19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਨਸ਼ੇ ਦਾ ਸੇਵਨ ਕਰਨ ਦੇ ਦੋਸ਼ 'ਚ ਇਕ ਲੜਕੀ ਕਾਬੂ, ਪਰਚਾ ਦਰਜ

Ad Position 21
No active advertisement
ਅਜੀਤ ਡੈਸਕ 22-11-2025
ਜਲਾਲਾਬਾਦ, 21 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਵੈਰੋਕੇ ਦੀ ਪੁਲਿਸ ਵਲੋਂ ਇਕ ਲੜਕੀ ਨੂੰ ਨਸ਼ੀਲੇ ਪਦਾਰਥ ਦਾ ਸੇਵਨ ਕਰਨ ਦੇ ਦੋਸ਼ ਵਿਚ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਐੱਚ.ਸੀ. ਕਿਰਨਦੀਪ ਕੌਰ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਨਾਲ ਗਸ਼ਤ ਦੌਰਾਨ ਸ਼ੱਕੀ ਪੁਰਸ਼ਾਂ ਅਤੇ ਔਰਤਾਂ ਦੀ ਚੈਕਿੰਗ ਕਰਨ ਦੇ ਸਬੰਧ ਵਿਚ ਥਾਣਾ ਵੈਰੋਕੇ ਏਰੀਏ ਵਿਚ ਮੌਜੂਦ ਸੀ ਅਤੇ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਸ਼ਮਸ਼ਾਨਘਾਟ ਪਿੰਡ ਕਾਠਗੜ੍ਹ ਦੇ ਕੋਲ ਪੁੱਜੀ ਤਾਂ ਸਾਹਮਣੇ ਤੋਂ ਇਕ ਨੌਜਵਾਨ ਲੜਕੀ ਜੋ ਕਿ ਸ਼ਮਸ਼ਾਨਘਾਟ ਦੇ ਬਰਾਂਡੇ ਦੇ ਪਿਛਲੇ ਪਾਸੇ ਕੁੱਝ ਹਰਕਤ ਕਰਦੀ ਦਿਖਾਈ ਦਿੱਤੀ, ਜੋ ਪੁਲਿਸ ਪਾਰਟੀ ਦੀ ਗੱਡੀ ਵੇਖ ਕੇ ਆਪਣੇ ਹੱਥ ਵਿਚ ਫੜੇ ਸਮਾਨ ਨੂੰ ਜ਼ਮੀਨ 'ਤੇ ਸੁੱਟ ਕੇ ਖਿਸਕਣ ਲੱਗੀ ਤਾਂ ਪੁਲਿਸ ਪਾਰਟੀ ਨੇ ਉਸ ਨੰੂ ਕਾਬੂ ਕਰਕੇ ਉਸ ਵੱਲੋਂ ਸੁੱਟੇ ਗਏ ਸਮਾਨ ਦੀ ਤਲਾਸ਼ੀ ਕਰਨ ਤੇ ਇਕ ਲਾਈਟਰ, ਇਕ ਸਿਲਵਰ ਪੰਨੀ, ਜਿਸ ਤੇ ਕੋਈ ਨਸ਼ੀਲਾ ਪਦਾਰਥ ਲੱਗਾ ਹੋਇਆ ਅਤੇ ਇਕ 20 ਰੁਪਏ ਦਾ ਨੋਟ ਬਰਾਮਦ ਕੀਤਾ ਗਿਆ ਹੈ | ਪੁਲਿਸ ਵੱਲੋਂ ਰੇਖਾ ਰਾਣੀ ਉਰਫ਼ ਰੇਖੀ ਪੁੱਤਰੀ ਮਹਿੰਦਰ ਸਿੰਘ ਵਾਸੀ ਕਾਠਗੜ੍ਹ ਦੇ ਖ਼ਿਲਾਫ਼ ਥਾਣਾ ਵੈਰੋਕੇ ਵਿਖੇ ਮੁਕੱਦਮਾ ਨੰਬਰ 165 ਮਿਤੀ 20-11-2025 ਨੂੰ ਧਾਰਾ 27/61/85 ਐਨ. ਡੀ. ਪੀ. ਐੱਸ. ਐਕਟ ਤਹਿਤ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਫ਼ਰਜ਼ੀ ਮੁਖ਼ਤਿਆਰਨਾਮਾ ਤਿਆਰ ਕਰਕੇ ਜ਼ਮੀਨ ਹੜੱਪਣ ਵਾਲੇ ਇਕ ਵਿਅਕਤੀ ਵਿਰੁੱਧ ਪਰਚਾ ਦਰਜ ਅਗਲੀ ਖ਼ਬਰ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24