23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਦਿਵਿਆਂਗ ਵਿਅਕਤੀ ਸਾਡੇ ਸਮਾਜ ਦਾ ਮਹੱਤਵਪੂਰਨ ਹਿੱਸਾ-ਡਾ. ਕਵਿਤਾ ਸਿੰਘ

Ad Position 21
No active advertisement
ਅਜੀਤ ਡੈਸਕ 06-12-2025
ਫ਼ਾਜ਼ਿਲਕਾ, 5 ਦਸੰਬਰ (ਦਵਿੰਦਰ ਪਾਲ ਸਿੰਘ)-ਅੰਤਰਰਾਸ਼ਟਰੀ ਦਿਵਿਆਂਗ ਦਿਵਸ ਮੌਕੇ ਜਾਣਕਾਰੀ ਦਿੰਦੇ ਹੋਏ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਰੇਸ਼ ਕੰਬੋਜ ਅਤੇ ਹੱਡੀਆਂ ਦੇ ਮਾਹਿਰ ਡਾ. ਸਨਮਾਨ ਮਾਂਜੀ ਨੇ ਦੱਸਿਆ ਕਿ ਸਿਹਤ ਵਿਭਾਗ ਅਤੇ ਸਿਵਲ ਸਰਜਨ ਫ਼ਾਜ਼ਿਲਕਾ ਡਾ. ਕਵਿਤਾ ਸਿੰਘ ਦੇ ਨਿਰਦੇਸ਼ਾਂ ਹੇਠ ਅਤੇ ਸਹਾਇਕ ਸਿਵਲ ਸਰਜਨ ਡਾ. ਰੋਹਿਤ ਗੋਇਲ ਦੀ ਅਗਵਾਈ ਹੇਠ ਦਿਵਿਆਂਗ ਵਿਅਕਤੀਆਂ ਦੇ ਸਰਟੀਫਿਕੇਟ ਲਗਾਤਾਰ ਬਣਾਏ ਜਾ ਰਹੇ ਹਨ | ਉਨ੍ਹਾਂ ਨੇ ਦੱਸਿਆ ਕਿ ਸਿਵਲ ਹਸਪਤਾਲ ਵਿਖੇ ਵੱਖ-ਵੱਖ ਸਪੈਸ਼ਲਿਸਟ ਡਾਕਟਰ ਹੋਣ ਨਾਲ ਇਹ ਸਰਟੀਫਿਕੇਟ ਬਣਵਾਉਣ ਲਈ ਲੋਕਾਂ ਨੂੰ ਪਰੇਸ਼ਾਨੀ ਨਹੀਂ ਹੁੰਦੀ | ਸਿਵਲ ਹਸਪਤਾਲ ਵਿਚ ਅੱਖਾਂ ਦੇ ਮਾਹਿਰ, ਹੱਡੀਆਂ ਦੇ ਮਾਹਿਰ, ਈ.ਐਨ.ਟੀ ਸਪੈਸ਼ਲਿਸਟ, ਮਾਨਸਿਕ ਰੋਗਾਂ ਦੇ ਮਾਹਿਰ, ਪਲਮਨਰੀ ਮੈਡੀਸਨ ਸਪੈਸ਼ਲਿਸਟ, ਬੱਚਿਆਂ ਦੇ ਮਾਹਿਰ ਡਾਕਟਰ ਮੌਜੂਦ ਹਨ, ਜਿਨ੍ਹਾਂ ਵਲੋਂ ਪਿਛਲੇ ਮਹੀਨਿਆਂ ਦੌਰਾਨ ਜੁਲਾਈ ਵਿਚ 68, ਅਗਸਤ ਵਿਚ 45, ਸਤੰਬਰ ਵਿਚ 73, ਅਕਤੂਬਰ ਵਿਚ 45 ਅਤੇ ਨਵੰਬਰ 69 ਦਿਵਿਆਂਗ ਸਰਟੀਫਿਕੇਟ ਜਾਰੀ ਕੀਤੇ ਗਏ ਹਨ | ਇਸ ਦੇ ਨਾਲ ਹੀ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਮੁਤਾਬਿਕ ਦਿਵਿਆਂਗ ਲੋਕਾਂ ਦੀ ਸਹੂਲਤ ਲਈ ਹਸਪਤਾਲ ਵਿਚ ਸਾਰੇ ਪ੍ਰਬੰਧ ਮੌਜੂਦ ਹਨ | ਉਨ੍ਹਾਂ ਕਿਹਾ ਕਿ ਇਸ ਕੰਮ ਵਿਚ ਸਮਾਜਸੇਵੀ ਸੰਸਥਾਵਾਂ ਦਾ ਵੀ ਸਹਿਯੋਗ ਮਿਲ ਰਿਹਾ ਹੈ | ਉਨ੍ਹਾਂ ਨੇ ਮੁੱਖ ਤੌਰ 'ਤੇ ਸਮਾਜਸੇਵੀ ਵਿਪਨ ਸ਼ਰਮਾ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਵਲੋਂ ਦਿਵਿਆਂਗ ਵਿਅਕਤੀਆਂ ਦੇ ਸਰਟੀਫਿਕੇਟ ਅਤੇ ਪੈਨਸ਼ਨ ਲਗਵਾਉਣ ਵਿਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ | ਇਸ ਸੰਬੰਧੀ ਸਿਵਲ ਸਰਜਨ ਡਾ.ਕਵਿਤਾ ਸਿੰਘ ਨੇ ਕਿਹਾ ਕਿ ਹਰ ਦਿਵਿਆਂਗ ਵਿਅਕਤੀ ਸਾਡੇ ਸਮਾਜ ਦਾ ਮਹੱਤਵਪੂਰਨ ਹਿੱਸਾ ਹੈ ਅਤੇ ਉਨ੍ਹਾਂ ਨੂੰ ਇੱਕ ਸਮਾਨ ਮਾਣ-ਸਨਮਾਨ ਅਤੇ ਸਹੂਲਤਾਂ ਦੇਣਾ ਸਾਡਾ ਫ਼ਰਜ਼ ਹੈ | ਦਿਵਿਆਂਗਤਾ ਕੋਈ ਕਮੀ ਨਹੀਂ, ਸਗੋਂ ਸਮਾਜ ਨੂੰ ਹੋਰ ਸੰਵੇਦਨਸ਼ੀਲ ਤੇ ਸਮਾਨਤਾ ਵਾਲਾ ਬਣਾਉਣ ਦਾ ਮੱਕਾ ਹੈ | ਉਨ੍ਹਾਂ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਰਾਸ਼ਟਰੀ ਬਾਲ ਸੁਰੱਖਿਆ ਪ੍ਰੋਗਰਾਮ ਦੇ ਤਹਿਤ ਆਂਗਣਵਾੜੀ ਅਤੇ ਸਰਕਾਰੀ ਸਕੂਲਾਂ ਪੜ੍ਹਦੇ ਬੱਚਿਆਂ ਦੀਆਂ ਵੱਖ-ਵੱਖ ਬਿਮਾਰੀਆਂ, ਦਿਵਿਆਂਗਤਾਵਾਂ ਅਤੇ ਵਿਕਾਸ ਸਮੱਸਿਆਵਾਂ ਦੀ ਸਮੇਂ ਸਿਰ ਜਾਂਚ ਕਰਕੇ ਇਲਾਜ ਦੀ ਵਿਵਸਥਾ ਕੀਤੀ ਜਾਂਦੀ ਹੈ | ਉਨ੍ਹਾਂ ਨੇ ਜ਼ੋਰ ਦਿੱਤਾ ਕਿ ਸ਼ੁਰੂਆਤੀ ਪਛਾਣ ਨਾਲ ਬੱਚੇ ਦਾ ਭਵਿੱਖ ਬਚਾਇਆ ਜਾ ਸਕਦਾ ਹੈ | ਮਾਸ ਮੀਡੀਆ ਵਿੰਗ ਵਲੋਂ ਮਨਬੀਰ ਸਿੰਘ ਤੇ ਦਿਵੇਸ਼ ਕੁਮਾਰ ਨੇ ਦਿਵਿਆਂਗ ਵਿਅਕਤੀਆਂ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ, ਯੂ.ਡੀ.ਆਈ. ਕਾਰਡ, ਪੈਨਸ਼ਨ, ਸਹਾਇਕ ਉਪਕਰਨਾਂ ਅਤੇ ਹੋਰ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਮੁੱਖ ਧਾਰਾ ਵਿਚ ਲਿਆਂਦਾ ਜਾਣਾ ਬਹੁਤ ਜ਼ਰੂਰੀ ਹੈ ਤਾਂ ਜੋ ਉਹ ਸਮਾਜਕ, ਸਿੱਖਿਅਤ ਅਤੇ ਆਰਥਿਕ ਤੌਰ ਤੇ ਅੱਗੇ ਵੱਧ ਸਕਣ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਜਲਾਲਾਬਾਦ ਦੀ ਮੀਟਿੰਗ ਸੰਪੰਨ <br/> ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਗਿ੍ਫ਼ਤਾਰ
Ad Position 24