ਫ਼ਾਜ਼ਿਲਕਾ, 18 ਦਸੰਬਰ (ਦਵਿੰਦਰ ਪਾਲ ਸਿੰਘ)-ਨਸ਼ਿਆਂ ਦੇ ਖ਼ਾਤਮੇ ਲਈ ਭਾਰਤੀ ਰੈੱਡ ਕਰਾਸ ਸੁਸਾਇਟੀ ਤੇ ਕਰਨ ਗਿਲਹੋਤਰਾ ਫਾਊਾਡੇਸ਼ਨ ਵਲੋਂ ਕਰਵਾਏ ਗਏ ਸਮਾਗਮ ਵਿਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਆਨਲਾਈਨ ਸ਼ਿਰਕਤ ਕੀਤੀ ਤੇ ਸਮਾਗਮ ਵਿਚ ਸ਼ਾਮਲ ਬੱਚਿਆਂ ਨੂੰ ਨਸ਼ਿਆਂ ਦੇ ਖ਼ਿਲਾਫ਼ ਮੁਹਿੰਮ ਨਾਲ ਜੁੜਨ ਦਾ ਸੰਦੇਸ਼ ਦਿੱਤਾ | ਇਸ ਮੌਕੇ ਸ਼ਿਵਦੁਲਾਰ ਸਿੰਘ ਢਿੱਲੋਂ (ਆਈ.ਐੱਸ ਸੇਵਾਮੁਕਤ) ਸਕੱਤਰ ਰੈਡ ਕਰਾਸ ਸੋਸਾਇਟੀ, ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ, ਜ਼ਿਲ੍ਹਾ ਪੁਲਿਸ ਮੁਖੀ ਗੁਰਮੀਤ ਸਿੰਘ ਤੇ ਕਰਨ ਗਿਲਹੋਤਰਾ ਫਾਊਾਡੇਸ਼ਨ ਤੋਂ ਕਰਨ ਗਿਲਹੋਤਰਾ ਨੇ ਮਾਣਯੋਗ ਰਾਜਪਾਲ ਵਲੋਂ ਫ਼ਾਜ਼ਿਲਕਾ ਵਾਸੀਆਂ ਨੂੰ ਨਸ਼ਿਆਂ ਖ਼ਿਲਾਫ਼ ਸੰਬੋਧਨ ਕਰਨ ਲਈ ਧੰਨਵਾਦ ਕੀਤਾ ਗਿਆ | ਇਸ ਮੌਕੇ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਮੌਸਮ ਦੀ ਖ਼ਰਾਬੀ ਤੇ ਕੁੱਝ ਤਕਨੀਕੀ ਕਾਰਨਾਂ ਕਰਕੇ ਹੈਲੀਕਾਪਟਰ ਦੀ ਉਡਾਣ ਨਾ ਹੋਣ ਕਰਕੇ ਉਹ ਇਸ ਪ੍ਰੋਗਰਾਮ ਵਿਚ ਸ਼ਾਮਲ ਨਹੀਂ ਹੋ ਸਕੇ ਇਸ ਲਈ ਉਹ ਆਨਲਾਈਨ ਸਮਾਗਮ ਵਿਚ ਸ਼ਾਮਲ ਹੋ ਰਹੇ ਹਨ ਅਤੇ ਉਨ੍ਹਾਂ ਨੇ ਅਗਲੇ ਮਹੀਨਿਆਂ ਦੌਰਾਨ ਦੁਬਾਰਾ ਫ਼ਾਜ਼ਿਲਕਾ ਦਾ ਦੌਰਾ ਕਰਨ ਦੀ ਇੱਛਾ ਜਤਾਈ | ਉਨ੍ਹਾਂ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ, ਸੂਰਬੀਰਾਂ ਅਤੇ ਯੋਧਿਆਂ ਦੀ ਧਰਤੀ ਹੈ, ਜਿਸ ਨੇ ਹਮੇਸ਼ਾ ਦੇਸ਼ ਵਿਰੋਧੀ ਤਾਕਤਾਂ ਨਾਲ ਲੋਹਾ ਲੈਂਦਿਆਂ ਉਨ੍ਹਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਹੈ ਤੇ ਸਾਡਾ ਵੀ ਫ਼ਰਜ਼ ਬਣਦਾ ਹੈ ਕਿ ਅਸੀਂ ਵੀ ਨਸ਼ਿਆਂ ਵਰਗੀ ਭੈੜੀ ਅਲਾਮਤ ਤੋਂ ਆਪਣੇ ਦੇਸ਼ ਨੂੰ ਬਚਾਈਏ | ਇਸ ਮੌਕੇ ਵੱਖ- ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਅਤੇ ਨਸ਼ਿਆਂ ਖ਼ਿਲਾਫ਼ ਸ਼ਾਨਦਾਰ ਪੇਸ਼ਕਾਰੀਆਂ ਵੀ ਕੀਤੀਆਂ ਗਈਆਂ | ਇਸ ਤੋਂ ਬਾਅਦ ਸੰਜੀਵ ਪੈਲੇਸ ਫ਼ਾਜ਼ਿਲਕਾ ਤੋਂ ਘੰਟਾ ਘਰ ਚੌਂਕ ਤੱਕ ਨਸ਼ਿਆਂ ਖ਼ਿਲਾਫ਼ ਪੈਦਲ ਮਾਰਚ ਕੱਢਿਆ ਗਿਆ ਜਿਸ ਦੀ ਅਗਵਾਈ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ, ਜ਼ਿਲ੍ਹਾ ਪੁਲਿਸ ਮੁਖੀ ਗੁਰਮੀਤ ਸਿੰਘ ਤੇ ਸਮਾਜ ਸੇਵੀ ਕਰਨ ਗਿਲਹੋਤਰਾ ਵਲੋਂ ਕੀਤੀ ਗਈ | ਇਸ ਪੈਦਲ ਯਾਤਰਾ ਦੌਰਾਨ ਉਨ੍ਹਾਂ ਧਾਰਮਿਕ ਸਥਾਨਾਂ ਤੇ ਪਹੁੰਚ ਕੇ ਮੱਥਾ ਟੇਕਿਆ ਤੇ ਗਊਸ਼ਾਲਾ ਵਿਖੇ ਗਊ ਮਾਤਾ ਦਾ ਵੀ ਆਸ਼ੀਰਵਾਦ ਲਿਆ | ਇਸ ਦੌਰਾਨ ਸਮਾਜ ਸੇਵੀ ਕਰਨ ਗਿਲਹੋਤਰਾ ਤੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਵੀ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕੀਤਾ ਤੇ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਵਿਚ ਹਰ ਇਕ ਵਰਗ ਨੂੰ ਆਪਣਾ ਸਹਿਯੋਗ ਦੇਣ ਲਈ ਪ੍ਰੇਰਿਤ ਕੀਤਾ | ਇਸ ਤੋਂ ਬਾਅਦ ਉਨ੍ਹਾਂ ਸ਼ਹੀਦੀ ਸਮਾਰਕ ਆਸਿਫ਼ਵਾਲਾ ਵਿਖੇ ਦੇਸ਼ ਤੋਂ ਜਾਨਾਂ ਵਾਰਨ ਵਾਲੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨ. ਡਾ. ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ, ਐੱਸ.ਡੀ.ਐਮ ਫ਼ਾਜ਼ਿਲਕਾ ਅਮਨਦੀਪ ਸਿੰਘ ਮਾਵੀ, ਐੱਸ.ਡੀ.ਐਮ ਅਬੋਹਰ ਕਿ੍ਸ਼ਨਾਪਾਲ ਰਾਜਪੂਤ ਤੇ ਕਰਨ ਗਿਲਹੋਤਰਾ ਫਾਊਾਡੇਸ਼ਨ ਦੇ ਅਹੁਦੇਦਾਰ ਤੇ ਮੈਂਬਰ ਵੀ ਹਾਜ਼ਰ ਸਨ | ਇਸ ਮੌਕੇ 'ਤੇ ਸ਼ਹਿਰ ਦੀਆਂ ਪ੍ਰਮੁੱਖ ਸੰਸਥਾਵਾਂ ਦੇ ਅਹੁਦੇਦਾਰ ਵਪਾਰ ਮੰਡਲ ਦੇ ਪ੍ਰਧਾਨ ਕਰਨ ਗਿਲਹੋਤਰਾ, ਮਾਰਸ਼ਲ ਅਕੈਡਮੀ ਦੇ ਸੰਜੀਵ ਮਾਰਸ਼ਲ, ਮਨਜੀਤ ਗਾਂਧੀ, ਮਨੋਜ ਨਾਗਪਾਲ, ਦੀਪਕ ਨਾਗਪਾਲ, ਪਵਨ ਭਠੇਜਾ, ਮਨੀਸ਼ ਕਟਾਰੀਆ ਆਦਿ ਹਾਜ਼ਰ ਸਨ |