ਅਬੋਹਰ, 5 ਦਸੰਬਰ (ਸੁਖਜੀਤ ਸਿੰਘ ਬਰਾੜ)-ਥਾਣਾ ਖੂਈਆਂ ਸਰਵਰ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਹੈੱਡ ਕਾਂਸਟੇਬਲ ਲਵਪ੍ਰੀਤ ਸਿੰਘ ਪੁਲਿਸ ਪਾਰਟੀ ਸਮੇਤ ਪਿੰਡ ਤੇਲੂਪੁਰਾ ਨੇੜੇ ਗਸ਼ਤ ਉੱਪਰ ਜਾ ਰਹੇ ਸਨ ਤਾਂ ਸਾਹਮਣੇ ਤੋਂ ਆ ਰਿਹਾ ਇਕ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ | ਜਦੋਂ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 27 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਉਕਤ ਵਿਅਕਤੀ ਦੀ ਪਹਿਚਾਣ ਸੰਦੀਪ ਸਿੰਘ ਉਰਫ਼ ਸੀਪਾ ਪੁੱਤਰ ਗੁਰਚਰਨ ਸਿੰਘ ਪਿੰਡ ਦਾਨੇਵਾਲਾ ਸਤਕੋਸੀ ਵਜੋਂ ਹੋਈ | ਥਾਣਾ ਪੁਲਿਸ ਵਲੋਂ ਉਕਤ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |