13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਡੇਂਗੂ ਨੂੰ ਰੋਕਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਮੁਸਤੈਦ-ਡਾ. ਰੋਹਿਤ ਗੋਇਲ

Ad Position 21
No active advertisement
ਅਜੀਤ ਡੈਸਕ 05-11-2025
ਅਬੋਹਰ, 4 ਨਵੰਬਰ (ਵਿਵੇਕ ਹੂੜੀਆ)-ਸਿਵਲ ਸਰਜਨ ਡਾ. ਰੋਹਿਤ ਗੋਇਲ ਦੇ ਨਿਰਦੇਸ਼ਾਂ, ਸਹਾਇਕ ਸਿਵਲ ਸਰਜਨ ਡਾ. ਅਰਪਿਤ ਗੁਪਤਾ ਅਤੇ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਸੁਨੀਤਾ ਕੰਬੋਜ ਦੀ ਅਗਵਾਈ ਅਤੇ ਕਾਰਜਕਾਰੀ ਐੱਸ.ਐਮ.ਓ ਡਾ.ਸਨਮਾਨ ਮਾਂਜੀ ਦੀ ਦੇਖ ਰੇਖ 'ਚ ਡੇਂਗੂ ਵਿਰੁੱਧ 'ਹੱਲਾ ਬੋਲ' ਅਭਿਆਨ ਤਹਿਤ ਅਬੋਹਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਅਤੇ ਘਰਾਂ ਵਿਖੇ ਬਰੀਡਿੰਗ ਚੈਕਿੰਗ, ਸਪਰੇਅ ਐਕਟੀਵਿਟੀਜ਼ ਅਤੇ ਜਾਗਰੂਕਤਾ ਰਾਹੀਂ ਡੇਂਗੂ ਅਤੇ ਚਿਕਨਗੁਨੀਆ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ | ਲਾਰਵਾ ਮਿਲਣ 'ਤੇ ਲਾਰਵੀਸਾਈਡ ਦਾ ਛਿੜਕਾਅ ਵੀ ਕੀਤਾ ਗਿਆ | ਇਸ ਮੌਕੇ ਡਾ. ਸਨਮਾਨ ਮਾਂਜੀ ਨੇ ਦੱਸਿਆ ਕਿ ਸ਼ਹਿਰ 'ਚ ਡੇਂਗੂ ਦੀ ਰੋਕਥਾਮ ਲਈ ਸਿਹਤ ਕਰਮੀਆਂ ਅਤੇ ਬਰੀਡਿੰਗ ਚੈੱਕਰਾਂ ਦੀਆਂ 4 ਟੀਮਾਂ ਵਲੋਂ ਲਗਾਤਾਰ ਸਰਵੇ ਕਰਕੇ ਲਾਰਵਾ ਚੈੱਕ ਕੀਤਾ ਜਾ ਰਿਹਾ ਹੈ ਅਤੇ ਡੇਂਗੂ ਤੋਂ ਬਚਾਅ ਲਈ ਜਾਣਕਾਰੀ ਦਿੱਤੀ ਜਾ ਰਹੀ ਹੈ | ਸ਼ਹਿਰ ਵਿਚ ਹੁਣ ਤੱਕ 27 ਡੇਂਗੂ ਪਾਜ਼ੀਟਿਵ ਕੇਸ ਪਾਏ ਗਏ ਹਨ | ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਮਨਬੀਰ ਸਿੰਘ ਅਤੇ ਐਨ.ਵੀ. ਬੀ.ਡੀ.ਸੀ.ਪੀ ਬਰਾਂਚ ਤੋਂ ਟਹਿਲ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਦੀਆਂ ਟੀਮਾਂ ਦੇ ਸਹਿਯੋਗ ਨਾਲ ਫੋਗਿੰਗ ਕਰਵਾਈ ਜਾ ਰਹੀ ਹੈ | ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖ਼ਾਰ, ਉਲਟੀਆਂ, ਅੱਖਾਂ ਵਿਚ ਦਰਦ, ਜੋੜਾਂ ਅਤੇ ਹੱਡੀਆਂ ਵਿਚ ਦਰਦ ਆਦਿ ਦੇ ਲੱਛਣ ਹੋਣ ਤਾਂ ਨੇੜੇ ਦੀ ਸਿਹਤ ਸੰਸਥਾ 'ਚ ਜਾ ਕੇ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਮੱਛਰ ਦੇ ਕੱਟਣ ਤੋਂ ਬਚਾਅ ਲਈ ਪੂਰਾ ਸਰੀਰ ਢਕਣ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ ਅਤੇ ਸੌਣ ਸਮੇਂ ਮੱਛਰਾਂ ਤੋਂ ਬਚਾਅ ਵਾਲੀਆਂ ਕਰੀਮਾਂ ਅਤੇ ਮੱਛਰਦਾਨੀਆਂ ਦਾ ਪ੍ਰਯੋਗ ਵੀ ਕੀਤਾ ਜਾਣਾ ਚਾਹੀਦਾ ਹੈ | ਇਸ ਮੌਕੇ ਸਿਹਤ ਕਰਮੀਂ ਪਰਮਜੀਤ ਸਿੰਘ, ਜਗਦੀਸ਼ ਕੁਮਾਰ ਅਤੇ ਬਰੀਡਿੰਗ ਚੈੱਕਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਅਪੈਕਸ ਕਲੱਬ ਵਲੋਂ ਲਗਾਇਆ ਅੱਖਾਂ ਦਾ ਜਾਂਚ ਅਤੇ ਆਪ੍ਰੇਸ਼ਨ ਕੈਂਪ ਅਗਲੀ ਖ਼ਬਰ ਕੋਂਫੀ ਇੰਟਰਨੈਸ਼ਨਲ ਕਾਨਵੈਂਟ ਸਕੂਲ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ <br/>
Ad Position 24