23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਅਕਾਲੀ ਦਲ ਅੰਮਿ੍ਤਸਰ ਨੇ ਪੰਜਾਬ ਸਰਕਾਰ ਤੇ ਨਗਰ ਨਿਗਮ ਪ੍ਰਸ਼ਾਸਨ ਖ਼ਿਲਾਫ਼ ਲਗਾਇਆ ਸੰਕੇਤਕ ਧਰਨਾ <br/>

Ad Position 21
No active advertisement
ਅਜੀਤ ਡੈਸਕ 19-12-2025
ਅਬੋਹਰ, 18 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ)- ਪੰਜਾਬ ਵਿਚ ਬਦਲਾਅ ਦਾ ਨਾਅਰਾ ਲੈ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਸਰਕਾਰ ਦੇ ਕਾਰਜਕਾਲ ਦੌਰਾਨ ਅਬੋਹਰ ਹਲਕੇ ਵਿਚ ਵਿਕਾਸ ਕਾਰਜ ਮੁਕੰਮਲ ਤੌਰ 'ਤੇ ਠੱਪ ਪਏ ਹਨ | ਜਿਸ ਕਾਰਨ ਸ਼ਹਿਰ ਲਗਾਤਾਰ ਖੰਡਰ ਬਣਦਾ ਜਾ ਰਿਹਾ ਹੈ ਅਤੇ ਕਈ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ | ਜਿਸ ਦੇ ਰੋਸ ਵਿਚ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਹਲਕਾ ਇੰਚਾਰਜ ਇੰਦਰਜੀਤ ਬੁਲੰਦੀ ਉਰਫ਼ ਭੰਡਾਰੀ ਦੀ ਅਗਵਾਈ ਹੇਠ ਇਲਾਕੇ ਦੇ ਜਾਗਰੂਕ ਲੋਕਾਂ ਨੇ ਅਬੋਹਰ ਦੇ ਅਰੋੜਵੰਸ਼ ਭਾਈਚਾਰੇ ਦੇ ਅਰੂਟ ਜੀ ਚੌਂਕ 'ਤੇ ਸੰਕੇਤਕ ਧਰਨਾ ਲਗਾਉਂਦੇ ਹੋਏ ਪੰਜਾਬ ਸਰਕਾਰ ਅਤੇ ਨਗਰ ਨਿਗਮ ਪ੍ਰਸ਼ਾਸਨ ਨੂੰ ਲਾਹਨਤਾਂ ਪਾਈਆਂ | ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਕਾਰਜਕਾਰਨੀ ਮੈਂਬਰ ਤੇਜਪਾਲ ਸਿੰਘ ਕੁੰਡਲ, ਕਾਂਗਰਸ ਦੇ ਸ਼ਹਿਰੀ ਬਲਾਕ ਪ੍ਰਧਾਨ ਸੁਭਾਸ਼ ਬਾਘਲਾ, ਭਾਜਪਾ ਦੇ ਅਰੋੜਵੰਸ਼ੀ ਨੇਤਾ ਡਾ.ਰਿਸ਼ੀ ਨਾਰੰਗ, ਯੂਥ ਅਕਾਲੀ ਦਲ ਦੇ ਪ੍ਰਧਾਨ ਸਾਹਿਲ ਛਾਬੜਾ ਅਤੇ ਕਾਂਗਰਸ ਦੇ ਜ਼ਿਲ੍ਹਾ ਉਪ ਪ੍ਰਧਾਨ ਸੁਧੀਰ ਭਾਦੂ ਸਣੇ ਕਈ ਆਮ ਲੋਕਾਂ ਨੇ ਉਕਤ ਧਰਨੇ ਨੂੰ ਸਮਰਥਨ ਦਿੱਤਾ | ਧਰਨੇ ਦੌਰਾਨ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਹਲਕਾ ਇੰਚਾਰਜ ਇੰਦਰਜੀਤ ਬੁਲੰਦੀ ਨੇ ਕਿਹਾ ਕਿ ਪੰਜਾਬ ਵਿਚ ਸੱਤਾ ਪਰਿਵਰਤਨ ਹੁੰਦੇ ਹੀ ਅਬੋਹਰ ਸ਼ਹਿਰ ਦੇ ਵਿਕਾਸ ਕਾਰਜ ਠੱਪ ਹੋ ਗਏ ਹਨ | ਜਿਸ ਕਾਰਨ ਸ਼ਹਿਰ ਲਗਾਤਾਰ ਖੰਡਰ ਬਣਦਾ ਜਾ ਰਿਹਾ ਹੈ ਅਤੇ ਹਰ ਰੋਜ਼ ਇਲਾਕੇ ਵਿਚ ਪਾਣੀ, ਸੀਵਰੇਜ, ਗਲੀਆਂ-ਨਾਲੀਆਂ, ਸਫ਼ਾਈ, ਸੜਕਾਂ ਆਦਿ ਸਣੇ ਲਗਾਤਾਰ ਕਈ ਸਮੱਸਿਆਵਾਂ ਵਧਦੀਆਂ ਜਾ ਰਹੀਆਂ ਹਨ | ਜਿਸ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸੰਬੰਧੀ ਉਹ ਲਗਾਤਾਰ ਨਗਰ ਨਿਗਮ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੋਂ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਸ਼ੁਰੂ ਕਰਨ ਦੀ ਮੰਗ ਕਰ ਚੁੱਕੇ ਹਨ ਪਰ ਸੱਤਾ ਧਿਰ ਅਤੇ ਵਿਰੋਧੀ ਧਿਰ ਆਪਸ ਵਿਚ ਘਿਓ ਖਿਚੜੀ ਹੋ ਕੇ ਅਬੋਹਰ ਦੇ ਲੋਕਾਂ ਨੂੰ ਨਰਕ ਵਰਗੀ ਜ਼ਿੰਦਗੀ ਜਿਊਣ ਵੱਲ ਧੱਕ ਰਹੇ ਹਨ | ਉਨ੍ਹਾਂ ਕਿਹਾ ਕਿ ਉਕਤ ਧਰਨੇ ਉਪਰੰਤ ਵੀ ਜੇਕਰ ਨਗਰ ਨਿਗਮ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਨਾ ਜਾਗੀ ਤਾਂ ਉਹ ਪਾਰਟੀ ਪੱਧਰ ਅਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਵੱਡਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਜਲਦ ਤੋਂ ਜਲਦ ਅਬੋਹਰ ਹਲਕੇ ਵਿਚ ਰੁਕੇ ਵਿਕਾਸ ਕਾਰਜ ਸ਼ੁਰੂ ਕਰਵਾਏ ਜਾਣ, ਜਿਸ ਦਾ ਨਤੀਜਾ ਸੱਤਾ ਧਿਰ ਆਮ ਆਦਮੀ ਪਾਰਟੀ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਦੇਖ ਹੀ ਲਿਆ ਹੈ ਅਤੇ ਜੇਕਰ ਪੰਜਾਬ ਸਰਕਾਰ ਨੇ ਅਬੋਹਰ ਹਲਕੇ ਵੱਲ ਧਿਆਨ ਨਾ ਦਿੱਤਾ ਤਾਂ ਵਿਧਾਨ ਸਭਾ ਚੋਣਾਂ ਵਿਚ ਵੀ ਸੁਪੜਾ ਸਾਫ਼ ਹੋ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਜਲਾਲਾਬਾਦ ਨੇ ਪੈਨਸ਼ਨਰਜ਼ ਦਿਵਸ ਮਨਾਇਆ <br/> ਅਗਲੀ ਖ਼ਬਰ ਬੱਲੂਆਣਾ ਹਲਕੇ ਦੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਨਤੀਜਿਆਂ 'ਚ 'ਆਪ' ਦਾ ਪੱਲੜਾ ਰਿਹਾ ਭਾਰੀ <br/>
Ad Position 24