ਫ਼ਾਜ਼ਿਲਕਾ, 21 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਜਸਵੰਤ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਦੌਰਾਨ ਬਿਜਲੀ ਘਰ ਦੇ ਬਾਹਰ ਪੁੱਜੇ ਤਾਂ ਝਾੜੀਆਂ ਕੋਲ ਕੋਈ ਚੀਜ਼ ਜਗ-ਬੁੱਝ ਰਹੀ ਸੀ | ਉਨ੍ਹਾਂ ਨੇ ਸਾਥੀ ਕਰਮਚਾਰੀਆਂ ਸਮੇਤ ਨਜ਼ਦੀਕ ਜਾ ਕੇ ਦੇਖਿਆ ਕਿ ਅਮਨ ਪੁੱਤਰ ਆਤਮਾ ਰਾਮ ਵਾਸੀ ਆਰੀਆ ਨਗਰ ਫ਼ਾਜ਼ਿਲਕਾ ਨੇ ਇਕ ਹੱਥ ਵਿਚ ਲਾਈਟਰ ਅਤੇ ਦੂਜੇ ਹੱਥ ਵਿਚ ਹੈਰੋਇਨ, ਅਲੂਦ, ਸਿਲਵਰ ਪੰਨੀ ਅਤੇ 10 ਰੁਪਏ ਕਰੰਸੀ ਨੋਟ ਪਾਈਪ ਬਣੀ ਹੋਈ ਪਕੜੀ ਹੋਈ ਸੀ, ਜੋ ਹੈਰੋਇਨ ਦਾ ਸੇਵਨ ਕਰ ਰਿਹਾ ਸੀ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |