23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਮਾਤਾ ਗੁਜਰੀ ਜੀ ਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਨਾਮ ਜਪੁ ਸਮਾਗਮਾਂ 'ਚ ਸੰਗਤਾਂ ਭਾਰੀ ਗਿਣਤੀ 'ਚ ਪੁੱਜਣੀਆਂ ਸ਼ੁਰੂ <br/>

Ad Position 21
No active advertisement
ਫ਼ਾਜ਼ਿਲਕਾ ਅੰਦਰ ਮਾਤਾ ਗੁਜਰ ਕੌਰ ਸ੍ਰੀ ਸੁਖਮਨੀ ਸੇਵਾ ਸੁਸਾਇਟੀ ਵਲੋਂ ਕਰਵਾਏ ਜਾਂਦੇ ਸ਼ਹੀਦੀ ਸਮਾਗਮਾਂ ਨੂੰ ਸਮਰਪਿਤ ਨਾਮ ਜਪੁ ਸਮਾਗਮਾਂ ਵਿਚ ਸੁਸ਼ੀਲ ਸੇਠੀ ਦੇ ਗ੍ਰਹਿ ਵਿਖੇ ਬੀਬੀ ਤਿ੍ਪਤ ਕੌਰ, ਭਾਈ ਜਸਪ੍ਰੀਤ ਸਿੰਘ ਦਾ ਜਥਾ ਗੁਰਬਾਣੀ ਦਾ ਕੀਰਤਨ ਕਰਦਾ ਹੋਇਆ | ਅਜੀਤ ਤਸਵੀਰ <br/> 19-12-2025
ਫ਼ਾਜ਼ਿਲਕਾ, 18 ਦਸੰਬਰ (ਦਵਿੰਦਰ ਪਾਲ ਸਿੰਘ)-ਮਾਤਾ ਗੁਜਰੀ ਜੀ ਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਾਤਾ ਗੁਜਰ ਕੌਰ ਸ੍ਰੀ ਸੁਖਮਨੀ ਸੇਵਾ ਸੁਸਾਇਟੀ ਵਲੋਂ 1 ਦਸੰਬਰ ਤੋਂ ਘਰ-ਘਰ ਸ਼ੁਰੂ ਕੀਤੇ ਨਾਮ ਜਪੁ ਸਮਾਗਮਾਂ ਦੀ ਲੜੀ ਤਹਿਤ ਸੰਗਤਾਂ ਭਾਰੀ ਗਿਣਤੀ ਵਿਚ ਇਨ੍ਹਾਂ ਸਮਾਗਮਾਂ ਵਿਚ ਪਹੁੰਚ ਰਹੀਆਂ ਹਨ | ਸੁਸਾਇਟੀ ਦੇ ਆਗੂ ਬੀਬੀ ਤਿ੍ਪਤ ਕੌਰ, ਬੀਬੀ ਕੁਲਵਿੰਦਰ ਕੌਰ ਨੇ ਦੱਸਿਆ ਕਿ 30 ਦਸੰਬਰ ਤੱਕ ਇਹ ਪ੍ਰੋਗਰਾਮ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਚੱਲਣਗੇ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੀ ਬੁਕਿੰਗ ਸੰਗਤਾਂ ਵਲੋਂ ਲੰਮਾ ਸਮਾਂ ਪਹਿਲਾ ਕਰਵਾਈ ਜਾਂਦੀ ਹੈ | ਸ਼ਹਿਰ ਦੇ ਕਿਸੇ ਮੁਹੱਲੇ ਅੰਦਰ ਕਿਸੇ ਦੇ ਗ੍ਰਹਿ ਵਿਖੇ ਸ਼ਾਮ 4 ਵਜੇ ਨਾਮ ਸਿਮਰਨ ਸਮਾਗਮ ਸ਼ੁਰੂ ਕੀਤੇ ਜਾਂਦੇ ਹਨ | ਜਿਨ੍ਹਾਂ ਵਿਚ ਭਾਈ ਜਸਪ੍ਰੀਤ ਸਿੰਘ, ਭਾਈ ਜਪਨੀਤ ਸਿੰਘ ਤੋਂ ਇਲਾਵਾ ਬੀਬੀ ਤਿ੍ਪਤ ਕੌਰ ਦੇ ਜਥੇ ਵਲੋਂ ਗੁਰਬਾਣੀ ਦਾ ਕੀਰਤਨ, ਨਾਮ ਜਪੁ ਅਤੇ ਇਸ ਤੋਂ ਇਲਾਵਾ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਲੈ ਕੇ ਕਵਿਤਾਵਾਂ ਪੜ੍ਹੀਆਂ ਜਾਂਦੀਆਂ ਹਨ | ਇਨ੍ਹਾਂ ਸਮਾਗਮਾਂ ਅੰਦਰ ਸਾਹਿਬਜ਼ਾਦਿਆਂ ਨੂੰ ਯਾਦ ਕਰਕੇ ਸੰਗਤਾਂ ਗ਼ਮਗੀਨ ਹੋ ਜਾਂਦੀਆਂ ਹਨ | ਸੁਸਾਇਟੀ ਵਲੋਂ 25 ਦਸੰਬਰ ਨੂੰ ਰਾਤ ਸਮੇਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਵਿਸ਼ੇਸ਼ ਸਮਾਗਮ ਕੀਤੇ ਜਾ ਰਹੇ ਹਨ | ਜਿਨ੍ਹਾਂ ਵਿਚ ਸਥਾਨਕ ਜਥਿਆਂ ਤੋਂ ਇਲਾਵਾ ਭਾਈ ਗੁਰਦੇਵ ਸਿੰਘ ਆਸਟ੍ਰੇਲੀਆ ਵਾਲੇ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ | ਇਨ੍ਹਾਂ ਸਮਾਗਮਾਂ ਅੰਦਰ ਬੀਬੀ ਚਰਨਜੀਤ ਕੌਰ, ਬੀਬੀ ਰਮਨਦੀਪ ਕੌਰ, ਬੀਬੀ ਸੁਰਿੰਦਰ ਕੌਰ, ਬੀਬੀ ਪਰਮਜੀਤ ਕੌਰ ਦੁਰੇਜਾ, ਬੀਬੀ ਹਰਿੰਦਰ ਕੌਰ, ਬੀਬੀ ਸਿਮਰਨ ਕੌਰ, ਭਾਈ ਕੰਵਲਜੀਤ ਸਿੰਘ, ਅਮਰਜੀਤ ਸਿੰਘ ਸੰਧੂ, ਪ੍ਰਭਜੀਤ ਸਿੰਘ ਕਾਠਪਾਲ, ਨਰੈਣ ਸਿੰਘ, ਪਰਮਜੀਤ ਸਿੰਘ ਬੈਂਕ ਵਾਲੇ, ਅਮਰਿੰਦਰ ਸਿੰਘ ਕਾਠਪਾਲ, ਅਮਰ ਸਿੰਘ ਕਾਠਪਾਲ, ਗੁਰਮੀਤ ਸਿੰਘ ਰਾਣੂ, ਹਰਮੰਦਰ ਸਿੰਘ ਬੱਸਾਂ ਵਾਲੇ, ਪਰਮਜੀਤ ਸਿੰਘ ਫਾਰਮਾਸਿਸਟ, ਪਰਮਜੀਤ ਸਿੰਘ ਪਟਵਾਰੀ, ਮਾਸਟਰ ਸਹਿਜਪਾਲ ਸਿੰਘ, ਮਾ.ਸਰਬਜੀਤ ਸਿੰਘ, ਜੋਗਿੰਦਰ ਸਿੰਘ ਨਾਮਧਾਰੀ ਆਦਿ ਇਨ੍ਹਾਂ ਸਮਾਗਮਾਂ 'ਚ ਪੂਰਨ ਸੇਵਾ ਨਿਭਾ ਰਹੇ ਹਨ | ਰਾਤਰੀ ਨੂੰ ਅਰਦਾਸ ਉਪਰੰਤ ਗੁਰੂ ਦੇ ਲੰਗਰ ਅਤੁੱਟ ਵਰਤਣਗੇ |

Ad Position 22
No active advertisement
ਪਿਛਲੀ ਖ਼ਬਰ ਰੰਗ-ਬਰੰਗੀਆਂ ਲਾਈਟਾਂ ਨਾਲ ਸਜਿਆ ਸਿੱਧ ਸ੍ਰੀ ਹਨੂਮਾਨ ਮੰਦਰ ਅਗਲੀ ਖ਼ਬਰ ਨਸ਼ਿਆਂ ਵਰਗੀ ਭੈੜੀ ਅਲਾਮਤ ਨਾਲ ਨਜਿੱਠਣ ਲਈ ਸਮੂਹਿਕ ਸਹਿਯੋਗ ਬੇਹੱਦ ਜ਼ਰੂਰੀ-ਰਾਜਪਾਲ ਗੁਲਾਬ ਚੰਦ ਕਟਾਰੀਆ
Ad Position 24