ਮੰਡੀ ਲਾਧੂਕਾ, 21 ਨਵੰਬਰ (ਰਾਕੇਸ਼ ਛਾਬੜਾ)-ਮੰਡੀ ਦੀ ਪੈਸਟੀਸਾਈਡ ਅਤੇ ਫਰਟੀਲਾਈਜ਼ਰ ਯੂਨੀਅਨ ਦੀ ਇਕ ਮੀਟਿੰਗ ਕਰਵਾਈ ਗਈ, ਇਸ ਮੀਟਿੰਗ ਵਿਚ ਮੰਡੀ ਦੇ ਸਾਰੇ ਡੀਲਰਾਂ ਨੇ ਹਿੱਸਾ ਲਿਆ, ਜਿਸ ਵਿਚ ਸਰਵਸੰਮਤੀ ਦੇ ਨਾਲ ਭਜਨ ਲਾਲ ਕੰਬੋਜ ਨੂੰ ਯੂਨੀਅਨ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਤੋਂ ਇਲਾਵਾ ਸੁਰਿੰਦਰ ਕੁਮਾਰ ਨੂੰ ਉਪ ਪ੍ਰਧਾਨ, ਰਮੇਸ਼ ਕੁਮਾਰ ਨੂੰ ਕੈਸ਼ੀਅਰ ਅਤੇ ਪਵਨ ਕੁਮਾਰ ਸੋਭਾ ਨੂੰ ਮੈਂਬਰ ਨਿਯੁਕਤ ਕੀਤਾ ਗਿਆ ਹੈ | ਯੂਨੀਅਨ ਦੇ ਨਵੇਂ ਚੁਣੇ ਗਏ ਪ੍ਰਧਾਨ ਨੇ ਕਿਹਾ ਹੈ ਉਹ ਕਿਸਾਨਾਂ ਅਤੇ ਡੀਲਰਾਂ ਵਿਚਕਾਰ ਬਿਹਤਰ ਤਾਲਮੇਲ ਅਤੇ ਮਿਆਰੀ ਬੀਜ, ਖਾਦ ਅਤੇ ਕੀੜੇ ਮਾਰ ਦਵਾਈਆਂ ਦੀ ਵਿੱਕਰੀ ਨੂੰ ਤਰਜੀਹ ਦੇਣ ਦੀ ਕੋਸ਼ਿਸ਼ ਕਰਨਗੇ |