23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਰੰਗ-ਬਰੰਗੀਆਂ ਲਾਈਟਾਂ ਨਾਲ ਸਜਿਆ ਸਿੱਧ ਸ੍ਰੀ ਹਨੂਮਾਨ ਮੰਦਰ

Ad Position 21
No active advertisement
ਅਜੀਤ ਡੈਸਕ 19-12-2025
ਫ਼ਾਜ਼ਿਲਕਾ, 18 ਦਸੰਬਰ (ਦਵਿੰਦਰ ਪਾਲ ਸਿੰਘ)-ਇਲਾਕੇ ਦੇ ਪ੍ਰਸਿੱਧ ਸ਼੍ਰੀ ਸਨਾਤਨ ਧਰਮ ਮਹਾਵੀਰ ਦਲ ਸਿੱਧ ਸ਼੍ਰੀ ਹਨੂਮਾਨ ਮੰਦਰ ਵਿਖੇ ਆਧੁਨਿਕ ਰੰਗ-ਬਰੰਗੀਆਂ ਲਾਈਟਾਂ ਲਗਾਈਆਂ ਗਈਆਂ ਹਨ | ਮੰਦਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਿੱਪੀ ਕਾਲੜਾ ਨੇ ਦੱਸਿਆ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਆਲੇ-ਦੁਆਲੇ ਦੀਆਂ ਗਲੀਆਂ ਵਿਚ ਵੀ ਮੰਦਰ ਵਿਹੜੇ ਵਲੋਂ ਲਾਈਟਾਂ ਲਗਾਈਆਂ ਜਾ ਰਹੀਆਂ ਹਨ | ਰਾਕੇਸ਼ ਨਾਗਪਾਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਮੰਦਰ ਦੇ ਗੁੰਬਦਾਂ 'ਤੇ ਲਗਾਈਆਂ ਗਈਆਂ ਲਾਈਟਾਂ ਨਾਲ ਜਿੱਥੇ ਮੰਦਰ ਪਰਾਗਣ ਜਗਮਗਾ ਉੱਠਿਆ ਹੈ, ਉੱਥੇ ਹੀ ਮੁਹੱਲੇ ਦੇ ਕਈ ਘਰਾਂ ਵਿਚ ਵੀ ਰੌਸ਼ਨੀ ਪਹੁੰਚ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਸੀ. ਐੱਚ. ਸੀ. ਖੂਈ ਖੇੜਾ ਦਾ ਕੀਤਾ ਨਿਰੀਖਣ ਅਗਲੀ ਖ਼ਬਰ ਬੱਲੂਆਣਾ ਹਲਕੇ ਦੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਨਤੀਜਿਆਂ 'ਚ 'ਆਪ' ਦਾ ਪੱਲੜਾ ਰਿਹਾ ਭਾਰੀ <br/>
Ad Position 24