ਫ਼ਾਜ਼ਿਲਕਾ, 24 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਵਿਖੇ ਪੰਜਾਬ ਪੈਨਸ਼ਨਰ ਐਸੋਸੀਏਸ਼ਨ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋੜਵੰਦ ਲੋਕਾਂ ਦੀ ਮਦਦ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਜਿਸ ਤਹਿਤ ਫ਼ਾਜ਼ਿਲਕਾ ਵਿਖੇ ਪੰਜਾਬ ਪੈਨਸ਼ਨਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਭਜਨ ਸਿੰਘ ਗਿੱਲ ਦੀ ਅਗਵਾਈ 'ਚ ਫ਼ਾਜ਼ਿਲਕਾ ਦੇ ਪੰਜਾਬ ਪੁਲਿਸ ਪੈਨਸ਼ਨਰ ਵੈੱਲਫੇਅਰ ਦਫ਼ਤਰ ਵਿਖੇ ਹੜ੍ਹਾਂ ਦੀ ਮਾਰ ਹੇਠ ਆਏ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ਦੇ ਪਰਿਵਾਰਾਂ ਨੂੰ ਨਕਦ ਰਾਸ਼ੀ ਵੰਡੀ ਗਈ | ਇਸ ਮੌਕੇ ਫ਼ਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਬੂਟਾ ਸਿੰਘ ਚਿਮਨੇਵਾਲਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਪਹਿਲਾਂ ਵੀ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਲੋਕਾਂ ਦੀ ਆਰਥਿਕ ਤੌਰ 'ਤੇ ਮਦਦ ਕੀਤੀ ਗਈ ਸੀ ਅਤੇ ਹੁਣ ਇਹ ਦੂਸਰੀ ਵਾਰ ਉਨ੍ਹਾਂ ਦੀ ਯੂਨੀਅਨ ਵਲੋਂ ਸਮੂਹ ਪੰਜਾਬ ਦੇ ਪੈਨਸ਼ਨਰਾਂ ਤੋਂ ਫ਼ੰਡ ਇਕੱਠਾ ਕਰਕੇ ਅੱਜ ਕਰੀਬ ਇਕ ਲੱਖ ਅੱਸੀ ਹਜ਼ਾਰ ਰੁਪਏ ਨੂੰ ਕਰੀਬ 20 ਪਰਿਵਾਰਾਂ 'ਚ ਵੰਡਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਵੱਖ-ਵੱਖ ਪਿੰਡਾਂ 'ਚ ਜਾ ਕੇ ਜ਼ਮੀਨੀ ਪੱਧਰ 'ਤੇ ਲੋੜਵੰਦ ਪਰਿਵਾਰਾਂ ਦੀ ਭਾਲ ਕਰਕੇ, ਜਿਸ 'ਚ ਕਿਸੇ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ ਲਈ ਜਾਂ ਕਿਸੇ ਨੂੰ ਦਵਾਈ ਲਈ ਜਾਂ ਕਿਸੇ ਨੂੰ ਹੋਰ ਆਰਥਿਕ ਮਦਦ ਦੀ ਲੋੜ ਹੈ | ਉਨ੍ਹਾਂ ਦੀ ਸੂਚੀ ਬਣਾ ਕੇ ਤੇ ਸ਼ਨਾਖ਼ਤ ਕਰਕੇ ਉਨ੍ਹਾਂ ਪਰਿਵਾਰਾਂ ਨੂੰ ਨਕਦ ਰਾਸ਼ੀ ਵੰਡੀ ਗਈ ਹੈ | ਇਸ ਮੌਕੇ ਪੰਜਾਬ ਪੈਨਸ਼ਨਰ ਐਸੋਸੀਏਸ਼ਨ ਦੇ ਸੂਬਾ ਸਕੱਤਰ ਸੁਰਿੰਦਰ ਕੂਸਾ, ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਰਣਜੀਤ ਸਿੰਘ, ਅਸ਼ੋਕ ਕੁਮਾਰ, ਖ਼ਜ਼ਾਨਚੀ ਪ੍ਰੀਤਮ ਸਿੰਘ, ਸੁਖਮੰਦਰ ਸਿੰਘ ਮੋਗਾ, ਵਜ਼ੀਰ ਚੰਦ ਪ੍ਰਧਾਨ ਪੰਜਾਬ ਪੁਲਿਸ ਵੈੱਲਫੇਅਰ ਐਸੋਸੀਏਸ਼ਨ ਫ਼ਾਜ਼ਿਲਕਾ, ਭਜਨ ਸਿੰਘ, ਹੇਤ ਰਾਮ, ਕਸ਼ਮੀਰ ਸਿੰਘ ਖ਼ਾਲਸਾ, ਮੱਖਣ ਸਿੰਘ, ਦੇਵਰਾਜ ਕੌੜਿਆਂ ਵਾਲੀ, ਰਾਜਪਾਲ ਗੁੰਬਰ, ਸ਼ਾਮ ਲਾਲ, ਈਸ਼ਰ ਦਾਸ ਆਦਿ ਹਾਜ਼ਰ ਸਨ |