14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪ੍ਰਕਾਸ਼ ਪੁਰਬ 'ਤੇ ਲਾਲਾ ਜਗਤ ਨਰਾਇਣ ਕਾਲਜ 'ਚ ਵਿਦਿਆਰਥੀਆਂ ਨੇ ਲਗਾਇਆ ਕੁਲਚੇ-ਛੋਲਿਆਂ ਦਾ ਲੰਗਰ <br/>

Ad Position 21
No active advertisement
ਅਜੀਤ ਡੈਸਕ 05-11-2025
ਜਲਾਲਾਬਾਦ, 4 ਨਵੰਬਰ(ਜਤਿੰਦਰ ਪਾਲ ਸਿੰਘ, ਕਰਨ ਚੁਚਰਾ)-ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਵਿਚ ਸ਼ਰਧਾ ਅਤੇ ਸੇਵਾ ਭਾਵਨਾ ਨਾਲ ਸਮਾਗਮ ਕਰਵਾਇਆ ਗਿਆ¢ ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨੇ ਮਿਲ ਕੇ ਕੁਲਚੇ-ਛੋਲਿਆਂ ਦਾ ਲੰਗਰ ਲਗਾਇਆ ਅਤੇ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ 'ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ' ਨੂੰ ਸਮਝਿਆ¢ ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਅਸ਼ੋਕ ਅਨੇਜਾ ਅਤੇ ਪਿ੍ੰਸੀਪਲ ਡਾ. ਨਿਤਿਕਾ ਨੇ ਸਟਾਫ਼ ਮੈਂਬਰਾਂ ਦੇ ਨਾਲ ਖ਼ੁਦ ਲੰਗਰ ਸੇਵਾ ਵਿਚ ਹਿੱਸਾ ਲਿਆ ਅਤੇ ਸ਼ਰਧਾਲੂਆਂ ਨੂੰ ਪ੍ਰੇਮ ਪੂਰਵਕ ਪ੍ਰਸ਼ਾਦ ਵੰਡਿਆ¢ ਪ੍ਰੋਗਰਾਮ ਵਿਚ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਮਾਨਵਤਾ, ਸਮਾਨਤਾ ਅਤੇ ਸੇਵਾ ਦੇ ਸੰਦੇਸ਼ 'ਤੇ ਆਧਾਰਿਤ ਵਿਚਾਰ ਵੀ ਪੇਸ਼ ਕੀਤੇ¢ ਕਾਲਜ ਕੈਂਪਸ ਵਿਚ ਸੇਵਾ ਅਤੇ ਸਮਰਪਣ ਦੀ ਭਾਵਨਾ ਨਾਲ ਭਰਿਆ ਮਾਹੌਲ ਦੇਖਣ ਨੂੰ ਮਿਲਿਆ¢ਇਸ ਮੌਕੇ ਚੇਅਰਮੈਨ ਅਸ਼ੋਕ ਅਨੇਜਾ ਅਤੇ ਪਿ੍ੰਸੀਪਲ ਡਾ. ਨਿਤਿਕਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮਾਜ ਨੂੰ ਪ੍ਰੇਮ, ਭਾਈਚਾਰੇ ਅਤੇ ਇਨਸਾਨੀਅਤ ਦੀ ਰਾਹ ਦਿਖਾਈ, ਉਨ੍ਹਾਂ ਦੇ ਦੱਸੇ ਮਾਰਗ 'ਤੇ ਚੱਲਣਾ ਹੀ ਸੱਚੀ ਸ਼ਰਧਾਂਜਲੀ ਹੈ¢ ਪ੍ਰੋਗਰਾਮ ਦੀ ਸਮਾਪਤੀ ਅਰਦਾਸ ਦੇ ਨਾਲ ਹੋਈ¢ ਸਮਾਗਮ ਵਿਚ ਵਿਦਿਆਰਥੀਆਂ, ਅਧਿਆਪਕਾਂ ਅਤੇ ਪ੍ਰਬੰਧਕੀ ਕਮੇਟੀ ਨੇ ਸ਼ਰਧਾ ਨਾਲ ਭਾਗ ਲਿਆ¢

Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਸਰ ਵਿਚ 19ਵਾਂ ਪਾਈ ਟੈਕਸ 4 ਦਸੰਬਰ ਤੋਂ ਸ਼ੁਰੂ ਹੋਵੇਗਾ-ਕਰਨ ਗਿਲਹੋਤਰਾ <br/> ਅਗਲੀ ਖ਼ਬਰ ਬਿਜਲੀ ਬਿੱਲ-2025 ਦੇ ਵਿਰੋਧ ਵਜੋਂ ਪਾਵਰ ਕਾਰਪੋਰੇਸ਼ਨ ਦੇ ਪੈਨਸ਼ਨਰ ਮੁਲਾਜ਼ਮ 6 ਨੂੰ ਫੂਕਣਗੇ ਕੇਂਦਰ ਦਾ ਪੁਤਲਾ
Ad Position 24