06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਪੀ.ਐਮ. ਸ੍ਰੀ ਕੰਨਿਆ ਸਕੂਲ ਵਿਖੇ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ <br/>

Ad Position 21
No active advertisement
ਪੀ.ਐਮ ਸ਼੍ਰੀ ਕੰਨਿਆ ਸਕੂਲ ਦੀਆਂ ਜੇਤੂ ਐਨ.ਸੀ.ਸੀ ਦੀਆਂ ਵਿਦਿਆਰਥਣਾਂ ਅਤੇ ਕਰਵਾਏ ਗਏ ਪੇਂਟਿੰਗ ਮੁਕਾਬਲੇ ਵਿਚ ਹਿੱਸਾ ਲੈਂਦੇ ਹੋਏ ਵਿਦਿਆਰਥੀ | ਤਸਵੀਰਾਂ : ਤੇਜਿੰਦਰ ਸਿੰਘ ਖ਼ਾਲਸਾ <br/> 07-12-2025
ਅਬੋਹਰ, 6 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਪੀ.ਐਮ ਸ਼੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਅਧਿਆਪਕ ਅਮਿੱਤ ਬਤਰਾ ਨੇ ਦੱਸਿਆ ਕਿ ਸਕੂਲ ਦੇ ਚਾਰ ਐਨ.ਸੀ.ਸੀ. ਕੈਡਟਾਂ ਨੇ 6 ਪੰਜਾਬ ਬਟਾਲੀਅਨ ਐਨ.ਸੀ.ਸੀ ਮਲੋਟ ਦੇ ਕਮਾਂਡਿੰਗ ਅਫ਼ਸਰ ਕਰਨਲ ਭੁਪਿੰਦਰ ਸਿੰਘ ਮਾਨ ਦੀ ਅਗਵਾਈ ਹੇਠ ਯੂਥ ਐਕਸਚੇਂਜ ਪ੍ਰੋਗਰਾਮ ਵਿਚ ਹਿੱਸਾ ਲਿਆ | ਇਨ੍ਹਾਂ ਚਾਰਾਂ ਵਿਦਿਆਰਥੀਆਂ ਨੂੰ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਡਾਇਰੈਕਟੋਰੇਟ ਦੀ ਨੁਮਾਇੰਦਗੀ ਕਰਨ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸਕੂਲ ਦੀ ਏ.ਐਨ.ਓ ਸੁਪਨੀਤ ਕੌਰ ਨੇ ਵਿਸ਼ੇਸ਼ ਯੋਗਦਾਨ ਪਾਇਆ | ਡੈਜ਼ਰਟ ਸਫ਼ਾਰੀ ਕੈਂਪ ਅਤੇ ਯੂਥ ਐਕਸਚੇਂਜ ਪ੍ਰੋਗਰਾਮ ਜੈਸਲਮੇਰ ਵਿਚ 10 ਦਿਨਾਂ ਦੇ ਪ੍ਰੋਗਰਾਮ ਦੌਰਾਨ ਨੇਪਾਲ ਅਤੇ ਕਜ਼ਾਕਿਸਤਾਨ ਦੇ ਕੈਡਟਾਂ ਨੇ ਵੀ ਹਿੱਸਾ ਲਿਆ | ਇਸ ਸਕੂਲ ਦੀਆਂ ਚਾਰ ਕੈਡਟਾਂ ਜਨਕ ਦੁਲਾਰੀ, ਨੰਦਿਨੀ, ਬੇਬੀ ਅਤੇ ਪਿੰਕੀ ਨੇ ਇਸ ਯੂਥ ਐਕਸਚੇਂਜ ਪ੍ਰੋਗਰਾਮ ਵਿਚ ਹਿੱਸਾ ਲੈ ਕੇ ਸਕੂਲ, ਸ਼ਹਿਰ, ਜ਼ਿਲ੍ਹੇ ਅਤੇ ਰਾਜ ਦਾ ਨਾਮ ਰੌਸ਼ਨ ਕੀਤਾ ਹੈ | ਇਸ ਤੋਂ ਇਲਾਵਾ ਸਕੂਲ ਵਿਚ ਇਕ ਦਿਨ ਦੀ ਮਿਡ-ਡੇ-ਮੀਲ ਸਿਖਲਾਈ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਮਿਡ-ਡੇ-ਮੀਲ ਇੰਚਾਰਜ ਕਪਿਲ ਗੋਇਲ, ਅਬੋਹਰ 1 ਦੇ ਬੀ.ਪੀ.ਓ ਦਫ਼ਤਰ ਤੋਂ ਰਾਜੇਸ਼ ਕੁਮਾਰ ਅਤੇ ਅਬੋਹਰ 2 ਦੇ ਬੀ.ਪੀ.ਓ ਤੋਂ ਮੈਡਮ ਰਚਨਾ ਅਤੇ ਜਸਕਰਨ ਸਿੰਘ ਨੇ ਸ਼ਿਰਕਤ ਕੀਤੀ | ਇਸ ਦੌਰਾਨ ਮਿਡ-ਡੇ-ਮੀਲ ਇੰਚਾਰਜ ਮੈਡਮ ਪੂਜਾ ਕੁੱਕੜ ਨੇ ਮਿਡ-ਡੇ-ਮੀਲ ਵਰਕਰਾਂ ਨੂੰ ਸਿਖਲਾਈ ਦਿੱਤੀ | ਸਕੂਲ ਵਿਚ ਇਕ ਜ਼ਿਲ੍ਹਾ ਪੱਧਰੀ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ | ਇਸ ਜ਼ਿਲ੍ਹਾ ਪੱਧਰੀ ਮੁਕਾਬਲੇ ਦੇ ਜੇਤੂ ਰਾਜ ਪੱਧਰੀ ਮੁਕਾਬਲੇ ਵਿਚ ਹਿੱਸਾ ਲੈਣਗੇ | ਇਸ ਮੁਕਾਬਲੇ ਲਈ ਅਮਿੱਤ ਬਤਰਾ ਨੋਡਲ ਅਧਿਆਪਕ ਸਨ | ਇਸ ਤੋਂ ਇਲਾਵਾ ਸਕੂਲ ਦੀਆਂ ਸਾਰੀਆਂ ਵਿਦਿਆਰਥਣਾਂ ਨੂੰ ਵਿੱਦਿਅਕ ਦੌਰੇ 'ਤੇ ਲਿਜਾਇਆ ਜਾ ਰਿਹਾ ਹੈ | ਜਿਸ ਵਿਚ ਬਠਿੰਡਾ ਚਿੜੀਆ ਘਰ, ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ, ਅਕਾਲ ਤਖ਼ਤ ਗੁਰਦੁਆਰਾ ਸਾਹਿਬ ਤਲਵੰਡੀ ਸਾਬੋ ਅਤੇ ਬਠਿੰਡਾ ਦਾ ਕਿਲ੍ਹਾ ਸ਼ਾਮਲ ਹੈ ਅਤੇ ਇਸ ਦੇ ਨਾਲ ਹੀ ਸਕੂਲ ਦੀਆਂ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਡੀ.ਏ.ਵੀ ਕਾਲਜ ਦਾ ਵਿੱਦਿਅਕ ਦੌਰਾ ਕੀਤਾ | ਇਸ ਮੌਕੇ ਸਕੂਲ ਪਿ੍ੰਸੀਪਲ ਸ਼੍ਰੀਮਤੀ ਸੁਨੀਤਾ ਬਿਲੰਦੀ ਨੇ ਅਧਿਆਪਕਾਂ ਅਤੇ ਵਿਦਿਆਰਥਣਾਂ ਨੂੰ ਇਨ੍ਹਾਂ ਸਾਰੀਆਂ ਗਤੀਵਿਧੀਆਂ ਦੇ ਆਯੋਜਨ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਆਸ ਕੀਤੀ |

Ad Position 22
No active advertisement
ਪਿਛਲੀ ਖ਼ਬਰ ਐੱਸ. ਸੀ./ ਐੱਸ. ਟੀ. /ਓ. ਬੀ. ਸੀ. ਮਹਾਂ ਸੰਘਰਸ਼ ਕਮੇਟੀ ਵਲੋਂ ਡਾਕਟਰ ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ <br/... ਅਗਲੀ ਖ਼ਬਰ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ 'ਚ 2 ਰੋਜ਼ਾ ਸੈਮੀਨਾਰ ਲਗਾਇਆ <br/>
Ad Position 24
No active advertisement