16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫ਼ਾਜ਼ਿਲਕਾ ਵਲੋਂ ਨੌਜਵਾਨ-ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਜਾਗਰੂਕਤਾ ਰੈਲੀ

Ad Position 21
repet_subhas-goyals [Copy P29]
ਅਜੀਤ ਡੈਸਕ 08-12-2025
ਫ਼ਾਜ਼ਿਲਕਾ, 7 ਦਸੰਬਰ (ਦਵਿੰਦਰ ਪਾਲ ਸਿੰਘ)-ਭਾਰਤ ਦੇ ਮੁੱਖ ਨਿਆਂਧੀਸ਼ ਮਾਣਯੋਗ ਜਸਟਿਸ ਸੂਰਿਆ ਕਾਂਤ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਨਸ਼ਿਆਂ ਵਿਰੁੱਧ ਨੌਜਵਾਨ-ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਦੇ ਅਧੀਨ ਮਾਣਯੋਗ ਜਸਟਿਸ ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਜੀ ਅਤੇ ਸ੍ਰੀਮਤੀ ਨਵਜੋਤ ਕੌਰ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ.ਏ.ਐੱਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਧਰਮਿੰਦਰ ਪਾਲ ਸਿੰਗਲਾ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਅਤੇ ਮੈਡਮ ਰੁਚੀ ਸਵਪਨ ਸ਼ਰਮਾ, ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਦੁਆਰਾ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਜਾਗਰੂਕਤਾ ਰੈਲੀ ਰਾਹੀਂ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਰੈਲੀ ਨੂੰ ਸ੍ਰੀ ਧਰਮਿੰਦਰ ਪਾਲ ਸਿੰਗਲਾ, ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫ਼ਾਜ਼ਿਲਕਾ ਵਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ ਅਤੇ ਇਸ ਤਰ੍ਹਾਂ ਜ਼ਿਲ੍ਹਾ ਪੱਧਰ 'ਤੇ ਮੁਹਿੰਮ ਦੀ ਸ਼ੁਰੂਆਤ ਹੋਈ | ਰੈਲੀ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ | ਇਸ ਦੇ ਨਾਲ ਹੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫ਼ਾਜ਼ਿਲਕਾ ਦੇ ਸਾਰੇ ਸਟਾਫ਼ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫ਼ਾਜ਼ਿਲਕਾ ਦੇ ਪੈਰਾ ਲੀਗਲ ਵਲੰਟੀਅਰਜ਼ ਨੇ ਵੀ ਸਰਗਰਮ ਭੂਮਿਕਾ ਨਿਭਾਈ ਅਤੇ ਨਸ਼ੇ ਦੇ ਦੁਰਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ | ਰੈਲੀ ਦੌਰਾਨ ਸਟਾਫ਼, ਵਿਦਿਆਰਥੀਆਂ ਤੇ ਪੀ.ਐਲ.ਵੀ. ਵਲੋਂ ਨਸ਼ਿਆਂ ਵਿਰੁੱਧ ਨਾਅਰੇ ਲਗਾਏ ਗਏ ਅਤੇ ਲੋਕਾਂ ਨੂੰ ਨਸ਼ਾ ਛੱਡ ਕੇ ਸਿਹਤਮੰਦ ਜੀਵਨ ਜਿਊਣ ਦਾ ਸੰਦੇਸ਼ ਦਿੱਤਾ ਗਿਆ | ਰੈਲੀ ਨੂੰ ਸ਼ਹਿਰ ਦੇ ਮੁੱਖ ਇਲਾਕਿਆਂ ਵਿਚੋਂ ਲੰਘਾਇਆ ਗਿਆ ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਜਾਗਰੂਕਤਾ ਦਾ ਸੰਦੇਸ਼ ਪਹੁੰਚ ਸਕੇ | ਮੈਡਮ ਰੁਚੀ ਸਵਪਨ ਸ਼ਰਮਾ, ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਨੇ ਕਿਹਾ ਕਿ ਇਹ ਮੁਹਿੰਮ 6 ਜਨਵਰੀ ਤੱਕ ਲਗਾਤਾਰ ਚੱਲੇਗੀ ਅਤੇ ਇਸ ਦੌਰਾਨ ਸਕੂਲਾਂ, ਕਾਲਜਾਂ, ਪਿੰਡਾਂ ਅਤੇ ਵੱਖ-ਵੱਖ ਸੰਸਥਾਵਾਂ ਵਿਚ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣਗੀਆਂ | ਉਨ੍ਹਾਂ ਨੇ ਇਹ ਵੀ ਦੱਸਿਆ ਕਿ ਨਸ਼ਿਆਂ ਵਿਰੁੱਧ ਯੁੱਧ ਤਦ ਹੀ ਕਾਰਗਰ ਹੋਵੇਗਾ ਜਦੋਂ ਸਮਾਜ, ਸਰਕਾਰੀ ਵਿਭਾਗ ਅਤੇ ਨੌਜਵਾਨ ਮਿਲ ਕੇ ਸਾਂਝੀ ਜ਼ਿੰਮੇਵਾਰੀ ਨਿਭਾਉਣਗੇ | ਜੇ ਕੋਈ ਵਿਅਕਤੀ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨਾ ਚਾਹੁੰਦਾ ਹੈ, ਤਾਂ ਉਹ ਟੋਲ-ਫਰੀ ਨੰਬਰ 15100 ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫ਼ਾਜ਼ਿਲਕਾ ਦੇ ਨੰਬਰ 'ਤੇ ਸੰਪਰਕ ਕਰ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਵੈੱਲਫੇਅਰ ਪਾਵਰਕਾਮ/ ਪਾਵਰ ਟਰਾਂਸਕੋ ਦੀ ਮੀਟਿੰਗ ਹੋਈ ਅਗਲੀ ਖ਼ਬਰ ਸ਼ਮਸ਼ਾਨ ਘਾਟ ਜਲਾਲਾਬਾਦ 'ਚ 8 ਸਾਲ ਤੋਂ ਨਿਸ਼ਕਾਮ ਸੇਵਾ ਕਰ ਰਿਹਾ ਹੈ ਰੰਗਤ ਰਾਮ
Ad Position 24