ਅਬੋਹਰ, 7 ਦਸੰਬਰ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਦੇ ਹਲਕਾ ਅਬੋਹਰ ਤੋਂ ਹਲਕਾ ਇੰਚਾਰਜ ਅਰੁਣ ਨਾਰੰਗ ਵਲੋਂ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਜੰਡਵਾਲਾ ਹਨਵੰਤਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਤੋਸ਼ ਕੁਮਾਰੀ ਅਤੇ ਬਲਾਕ ਸੰਮਤੀ ਜ਼ੋਨ ਦਲਮੀਰ ਖੇੜਾ ਤੋਂ ਆਪ ਪਾਰਟੀ ਦੇ ਉਮੀਦਵਾਰ ਕਰਨੈਲ ਸਿੰਘ ਦੇ ਹੱਕ 'ਚ ਪਿੰਡ ਦਲਮੀਰ ਖੇੜਾ ਵਿਖੇ ਚੋਣ ਪ੍ਰਚਾਰ ਕੀਤਾ ਗਿਆ | ਇਸ ਦੌਰਾਨ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਕਿਹਾ ਕਿ ਅਸੀਂ ਬੀਤੇ ਪੌਣੇ ਚਾਰ ਸਾਲ ਦੌਰਾਨ ਤੁਹਾਡੇ ਪਿੰਡ ਅਤੇ ਹਲਕੇ 'ਚ ਡਟ ਕੇ ਵਿਕਾਸ ਕਾਰਜ ਕਰਵਾਏ ਹਨ | ਅਸੀਂ ਆਪਣੇ ਕੀਤੇ ਕੰਮਾਂ ਸਦਕਾ ਤੁਹਾਡੇ ਤੋਂ ਆਪਣੇ ਉਮੀਦਵਾਰਾਂ ਲਈ ਵੋਟਾਂ ਮੰਗ ਰਹੇ ਹਾਂ | ਤੁਸੀਂ ਸਾਡੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਸੰਤੋਸ਼ ਕੁਮਾਰੀ ਅਤੇ ਬਲਾਕ ਸੰਮਤੀ ਮੈਂਬਰ ਕਰਨੈਲ ਸਿੰਘ ਨੂੰ ਝਾੜੂ ਦੇ ਨਿਸ਼ਾਨ 'ਤੇ ਮੋਹਰਾ ਲਗਾ ਕੇ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਓ | ਇਸ ਮੌਕੇ ਦੋਵੇਂ ਉਮੀਦਵਾਰਾਂ ਤੋਂ ਇਲਾਵਾ ਹਲਕਾ ਕੋਆਰਡੀਨੇਟਰ ਕੁਲਬੀਰ ਸਿੰਘ, ਲਵਪ੍ਰੀਤ ਸਿੰਘ, ਪਿੰਡ ਵਾਸੀ ਹਾਜ਼ਰ ਸਨ |