ਜਲਾਲਾਬਾਦ, 5 ਦਸੰਬਰ(ਜਤਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ 3 ਦੋਸ਼ੀਆਂ ਨੂੰ 1 ਕਿੱਲੋ ਹੈਰੋਇਨ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ¢ ਸਬ ਇੰਸਪੈਕਟਰ ਕੁਲਵੰਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਪਿੰਡਾਂ ਵਿਚ ਗਸ਼ਤ ਕਰ ਰਹੇ ਸਨ ਅਤੇ ਜਦੋਂ ਟੀ ਪੁਆਇੰਟ ਢਾਣੀ ਮਾਘ ਸਿੰਘ ਵਾਲਾ ਕੋਲ ਨਾਕਾਬੰਦੀ ਕੀਤੀ ਹੋਈ ਸੀ ਤਾਂ ਮੋਟਰਸਾਈਕਲ ਸਵਾਰ ਤਿੰਨ ਨੌਜਵਾਨ ਜਲਾਲਾਬਾਦ ਵਾਲੇ ਪਾਸੇ ਜਾਂਦੇ ਨਜ਼ਰ ਆਏ,ਜਿਨ੍ਹਾਂ ਨੂੰ ਸ਼ੱਕ ਦੀ ਬਿਨਾਅ 'ਤੇ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 1 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ¢ ਜਿਸ ਤੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ, ਦੀ ਪਹਿਚਾਣ ਗਣੇਸ਼ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਪਿੰਡ ਹਜ਼ਾਰਾ ਰਾਮ ਸਿੰਘ ਵਾਲਾ , ਅਮਰਿੰਦਰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਜੋਧਾ ਭੈਣੀ ਹਾਲ ਆਬਾਦ ਬਸਤੀ ਕੇਰਾ ਅਤੇ ਅਰੁਣਦੀਪ ਸਿੰਘ ਪੁੱਤਰ ਹਰਮੇਸ਼ ਸਿੰਘ ਵਾਸੀ ਪਿੰਡ ਮੋਹਰ ਸਿੰਘ ਵਾਲਾ ਵਜੋਂ ਹੋਈ ਹੈ¢ ਦੋਸ਼ੀਆਂ ਵਿਰੁੱਧ ਐਨ ਡੀ ਪੀ ਐੱਸ ਐਕਟ ਅਧੀਨ ਮੁਕੱਦਮਾ ਦਰਜ ਕਰਕੇ ਕਾਰਵਾਈ ਜਾਰੀ ਹੈ¢