23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਪੈਨਸ਼ਨਰਜ਼ ਐਸੋਸੀਏਸ਼ਨ ਜਲਾਲਾਬਾਦ ਨੇ ਪੈਨਸ਼ਨਰਜ਼ ਦਿਵਸ ਮਨਾਇਆ <br/>

Ad Position 21
No active advertisement
ਜਲਾਲਾਬਾਦ ਵਿਖੇ ਪੈਨਸ਼ਨਰਜ਼ ਦਿਹਾੜਾ ਮਨਾਉਣ ਮੌਕੇ ਆਯੋਜਿਤ ਸਮਾਗਮ 'ਚ ਹਾਜ਼ਰ ਮਹਿਮਾਨ, ਪੈਨਸ਼ਨਰਾਂ ਨੂੰ ਸਨਮਾਨਿਤ ਕਰਦੇ ਹੋਏ ਮਹਿਮਾਨ ਅਤੇ ਅਹੁਦੇਦਾਰ | ਤਸਵੀਰਾਂ-ਹਰਪ੍ਰੀਤ ਸਿੰਘ ਪਰੂਥੀ <br/> 19-12-2025
ਜਲਾਲਾਬਾਦ, 18 ਦਸੰਬਰ (ਹਰਪ੍ਰੀਤ ਸਿੰਘ ਪਰੂਥੀ)-ਪੈਨਸ਼ਨਰਜ਼ ਐਸੋਸੀਏਸ਼ਨ ਜਲਾਲਾਬਾਦ ਵਲੋਂ ਸਥਾਨਕ ਜਨਤਾ ਭਵਨ ਵਿਖੇ ਪੈਨਸ਼ਨਰਜ਼ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਇਸ ਸਮਾਗਮ ਵਿਚ ਬਹੁਤ ਵੱਡੀ ਗਿਣਤੀ ਵਿਚ ਪੈਨਸ਼ਨਰਜ਼ ਨੇ ਸ਼ਮੂਲੀਅਤ ਕੀਤੀ | ਸਮਾਗਮ ਦੇ ਮੁੱਖ ਮਹਿਮਾਨ ਦੇਸ ਰਾਜ ਗਾਂਧੀ ਸਰਪ੍ਰਸਤ, ਗੁਰਬਖ਼ਸ਼ ਸਿੰਘ ਖੁਰਾਨਾ ਵਿਸ਼ੇਸ਼ ਮਹਿਮਾਨ ਵਜੋਂ ਅਤੇ ਪ੍ਰੇਮ ਪ੍ਰਕਾਸ਼ ਰਿਟਾਇਰਡ ਕਾਨੂੰਗੋ, ਪ੍ਰਕਾਸ਼ ਦੋਸ਼ੀ, ਵਿਭਾਸ਼ ਕੁਮਾਰ ਚੀਫ਼ ਮੈਨੇਜਰ ਸਟੇਟ ਬੈਂਕ ਆਫ਼ ਇੰਡੀਆ, ਵਿਕਾਸ ਸ਼ਰਮਾ ਚੀਫ਼ ਮੈਨੇਜਰ ਪੰਜਾਬ ਨੈਸ਼ਨਲ ਬੈਂਕ, ਸੁਰਿੰਦਰ ਬੋਧ ਚੀਫ਼ ਮੈਨੇਜਰ ਬੈਂਕ ਆਫ਼ ਇੰਡੀਆ ਅਤੇ ਗੁਰਪ੍ਰੀਤ ਸਿੰਘ ਚੀਫ਼ ਮੈਨੇਜਰ ਸਟੇਟ ਬੈਂਕ ਆਫ਼ ਇੰਡੀਆ ਬਰਾਂਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ | ਸਭ ਤੋਂ ਪਹਿਲਾਂ ਐਸੋਸੀਏਸ਼ਨ ਦੇ ਪ੍ਰਧਾਨ ਬਲਬੀਰ ਸਿੰਘ ਪੁਆਰ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਸਮਾਗਮ ਸ਼ੁਰੂ ਕਰਵਾਇਆ |ਇਸ ਸਮਾਗਮ ਨੂੰ ਗੁਰਬਖ਼ਸ਼ ਸਿੰਘ ਖੁਰਾਨਾ, ਦੇਸ ਰਾਜ ਗਾਂਧੀ, ਨਿਰਮਲਜੀਤ ਸਿੰਘ ਬਰਾੜ, ਗੁਰਦੀਪ ਸਿੰਘ ਛਾਬੜਾ, ਰਾਜ ਕੁਮਾਰ ਸੀਵਾਨ, ਪ੍ਰੇਮ ਪ੍ਰਕਾਸ਼ ਰਿਟਾਇਰਡ ਕਾਨੂੰਗੋ, ਪ੍ਰਕਾਸ਼ ਦੋਸ਼ੀ, ਪ੍ਰਵੇਸ਼ ਖੰਨਾ, ਵਿਭਾਸ਼ ਕੁਮਾਰ, ਰਾਜ ਕੁਮਾਰ ਬਜਾਜ, ਸਤੀਸ਼ ਕੁਮਾਰ ਚੁਰਾਇਆ ਕੈਸ਼ੀਅਰ ਅਸ਼ੋਕ ਕੁਮਾਰ ਗਗਨੇਜਾ ਅਤੇ ਸੀਮਾ ਕਾਲੜਾ ਨੇ ਬਹੁਤ ਹੀ ਸੁਲਝੇ ਢੰਗ ਨਾਲ ਆਪਣੇ ਵਿਚਾਰ ਪੇਸ਼ ਕੀਤੇ | ਰੰਜੀਤ ਸਿੰਘ, ਸਤਨਾਮ ਸਿੰਘ ਮਹਿਰਮ, ਸੁਰਜੀਤ ਸਿੰਘ ਨੇ ਆਪਣੀਆਂ ਕਵਿਤਾਵਾਂ ਪੇਸ਼ ਕੀਤੀਆਂ | ਸਟੇਜ ਸਕੱਤਰ ਦੀ ਭੂਮਿਕਾ ਪ੍ਰਵੇਸ਼ ਖੰਨਾ ਨੇ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਈ | ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਬਲਬੀਰ ਸਿੰਘ ਪੁਆਰ ਨੇ ਸੰਸਥਾ ਦੀ ਸੁਚੱਜੀ ਕਾਰਗੁਜ਼ਾਰੀ ਬਾਰੇ ਦੱਸਿਆ ਅਤੇ ਮੁਲਾਜ਼ਮ ਅਤੇ ਪੈਨਸ਼ਨਰਜ਼ ਦੀਆਂ ਹੱਕੀ ਮੰਗਾਂ ਬਾਰੇ ਸਰਕਾਰ ਦੇ ਅੜੀਅਲ ਵਤੀਰੇ ਅਤੇ ਮੰਗਾਂ ਨਾ ਮੰਨਣ ਦੀ ਪੁਰਜ਼ੋਰ ਨਿਖੇਧੀ ਕੀਤੀ ਅਤੇ ਹੱਕੀ ਮੰਗਾ ਮੰਨਣ ਲਈ ਕਿਹਾ | ਇਸ ਸਮਾਗਮ ਵਿਚ 75 ਸਾਲ ਦੀ ਉਮਰ ਵਾਲੇ 22 ਪੈਨਸ਼ਨਰਜ਼ ਨੂੰ ਯਾਦਗਾਰੀ ਚਿੰਨ੍ਹ ਅਤੇ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ | ਮੁੱਖ ਮਹਿਮਾਨਾਂ ਅਤੇ ਵਿਸ਼ੇਸ਼ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਅੰਤ ਵਿਚ ਰਾਜ ਕੁਮਾਰ ਬਜਾਜ ਜਨਰਲ ਸਕੱਤਰ ਨੇ ਆਏਾ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਚਾਹ ਪਾਣੀ ਅਤੇ ਲੰਚ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ | ਇਹ ਸਮਾਗਮ ਪੈਨਸ਼ਨਰਜ਼ ਦੇ ਦਿਲਾਂ ਤੇ ਅਮਿੱਟ ਛਾਪ ਛੱਡ ਗਿਆ ਅਤੇ ਯਾਦਗਾਰੀ ਸਮਾਗਮ ਹੋ ਨਿੱਬੜਿਆ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਸਾਲਾਸਰ ਲੰਗਰ ਸੇਵਾ ਸਮਿਤੀ ਵਲੋਂ ਕਰਵਾਈ ਜਾਵੇਗੀ ਭਜਨ ਸੰਧਿਆ <br/> ਅਗਲੀ ਖ਼ਬਰ ਅਕਾਲੀ ਦਲ ਅੰਮਿ੍ਤਸਰ ਨੇ ਪੰਜਾਬ ਸਰਕਾਰ ਤੇ ਨਗਰ ਨਿਗਮ ਪ੍ਰਸ਼ਾਸਨ ਖ਼ਿਲਾਫ਼ ਲਗਾਇਆ ਸੰਕੇਤਕ ਧਰਨਾ <br/>
Ad Position 24