23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਸੀ. ਐੱਚ. ਸੀ. ਖੂਈ ਖੇੜਾ ਦਾ ਕੀਤਾ ਨਿਰੀਖਣ

Ad Position 21
No active advertisement
ਅਜੀਤ ਡੈਸਕ 19-12-2025
ਫ਼ਾਜ਼ਿਲਕਾ, 18 ਦਸੰਬਰ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਫ਼ਾਜ਼ਿਲਕਾ ਡਾ.ਕਵਿਤਾ ਸਿੰਘ ਨੇ ਕਮਿਊਨਿਟੀ ਹੈਲਥ ਸੈਂਟਰ (ਸੀ.ਐੱਚ.ਸੀ) ਖੂਈ ਖੇੜਾ ਦਾ ਅਚਾਨਕ ਨਿਰੀਖਣ ਕੀਤਾ | ਨਿਰੀਖਣ ਦੌਰਾਨ, ਉਨ੍ਹਾਂ ਨੇ ਹਸਪਤਾਲ ਵਿਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ, ਡਾਕਟਰੀ ਸਹੂਲਤਾਂ ਅਤੇ ਪ੍ਰਸ਼ਾਸਨਿਕ ਪ੍ਰਬੰਧਾਂ ਦਾ ਡੂੰਘਾਈ ਨਾਲ ਜਾਇਜ਼ਾ ਲਿਆ | ਨਿਰੀਖਣ ਦੌਰਾਨ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਰਿੰਕੂ ਚਾਵਲਾ, ਸੀ.ਐਚ.ਸੀ ਖੂਈ.ਖੇੜਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਉਪਿੰਦਰ ਸਿੰਘ, ਮੈਡੀਕਲ ਅਫ਼ਸਰ ਅਤੇ ਮਨੋਵਿਗਿਆਨੀ ਡਾ. ਪਿਕਾਕਸ਼ੀ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ (ਡੀ.ਪੀ.ਐਮ) ਰਾਜੇਸ਼ ਕੁਮਾਰ, ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ, ਸਟੋਰ ਇੰਚਾਰਜ ਰਣਬੀਰ ਕੁਮਾਰ, ਨਰਸਿੰਗ ਸਿਸਟਰ, ਸਟਾਫ਼ ਨਰਸ ਨੀਤੂ ਬਾਲਾ, ਮਨਬੀਰ ਕੌਰ ਅਤੇ ਸਮੁੱਚਾ ਸੀ.ਐੱਚ.ਸੀ ਸਟਾਫ਼ ਮੌਜੂਦ ਸੀ | ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਓ.ਪੀ.ਡੀ ਕਲੀਨਿਕ, ਮੈਟਰਨਿਟੀ ਵਾਰਡ, ਡਿਸਪੈਂਸਰੀ, ਪ੍ਰਯੋਗਸ਼ਾਲਾ, ਦਵਾਈ ਸਟੋਰ ਅਤੇ ਹੋਰ ਵਿਭਾਗਾਂ ਦਾ ਨਿਰੀਖਣ ਕੀਤਾ | ਉਨ੍ਹਾਂ ਨੇ ਹਸਪਤਾਲ ਵਿਚ ਉਪਲਬਧ ਸਹੂਲਤਾਂ ਬਾਰੇ ਵੀ ਪੁੱਛਗਿੱਛ ਕੀਤੀ ਅਤੇ ਦਿੱਤੀਆਂ ਜਾ ਰਹੀਆਂ ਸੇਵਾਵਾਂ 'ਤੇ ਸੰਤੁਸ਼ਟੀ ਪ੍ਰਗਟ ਕੀਤੀ | ਇਸ ਮੌਕੇ ਡਾ. ਕਵਿਤਾ ਸਿੰਘ ਨੇ ਹਸਪਤਾਲ ਦੇ ਸਟਾਫ਼ ਨੂੰ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਆਪਣੇ ਫ਼ਰਜ਼ ਨਿਭਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਹਸਪਤਾਲ ਦੇ ਅਹਾਤੇ ਦੀ ਸਫ਼ਾਈ, ਦਵਾਈਆਂ ਦੀ ਉਪਲਬਧਤਾ ਅਤੇ ਮਰੀਜ਼ਾਂ ਨਾਲ ਨਿਮਰਤਾਪੂਰਵਕ ਵਿਵਹਾਰ ਵੱਲ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਦਿੱਤੇ | ਸਿਵਲ ਸਰਜਨ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦਾ ਮੁੱਖ ਉਦੇਸ਼ ਸਰਕਾਰੀ ਹਸਪਤਾਲਾਂ ਵਿਚ ਆਉਣ ਵਾਲੇ ਹਰੇਕ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਵਾਲੀਆਂ ਅਤੇ ਕੁਸ਼ਲ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨਾ ਹੈ | ਇਸ ਮੰਤਵ ਲਈ, ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਸਿਹਤ ਸੰਸਥਾਵਾਂ ਦੀ ਨਿਯਮਤ ਨਿਗਰਾਨੀ ਕੀਤੀ ਜਾ ਰਹੀ ਹੈ | ਨਿਰੀਖਣ ਦੇ ਅੰਤ ਵਿਚ, ਉਨ੍ਹਾਂ ਨੇ ਸੀ.ਐੱਚ.ਸੀ ਖੂਈ ਖੇੜਾ ਸਟਾਫ਼ ਦੇ ਕੰਮ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਵੀ ਇਸੇ ਸਮਰਪਣ ਨਾਲ ਕੰਮ ਕਰਦੇ ਰਹਿਣ ਦੀ ਤਾਕੀਦ ਕੀਤੀ |
Ad Position 22
No active advertisement
ਪਿਛਲੀ ਖ਼ਬਰ ਭਾਰਤ-ਪਾਕਿ ਸਰਹੱਦ 'ਤੇ ਮਨਾਇਆ ਵਿਜੇ ਦਿਵਸ <br/> ਅਗਲੀ ਖ਼ਬਰ ਰੰਗ-ਬਰੰਗੀਆਂ ਲਾਈਟਾਂ ਨਾਲ ਸਜਿਆ ਸਿੱਧ ਸ੍ਰੀ ਹਨੂਮਾਨ ਮੰਦਰ
Ad Position 24