16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਜ਼ੋਨ ਵਕੀਲਾਂ ਵਾਲਾ ਤੋਂ ਆਪ ਵਿਧਾਇਕ ਦੇ ਪੁੱਤਰ, ਸਾਬਕਾ ਕਾਂਗਰਸੀ ਵਿਧਾਇਕ ਦੇ ਚਚੇਰੇ ਭਰਾ ਅਤੇ ਸਾਬਕਾ ਬਲਾਕ ਸੰਮਤੀ ਚੇਅਰਮੈਨ ਵਿਚਾਲੇ ਹੋਵੇਗੀ ਤਿਕੋਣੀ ਟੱਕਰ

Ad Position 21
repet_subhas-goyals [Copy P29]
ਅਜੀਤ ਡੈਸਕ 08-12-2025
ਜ਼ੀਰਾ, 7 ਦਸੰਬਰ (ਰਜਨੀਸ਼ ਕਥੂਰੀਆ)-14 ਦਸੰਬਰ 2025 ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਵਿਧਾਨ ਸਭਾ ਹਲਕਾ ਜ਼ੀਰਾ ਦੇ ਜੋਨ ਵਕੀਲਾਂ ਵਾਲਾ ਤੋਂ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ੰਕਰ ਕਟਾਰੀਆ, ਕਾਂਗਰਸ ਪਾਰਟੀ ਦੇ ਉਮੀਦਵਾਰ ਮਹਿਕਦੀਪ ਸਿੰਘ ਜ਼ੀਰਾ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਕੁਲਦੀਪ ਸਿੰਘ ਬੰਬ ਨੂੰ ਆਪਣਾ ਉਮੀਦਵਾਰ ਬਣਾ ਕੇ ਚੋਣ ਮੈਦਾਨ ਵਿਚ ਉਤਾਰਿਆ ਹੈ | ਇੱਥੇ ਦੱਸ ਦਈਏ ਕਿ ਸ਼ੰਕਰ ਕਟਾਰੀਆ ਮੌਜੂਦਾ ਵਿਧਾਇਕ ਨਰੇਸ਼ ਕਟਾਰੀਆ ਦੇ ਪੁੱਤਰ ਹਨ | ਜਿਨ੍ਹਾਂ ਨੇ ਪਿਛਲੇ ਦਿਨੀਂ ਮੱਖੂ ਇਲਾਕੇ ਵਿਚ ਆਏ ਹੜ੍ਹਾਂ ਦੇ ਦੌਰਾਨ ਪੀੜਤ ਕਿਸਾਨਾਂ ਦੀ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਆਪਣੇ ਪਿਤਾ ਨਰੇਸ਼ ਕਟਾਰੀਆ ਦੇ ਮੋਢੇ ਨਾਲ ਮੋਢਾ ਲਾ ਕੇ ਇਕ ਸਮਾਜ ਸੇਵਕ ਦੇ ਤੌਰ 'ਤੇ ਮਦਦ ਕੀਤੀ ਹੈ | ਇਸ ਸਮੇਂ ਉਹ ਜ਼ੀਰਾ ਹਲਕੇ ਦੀ ਰਾਜਨੀਤੀ ਵਿਚ ਪੂਰੀ ਤਰ੍ਹਾਂ ਸਰਗਰਮ ਹਨ ਅਤੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਆਪਣੀ ਅਹਿਮ ਭੂਮਿਕਾ ਅਦਾ ਕਰਨ ਦੇ ਨਾਲ-ਨਾਲ ਜੋਨ ਵਕੀਲਾਂ ਵਾਲਾ ਤੋਂ ਬਤੌਰ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਕਿਸਮਤ ਅਜ਼ਮਾ ਰਹੇ ਹਨ | ਇਸੇ ਤਰ੍ਹਾਂ ਮਹਿਕਦੀਪ ਸਿੰਘ ਜ਼ੀਰਾ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਅਤੇ ਕਾਂਗਰਸ ਕਮੇਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੇ ਚਚੇਰੇ ਭਰਾ ਹਨ | ਮਹਿਕਦੀਪ ਸਿੰਘ ਜ਼ੀਰਾ ਦੇ ਪਿਤਾ ਮਹਿੰਦਰਜੀਤ ਸਿੰਘ ਜ਼ੀਰਾ ਕੁਲਬੀਰ ਸਿੰਘ ਜ਼ੀਰਾ ਦੇ ਚਾਚਾ ਅਤੇ ਬਲਾਕ ਸੰਮਤੀ ਜ਼ੀਰਾ ਦੇ ਸਾਬਕਾ ਚੇਅਰਮੈਨ ਹਨ | ਉਹ ਰਾਜਨੀਤੀ ਦਾ ਚੰਗਾ ਤਜਰਬਾ ਰੱਖਦੇ ਹਨ | ਮਹਿਕਦੀਪ ਸਿੰਘ ਜ਼ੀਰਾ ਹਲਕੇ ਵਿਚ ਲੋਕਾਂ ਦੇ ਦੁੱਖ-ਸੁੱਖ ਵਿਚ ਸ਼ਰੀਕ ਹੁੰਦੇ ਹਨ | ਜ਼ੀਰਾ ਪਰਿਵਾਰ ਨੇ ਪਹਿਲੀ ਵਾਰ ਮਹਿਕਦੀਪ ਸਿੰਘ ਜ਼ੀਰਾ ਨੂੰ ਕੋਈ ਚੋਣ ਲੜਨ ਲਈ ਮੈਦਾਨ ਵਿਚ ਉਤਾਰਿਆ ਹੈ | ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਇਸੇ ਜੋਨ ਤੋਂ ਬਲਾਕ ਸੰਮਤੀ ਜ਼ੀਰਾ ਦੇ ਸਾਬਕਾ ਚੇਅਰਮੈਨ ਅਤੇ ਰਾਜਨੀਤੀ ਦਾ ਲੰਬਾ ਤਜਰਬਾ ਰੱਖਣ ਵਾਲੇ ਕੁਲਦੀਪ ਸਿੰਘ ਬੰਬ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ | ਇਸ ਤਰ੍ਹਾਂ ਜ਼ੀਰਾ ਹਲਕੇ ਦੇ ਇਸ ਜੋਨ 'ਤੇ ਤਿੰਨੇ ਰਾਜਨੀਤਿਕ ਧਿਰਾਂ ਵਲੋਂ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਰਾਜਨੀਤਿਕ ਮਾਹਿਰਾਂ ਦੀ ਵੀ ਇਸ ਜੋਨ ਦੇ ਨਤੀਜੇ 'ਤੇ ਦਿਲਚਸਪੀ ਵਧ ਗਈ ਹੈ | ਹੁਣ ਵੇਖਣ ਵਾਲੀ ਗੱਲ ਇਹ ਹੋਵੇਗੀ ਕਿ 14 ਦਸੰਬਰ 2025 ਨੂੰ ਵੋਟਾਂ ਵਾਲੇ ਦਿਨ ਵੋਟਰ ਕਿਸ ਉਮੀਦਵਾਰ ਦੇ ਹੱਕ ਵਿਚ ਫ਼ਤਵਾ ਦਿੰਦੇ ਹਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਤੱਤਲਾ ਤੋਂ ਆਮ ਆਦਮੀ ਪਾਰਟੀ ਦੇ ਸਰਪੰਚ ਕੁਲਵਿੰਦਰ ਕੌਰ ਕਾਂਗਰਸ 'ਚ ਹੋਏ ਸ਼ਾਮਿਲ ਅਗਲੀ ਖ਼ਬਰ ਬਲਾਕ ਸੰਮਤੀ ਜ਼ੋਨ ਬੱਲੂਆਣਾ ਵਿਚ ਸਰਪੰਚ ਭਜਨ ਲਾਲ ਵਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਸ਼ੁਰ...
Ad Position 24