17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਰਾਸ਼ਟਰੀ ਪੱਧਰ 'ਤੇ ਚੁਣੇ ਗਏ ਰੈੱਡ ਰੋਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ <br/>

Ad Position 21
No active advertisement
ਅਜੀਤ ਡੈਸਕ 25-11-2025
ਮੰਡੀ ਅਰਨੀਵਾਲਾ, 24 ਨਵੰਬਰ (ਨਿਸ਼ਾਨ ਸਿੰਘ ਮੋਹਲਾ)-ਰੈੱਡ ਰੋਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਵਾਲਾ ਭੀਮੇ ਸ਼ਾਹ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ 'ਚ ਆਪਣੀ ਸ਼ਾਨਦਾਰ ਰਿਵਾਇਤ ਨੂੰ ਬਰਕਰਾਰ ਰੱਖਦੇ ਹੋਏ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਹੋਈਆਂ 62 ਵੀਆ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਕਿੱਕ ਬਾਕਸਿੰਗ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨ ਤਗਮੇ ਜਿੱਤ ਕੇ ਆਪਣੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸੰਬੰਧੀ ਸਕੂਲ ਦੇ ਪਿ੍ੰਸੀਪਲ ਮੈਡਮ ਲਖਵਿੰਦਰ ਕੌਰ ਤੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਮਿੰਦਰ ਸਿੰਘ ਨੇ ਦੱਸਿਆ ਕਿ ਅੰਡਰ-17 ਉਮਰ ਗੁੱਟ 'ਚ ਲਾਈਟ ਕੰਟੈਕਟ ਕੈਟਾਗਰੀ ਵਿਚ ਸਕੂਲ ਦੇ ਦੋ ਵਿਦਿਆਰਥੀਆਂ ਪਰਿਆਗ ਕੰਬੋਜ ਨੇ ਅੰਡਰ 50 ਤੇ ਰੋਹਿਤ ਚੌਹਾਨ ਨੇ ਅੰਡਰ 60 ਕਿੱਲੋ ਭਾਰ ਵਰਗ 'ਚ ਫ਼ਾਜ਼ਿਲਕਾ ਜ਼ਿਲੇ੍ਹ ਦੀ ਪ੍ਰਤੀਨਿਧਤਾ ਕਰਦੇ ਹੋਏ ਆਪਣੇ ਵਿਰੋਧੀਆਂ ਨੂੰ ਚਿੱਤ ਕਰਦੇ ਹੋਏ ਸੋਨੇ ਦਾ ਤਗਮਾ ਜਿੱਤਿਆ ਤੇ ਆਗਾਮੀ ਦਿਨਾ 'ਚ ਹੋਣ ਵਾਲੀਆਂ ਨੈਸ਼ਨਲ ਸਕੂਲ ਖੇਡਾਂ ਲਈ ਆਪਣਾ ਸਥਾਨ ਪੱਕਾ ਕੀਤਾ, ਜਿਥੇ ਹੁਣ ਇਹ ਵਿਦਿਆਰਥੀ ਹੁਣ ਆਪਣੇ ਸੂਬੇ ਪੰਜਾਬ ਦੀ ਪ੍ਰਤੀਨਿਧਤਾ ਕਰਨਗੇ | ਮੈਡਮ ਲਖਵਿੰਦਰ ਕੌਰ ਨੇ ਦੱਸਿਆ ਕਿ ਪਰਿਆਗ ਕੰਬੋਜ ਪਿਛਲੇ ਦੋ ਸਾਲਾ ਤੋਂ ਲਗਾਤਾਰ ਨੈਸ਼ਨਲ ਪੱਧਰ 'ਤੇ ਪੰਜਾਬ ਦੀ ਪ੍ਰਤੀਨਿਧਤਾ ਕਰ ਰਿਹਾ ਹੈ ਤੇ ਇਸ ਵਾਰ ਉਸ ਦਾ ਪੰਜਾਬ ਦੀ ਪ੍ਰਤੀਨਿਧਤਾ ਕਰਨ ਦਾ ਲਗਾਤਾਰ ਤੀਜਾ ਸਾਲ ਹੈ | ਇਸ ਸ਼ਾਨਦਾਰ ਸਫਲਤਾ ਲਈ ਪ੍ਰਧਾਨ ਗੁਰਮਿੰਦਰ ਸਿੰਘ ਤੇ ਪਿ੍ੰਸੀਪਲ ਲਖਵਿੰਦਰ ਕੌਰ ਨੇ ਵਿਦਿਆਰਥੀਆਂ, ਕੋਚ ਬਲਰਾਜ ਸਿੰਘ, ਮਾਪਿਆਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੰਦੇ ਹੋਏ ਆਗਾਮੀ ਮੁਕਾਬਲਿਆਂ ਲਈ ਸ਼ੁੱਭਇੱਛਾਵਾਂ ਦਿੱਤੀਆਂ | ਇਸ ਮੌਕੇ ਸਕੂਲ ਸਟਾਫ਼ 'ਚੋਂ ਅਧਿਆਪਕ ਗੁਰਜਿੰਦਰ ਸਿੰਘ, ਪਿ੍ਤਪਾਲ ਸਿੰਘ, ਰਜਿੰਦਰ ਸਿੰਘ, ਸੁਰਿੰਦਰ ਕੁਮਾਰ ਤੇ ਕੁਲਦੀਪ ਕੌਰ ਸਾਕਸ਼ੀ, ਦੀਪਿਕਾ ਖੇੜਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੈਨਸ਼ਨਰ ਐਸੋਸੀਏਸ਼ਨ ਵਲੋਂ ਫ਼ਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਸਰਹੱਦੀ ਪਿੰਡਾਂ ਦੇ ਲੋੜਵੰਦਾਂ ਦੀ ਆਰਥਿਕ ਮਦਦ ਅਗਲੀ ਖ਼ਬਰ ਆਧਾਰਸ਼ਿਲਾ ਸਕੂਲ ਵਿਖੇ ਦੋ ਦਿਨਾ ਸਾਲਾਨਾ ਤਿਉਹਾਰ ਸਮਾਪਤ <br/>
Ad Position 24