ਬਲਾਕ ਸੰਮਤੀ ਦੀਆਂ 17 ਸੀਟਾਂ ਜਿੱਤੀਆਂ, ਜ਼ਿਲ੍ਹਾ ਪ੍ਰੀਸ਼ਦ ਦੀਆਂ 4 'ਤੇ ਮਾਰੀ ਵੱਡੀ ਮੱਲ <br/> ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਜਲਾਲਾਬਾਦ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ
ਅਜੀਤ ਡੈਸਕ
19-12-2025
ਜ਼ਿਲ੍ਹਾ ਪ੍ਰੀਸ਼ਦ ਵੀ ਜਿੱਤੀ 'ਆਪ'
ਜਲਾਲਾਬਾਦ ਦੇ 5 ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ਵਿਚੋਂ 4 ਜ਼ੋਨਾਂ 'ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਹੁੰਝਾ ਫੇਰ ਜਿੱਤ ਪ੍ਰਾਪਤ ਕਰਦਿਆਂ ਵਿਰੋਧੀਆਂ ਨੂੰ ਪਟਖਨੀ ਦਿੱਤੀ ਹੈ | ਇਨ੍ਹਾਂ ਜ਼ੋਨਾਂ ਵਿਚੋਂ 4 ਨੰਬਰ ਜ਼ੋਨ 'ਤੇ ਕਾਂਗਰਸ ਪਾਰਟੀ ਦੀ ਉਮੀਦਵਾਰ ਜੇਤੂ ਰਹੀ ਹੈ | ਜ਼ੋਨ ਨੰਬਰ 1 ਜਲਾਲਾਬਾਦ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਸਲਮਾ ਰਾਣੀ ਨੇ ਆਪਣੇ ਵਿਰੋਧੀ ਕਾਂਗਰਸੀ ਉਮੀਦਵਾਰ ਨੂੰ 2741 ਵੋਟਾਂ ਦੇ ਵੱਡੇ ਫ਼ਰਕ ਨਾਲ ਹਰਾਇਆ | ਜ਼ੋਨ ਨੰਬਰ 2 ਬਾਹਮਣੀ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਨਸੀਬ ਸਿੰਘ ਨੇ ਆਪਣੇ ਵਿਰੋਧੀ ਭਾਜਪਾ ਦੇ ਉਮੀਦਵਾਰ ਨੂੰ 2405 ਵੋਟਾਂ ਨਾਲ ਹਰਾ ਕੇ ਸੀਟ ਆਮ ਆਦਮੀ ਪਾਰਟੀ ਦੀ ਝੋਲੀ ਪਾਈ ਹੈ | ਇਸੇ ਤਰਾਂ ਜ਼ੋਨ ਨੰਬਰ 3 ਲਧੂਵਾਲਾ ਉਤਾੜ ਤੋਂ ਆਮ ਆਦਮੀ ਪਾਰਟੀ ਦੇ ਰਮਨਪ੍ਰੀਤ ਸਿੰਘ ਨੇ ਆਪਣੇ ਵਿਰੋਧੀ ਅਕਾਲੀ ਦਲ ਦੇ ਉਮੀਦਵਾਰ ਨੂੰ 2108 ਵੋਟਾਂ ਨਾਲ ਮਾਤ ਦਿੱਤੀ, ਜ਼ੋਨ ਨੰਬਰ 4 ਮਾਹਮੂ ਜੋਈਆਂ ਵਿਚ ਕਾਂਗਰਸ ਪਾਰਟੀ ਦੇ ਸਰਬਜੀਤ ਕੌਰ ਨੇ ਆਪਣੇ ਵਿਰੋਧੀ ਆਪ ਉਮੀਦਵਾਰ ਨੂੰ 957 ਵੋਟਾਂ ਨਾਲ ਹਰਾਇਆ | ਆਖ਼ਰੀ ਅਤੇ 5 ਨੰਬਰ ਜ਼ੋਨ ਜੋੜਕੀ ਅੰਧੇਵਾਲੀ 'ਚ ਹੋਏ ਮੁਕਾਬਲੇ ਦੌਰਾਨ ਆਪ ਦੇ ਕੁਲਵੀਰ ਕੌਰ ਨੇ ਅਕਾਲੀ ਦਲ ਦੇ ਉਮੀਦਵਾਰ ਨੂੰ 798 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਹੰੂਝਾ ਫੇਰ ਜਿੱਤ ਹਾਸਿਲ ਕੀਤੀ ਹੈ |