23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵਲੋਂ ਜ਼ਿਲ੍ਹਾ ਫ਼ਾਜ਼ਿਲਕਾ ਦਾ ਅਚਨਚੇਤ ਦੌਰਾ <br/>

Ad Position 21
No active advertisement
ਅਜੀਤ ਡੈਸਕ 06-12-2025
ਫ਼ਾਜ਼ਿਲਕਾ, 5 ਦਸੰਬਰ (ਦਵਿੰਦਰ ਪਾਲ ਸਿੰਘ)-ਚੇਤਨ ਪ੍ਰਕਾਸ਼ ਧਾਲੀਵਾਲ ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਜ਼ਿਲ੍ਹਾ ਫ਼ਾਜ਼ਿਲਕਾ ਦਾ ਅਚਨਚੇਤ ਦੌਰਾ ਕੀਤਾ ਗਿਆ | ਇਸ ਦੌਰੇ ਦੌਰਾਨ ਉਨ੍ਹਾਂ ਵਲੋਂ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ | ਇਸ ਦੌਰੇ ਦੌਰਾਨ ਸਰਕਾਰੀ ਪ੍ਰਾਇਮਰੀ ਅਤੇ ਸੀਨੀਅਰ ਸੈਕੰਡਰੀ ਸਕੂਲ, ਗੋਬਿੰਦਗੜ੍ਹ, ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲ, ਧਰਾਂਗਵਾਲਾ, ਆਂਗਣਵਾੜੀ ਸੈਂਟਰ ਗੋਬਿੰਦਗੜ੍ਹ, ਧਰਾਗਵਾਲਾ ਅਤੇ ਰਾਸ਼ਨ ਡਿਪੂ ਗੋਬਿੰਦਗੜ੍ਹ,ਧਰਾਂਗਵਾਲਾ ਅਤੇ ਸਦਰ ਥਾਣਾ ਰੋਡ ਫ਼ਾਜ਼ਿਲਕਾ ਆਦਿ ਦਾ ਦੌਰਾ ਕੀਤਾ ਗਿਆ | ਇਸ ਦੌਰੇ ਦੇ ਆਰੰਭ ਵਿਚ ਸਰਕਾਰੀ ਪ੍ਰਾਇਮਰੀ ਸਕੂਲ, ਗੋਬਿੰਦਗੜ੍ਹ ਵਿਖੇ ਚੱਲ ਰਹੀ ਮਿਡ ਡੇ ਮੀਲ ਸਕੀਮ ਦਾ ਨਿਰੀਖਣ ਕੀਤਾ ਗਿਆ | ਨਿਰੀਖਣ ਦੌਰਾਨ ਮਿਡ ਡੇ ਮੀਲ ਸਕੀਮ ਦਾ ਪ੍ਰਬੰਧ ਠੀਕ ਪਾਇਆ ਗਿਆ | ਇਸ ਤੋਂ ਉਪਰੰਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ੍ਹ ਦਾ ਨਿਰੀਖਣ ਕੀਤਾ ਗਿਆ | ਇਸ ਸਕੂਲ ਦੇ ਅਧਿਕਾਰੀਆਂ ਨੂੰ ਅਨਾਜ ਭੰਡਾਰਨ ਵਿਚ ਹੋਰ ਸੁਧਾਰ ਕਰਨ ਸਬੰਧੀ ਦਿਸ਼ਾ ਨਿਰਦੇਸ਼ ਦਿੱਤੇ ਗਏ | ਇਸ ਤੋਂ ਉਪਰੰਤ ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲ, ਧਰਾਗ ਵਾਲਾ ਦਾ ਦੌਰਾ ਕੀਤਾ ਗਿਆ | ਉਪਰੋਕਤ ਸਕੂਲਾਂ ਵਿਚ ਚੈਕਿੰਗ ਦੌਰਾਨ ਪਾਈਆਂ ਗਈਆਂ ਖ਼ਾਮੀਆਂ ਦੇ ਸਬੰਧੀ ਮੌਕੇ 'ਤੇ ਮੌਜੂਦ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਇਹਨਾਂ ਖ਼ਾਮੀਆਂ ਨੂੰ ਦੂਰ ਕਰਨ ਅਤੇ ਕਾਰਵਾਈ ਕਰਨ ਉਪਰੰਤ ਰਿਪੋਰਟ ਕਮਿਸ਼ਨ ਨੂੰ ਭੇਜਣ ਸਬੰਧੀ ਹਦਾਇਤ ਕੀਤੀ ਗਈ | ਇਸ ਤੋਂ ਉਪਰੰਤ ਆਂਗਣਵਾੜੀ ਸੈਂਟਰ ਗੋਬਿੰਦਗੜ੍ਹ ਅਤੇ ਧਰਾਂਗਵਾਲਾ ਦਾ ਨਿਰੀਖਣ ਕੀਤਾ ਗਿਆ | ਮੈਂਬਰ ਸਾਹਿਬਾਨ ਵਲੋਂ ਸੈਂਟਰ ਧਰਾਂਗਵਾਲਾ ਦੇ ਪ੍ਰਬੰਧ 'ਤੇ ਸੰਤੁਸ਼ਟੀ ਪ੍ਰਗਟ ਕੀਤੀ ਗਈ | ਆਂਗਣਵਾੜੀ ਸੈਂਟਰ ਗੋਬਿੰਦਗੜ੍ਹ ਵਿਖੇ ਚੈਕਿੰਗ ਦੌਰਾਨ ਪਾਇਆ ਗਿਆ ਕਿ ਬੱਚਿਆਂ ਨੂੰ ਸੈਂਟਰ 'ਤੇ ਖਾਣਾ ਬਣਾ ਕੇ ਨਹੀਂ ਦਿੱਤਾ ਜਾਂਦਾ ਜਿਸ ਦੇ ਸਬੰਧੀ ਮੈਂਬਰ ਸਾਹਿਬਾਨ ਵਲੋਂ ਹਦਾਇਤ ਕੀਤੀ ਗਈ ਕਿ ਖਾਣਾ ਬਣਾ ਕੇ ਲਾਭਪਾਤਰੀਆਂ ਨੂੰ ਦਿੱਤਾ ਜਾਵੇ | ਇਸ ਤੋਂ ਉਪਰੰਤ ਰਾਸ਼ਨ ਡੀਪੂ ਗੋਬਿੰਦਗੜ੍ਹ, ਧਰਾਂਗਵਾਲਾ, ਸਦਰ ਥਾਣਾ ਰੋਡ, ਫ਼ਾਜ਼ਿਲਕਾ ਵਿਖੇ ਹੋ ਰਹੀ ਕਣਕ ਦੀ ਵੰਡ ਦਾ ਨਿਰੀਖਣ ਕੀਤਾ ਗਿਆ | ਨਿਰੀਖਣ ਦੌਰਾਨ ਪਾਇਆ ਗਿਆ ਕਿ ਕਣਕ ਦੀ ਵੰਡ ਵਧੀਆ ਤਰੀਕੇ ਨਾਲ ਕੀਤੀ ਜਾ ਰਹੀ ਸੀ | ਮੌਕੇ 'ਤੇ ਮੌਜੂਦ ਲਾਭਪਾਤਰੀਆਂ ਨਾਲ ਗੱਲਬਾਤ ਵੀ ਕੀਤੀ ਗਈ, ਲਾਭਪਾਤਰੀਆਂ ਵਲੋਂ ਸੰਤੁਸ਼ਟੀ ਪ੍ਰਗਟ ਕੀਤੀ ਗਈ | ਇਸ ਦੌਰੇ ਦੌਰਾਨ ਲਾਭਪਾਤਰੀਆਂ ਨੂੰ ਮੈਂਬਰ ਸਾਹਿਬਾਨ ਵਲੋਂ ਕਮਿਸ਼ਨ ਦੇ ਹੈਲਪ ਲਾਈਨ ਨੰਬਰ ਦੀ ਜਾਣਕਾਰੀ ਵੀ ਦਿੱਤੀ ਗਈ ਅਤੇ ਨਾਲ ਹੀ ਦੱਸਿਆ ਕੀ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਸਕੀਮਾਂ ਦਾ ਲਾਹਾ ਨਾਂ ਮਿਲਣ ਸਬੰਧੀ ਜੇਕਰ ਕਿਸੇ ਨੂੰ ਕੋਈ ਸ਼ਿਕਾਇਤ ਹੋਵੇ ਤਾਂ ਜ਼ਿਲੇ੍ਹ ਦੇ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਕੋਲ ਦਰਜ ਕਰਵਾ ਸਕਦੇ ਹਨ | ਉਪਰੋਕਤ ਸਥਾਨਾਂ ਦੀ ਚੈਕਿੰਗ ਕਰਨ ਉਪਰੰਤ ਮੈਂਬਰ ਸਾਹਿਬਾਨ ਵਲੋਂ ਹਾਜ਼ਰ ਅਧਿਕਾਰੀਆਂ ਦਾ ਧੰਨਵਾਦ ਕਰਦੇ ਹੋਏ ਦੌਰੇ ਦੀ ਸਮਾਪਤੀ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਆਯੋਜਿਤ ਤਿੰਨ ਦਿਨਾਂ ਅਧਿਆਤਮਿਕ ਪ੍ਰਵਚਨ ਅਤੇ ਭਜਨ ਕੀਰਤਨ ਸਮਾਗਮ ਸਮਾਪਤ <br/>
Ad Position 24