕ 05-11-2025
ਜਲਾਲਾਬਾਦ,4ਨਵੰਬਰ(ਜਤਿੰਦਰ ਪਾਲ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਫ਼ਾਜ਼ਿਲਕਾ ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਯਤਨਸ਼ੀਲ ਹੈ¢ ਇਸ ਤਹਿਤ ਕਲੱਸਟਰ ਅਫ਼ਸਰ, ਨੋਡਲ ਅਫ਼ਸਰ ਅਤੇ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਲਗਾਤਾਰ ਖੇਤਰ ਵਿਚ ਹਨ¢ ਮੁੱਖ ਖੇਤੀਬਾੜੀ ਅਫ਼ਸਰ ਹਰਪ੍ਰੀਤ ਪਾਲ ਖੇਤੀਬਾੜੀ ਵਿਭਾਗ ਦੀ ਅਗਵਾਈ ਕਰਦਿਆਂ ਖ਼ੁਦ ਹਲਕੇ ਵਿਚ ਰਹਿੰਦਿਆਂ ਲਗਾਤਾਰ ਪਿੰਡਾਂ ਦਾ ਦੌਰਾ ਕਰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰ ਰਹੇ ਹਨ¢ ਇਸ ਦੇ ਨਾਲ-ਨਾਲ ਖੇਤੀਬਾੜੀ ਵਿਭਾਗ ਦੇ ਸੁਝਾਏ ਤਰੀਕਿਆਂ ਅਨੁਸਾਰ ਪਰਾਲੀ ਦਾ ਨਿਬੇੜਾ ਕਰਨ ਲਈ ਵੀ ਪ੍ਰੇਰਿਤ ਕਰ ਰਹੇ ਹਨ¢ ਮੁੱਖ ਖੇਤੀਬਾੜੀ ਅਫ਼ਸਰ ਨੇ ਜਲਾਲਾਬਾਦ ਹਲਕੇ ਦੇ ਪਿੰਡ ਜਮਾਲ ਕੇ, ਫੱਤੂ ਵਾਲਾ, ਮੌਜ਼ੇ ਵਾਲਾ ਤੇ ਬੱਘੇ ਕੇ ਹਿਠਾੜ, ਚੱਕ ਸੁਕੜ ਆਦਿ ਦਾ ਦੌਰਾ ਕਰ ਕਿਸਾਨਾਂ ਨੂੰ ਬਿਨਾਂ ਸਾੜੇ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ¢ ਉਨ੍ਹਾਂ ਪਿੰਡ ਬੱਘੇ ਕੇ ਉਤਾੜ ਵਿਖੇ ਪਹੁੰਚ ਅਸ਼ੋਕ ਕੁਮਾਰ ਦੀ 5 ਏਕੜ ਜ਼ਮੀਨ ਵਿਚ ਸੁਪਰਸੀਡਰ ਦੇ ਰਾਹੀਂ ਕਣਕ ਦੀ ਬਿਜਾਈ ਕਰਵਾਈ ਤੇ ਪਰਾਲੀ ਦਾ ਯੋਗ ਤਰੀਕੇ ਨਾਲ ਨਿਪਟਾਰਾ ਕੀਤਾ ਗਿਆ¢ ਇਸ ਦੌਰਾਨ ਉਨ੍ਹਾਂ ਕਿਸਾਨ ਵੀਰ ਦਾ ਵੀ ਧੰਨਵਾਦ ਕੀਤਾ ਜੋ ਉਨ੍ਹਾਂ ਪਰਾਲੀ ਨੂੰ ਅੱਗ ਨਹੀਂ ਲਗਾਈ ਅਤੇ ਖੇਤੀਬਾੜੀ ਵਿਭਾਗ ਦੇ ਤਰੀਕਿਆਂ ਨੂੰ ਅਪਣਾਇਆ¢ਉਨ੍ਹਾਂ ਦੱਸਿਆ ਕਿ ਉਹ ਲਗਾਤਾਰ ਪਿੰਡਾਂ ਦਾ ਦੌਰਾ ਕਰਕੇ ਕਿਸਾਨ ਭਰਾਵਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ ਤਾਂ ਜੋ ਪਰਾਲੀ ਦੀਆਂ ਘਟਨਾਵਾਂ ਨੂੰ ਜ਼ੀਰੋ ਫ਼ੀਸਦੀ ਕੀਤਾ ਜਾ ਸਕੇ¢ ਉਨ੍ਹਾਂ ਦੱਸਿਆ ਕਿ ਜਿੱਥੇ ਕਿਤੇ ਵੀ ਪਰਾਲੀ ਦੀਆਂ ਘਟਨਾਵਾਂ ਨਜ਼ਰ ਆਈਆਂ ਹਨ, ਨਾਲੋ-ਨਾਲ ਟੀਮਾਂ ਸਮੇਤ ਮੌਕੇ 'ਤੇ ਪੁੱਜ ਕੇ ਅੱਗ ਬੁਝਾਈ ਜਾ ਰਹੀ ਹੈ ਤੇ ਹੋਣ ਵਾਲੇ ਨੁਕਸਾਨਾਂ ਸਬੰਧੀ ਵੀ ਜਾਣੂ ਕਰਵਾਇਆ ਜਾ ਰਿਹਾ ਹੈ¢ ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਤਾਂ ਦੂਸ਼ਿਤ ਹੁੰਦਾ ਹੀ ਸਗੋਂ ਜ਼ਮੀਨ ਨੂੰ ਵੀ ਨੁਕਸਾਨ ਪਹੁੰਚਦਾ ਹੈ ਤੇ ਜ਼ਮੀਨ ਦੇ ਖ਼ੁਰਾਕੀ ਤੱਤ ਨਸ਼ਟ ਹੋ ਜਾਂਦੇ ਹਨ¢
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਸਕੂਲ ਹਰੀਪੁਰਾ ਦੇ ਐਨ.ਸੀ.ਸੀ. ਕੈਡਟਾਂ ਨੇ ਮਲੋਟ ਕੈਂਪ ਵਿਚ ਕੀਤੀਆਂ ਸ਼ਾਨਦਾਰ ਪ੍ਰਾਪਤੀਆਂ <br/> ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਜ਼ੋਨਲ ਪੱਧਰੀ ਮੁਕਾਬਲੇ 'ਚ ਜਿੱਤੇ ਪੁਰਸਕਾਰ <br/>
Ad Position 24