06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਪੰਜਾਬ ਰੋਡਵੇਜ਼ ਪਨ ਬੱਸ ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਸੂਬਾ ਕਮੇਟੀ ਦੀ ਚੋਣ

Ad Position 21
No active advertisement
ਅਜੀਤ ਡੈਸਕ 07-12-2025
ਮੰਡੀ ਅਰਨੀਵਾਲਾ,6 ਦਸੰਬਰ (ਨਿਸ਼ਾਨ ਸਿੰਘ ਮੋਹਲ਼ਾ)-ਪੰਜਾਬ ਰੋਡਵੇਜ਼ ਪਨਬਸ ਸਟੇਟ ਟਰਾਂਸਪੋਰਟ ਵਰਕਰ ਯੂਨੀਅਨ 1/19ਪੰਜਾਬ ਦੀ ਮੀਟਿੰਗ ਯੂਨੀਅਨ ਦੇ ਹੈੱਡ ਆਫ਼ਿਸ ਮੋਗਾ ਵਿਖੇ ਯੂਨੀਅਨ ਦੇ ਮੁੱਖ ਦਫ਼ਤਰ ਵਿਚ ਸਰਪ੍ਰਸਤ ਜਸਵੰਤ ਸਿੰਘ ਜ਼ੀਰਾ ਦੀ ਅਗਵਾਈ ਹੇਠ ਹੋਈ | ਜਿਸ ਵਿਚ ਯੂਨੀਅਨ ਦੇ ਨੁਮਾਇੰਦਿਆਂ ਨੇ ਸਰਬ ਸੰਮਤੀ ਨਾਲ ਚੋਣ ਕੀਤੀ | ਚੋਣ ਵਿਚ ਸੂਬਾ ਚੇਅਰਮੈਨ ਨਿਰਮਲ ਸਿੰਘ, ਸੂਬਾ ਪ੍ਰਧਾਨ ਹਰਮਿੰਦਰ ਸਿੰਘ, ਸੂਬਾ ਸੀਨੀਅਰ ਮੀਤ ਪ੍ਰਧਾਨ ਬਚਿੱਤਰ ਸਿੰਘ, ਸੂਬਾ ਜਨਰਲ ਸੈਕਟਰੀ ਲਖਵਿੰਦਰ ਸਿੰਘ ਮੈਹਦਵਾਨ, ਸੂਬਾ ਕੈਸ਼ੀਅਰ ਜਗਦੀਪ ਸਿੰਘ ਨੂੰ ਚੁਣਿਆ ਗਿਆ | ਇਸੇ ਤਰ੍ਹਾਂ ਵੱਖ-ਵੱਖ ਡੀਪੂਆਂ ਦੇ ਆਗੂਆਂ ਨੂੰ ਸੂਬਾ ਕਮੇਟੀ ਵਿਚ ਚੁਣਿਆ ਗਿਆ | ਮੀਟਿੰਗ ਵਿਚ ਸੂਬਾ ਪ੍ਰਧਾਨ ਹਰਮਿੰਦਰ ਸਿੰਘ ਨੇ ਦੱਸਿਆ ਕਿ ਕਿਵੇਂ ਲੰਬੇ ਸਮੇਂ ਤੋਂ ਸਰਕਾਰ ਟਰਾਂਸਪੋਰਟ ਵਿਭਾਗ ਦੇ ਵਰਕਰਾਂ ਨੂੰ ਲਾਰੇ ਲਗਾ ਰਹੀ ਹੈ | ਉਨ੍ਹਾਂ ਜਾਣਕਾਰੀ ਸਾਂਝੀ ਕੀਤੀ ਕਿ ਪੰਜਾਬ ਸਰਕਾਰ ਨੇ ਇਕ ਵੀ ਕੰਟਰੈਕਟ ਕਰਮਚਾਰੀ ਨੂੰ ਪੰਜਾਬ ਰੋਡਵੇਜ਼ ਵਿਚ ਰੈਗੂਲਰ ਨਹੀਂ ਕੀਤਾ ਅਤੇ ਨਾ ਹੀ ਆਊਟ-ਸੋਰਸ ਕਰਮਚਾਰੀਆਂ ਨੂੰ ਕੰਟਰੈਕਟ 'ਤੇ ਕੀਤਾ, ਜਦੋਂ ਕਿ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ | ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਕੰਟਰੈਕਟ ਮੁਲਾਜ਼ਮਾਂ ਨੂੰ ਪੰਜਾਬ ਰੋਡਵੇਜ਼ ਮਹਿਕਮੇ ਵਿਚ ਪੂਰੇ ਸਰਵਿਸ ਰੂਲਾਂ ਤਹਿਤ ਅਤੇ ਲਗਭਗ 3300 ਦੇ ਕਰੀਬ ਸੈਂਕਸ਼ਨ ਪੋਸਟਾਂ ਜੋ ਕਿ ਵਿਭਾਗ ਵਿਚ ਖ਼ਾਲੀ ਹਨ, ਅਧੀਨ ਰੈਗੂਲਰ ਨਾ ਕੀਤਾ ਤਾਂ ਜਥੇਬੰਦੀ ਵਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਇਸ ਤੋਂ ਇਲਾਵਾ ਇੱਥੇ ਇਹ ਦੱਸਣਯੋਗ ਹੈ ਕਿ ਕੰਟਰੈਕਟ ਮੁਲਾਜ਼ਮ ਉਹ ਸਾਰੀਆਂ ਸ਼ਰਤਾਂ ਪੂਰੀਆਂ ਕਰ ਚੁੱਕੇ ਹਨ, ਜੋ ਇਕ ਪੱਕੇ ਮੁਲਾਜ਼ਮਾਂ ਲਈ ਲੋੜੀਂਦੀਆਂ ਹਨ | ਇਸ ਲਈ ਕੰਟਰੈਕਟ ਮੁਲਾਜ਼ਮਾਂ ਨੂੰ ਪੰਜਾਬ ਰੋਡਵੇਜ਼ ਮਹਿਕਮੇ ਵਿਚ ਪੱਕਾ ਕਰਨ ਵਿਚ ਕੋਈ ਮੁਸ਼ਕਲ ਨਹੀਂ ਹੈ | ਮੀਟਿੰਗ ਵਿਚ ਰਣਬੀਰ ਠਾਕੁਰ ਪਠਾਨਕੋਟ, ਗਗਨਦੀਪ ਸਿੰਘ ਪਠਾਨਕੋਟ, ਸੁਰਜੀਤ ਸਿੰਘ ਨਵਾਂਸ਼ਹਿਰ, ਪਰਮਿੰਦਰ ਸਿੰਘ ਲੁਧਿਆਣਾ, ਬਲਰਾਜ ਸਿੰਘ, ਚਰਨਜੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਚਰਨ ਸਿੰਘ, ਚਾਨਣ ਸਿੰਘ ਰਵਿੰਦਰ ਸਿੰਘ, ਵਿਜੇ ਕੁਮਾਰ ਫ਼ਾਜ਼ਿਲਕਾ, ਗੁਰਬਖ਼ਸ਼ ਲਾਲ ਆਦਿ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਹਿਲੀ ਜੂਨੀਅਰ ਅਤੇ ਕੈਡਟ ਜ਼ਿਲ੍ਹਾ ਜੂਡੋ ਮੁਕਾਬਲਾ ਕਰਵਾਇਆ <br/> ਅਗਲੀ ਖ਼ਬਰ ਅੱਜ ਬਿਜਲੀ ਸਪਲਾਈ ਬੰਦ ਰਹੇਗੀ
Ad Position 24
No active advertisement