23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਸ੍ਰੀ ਸਾਲਾਸਰ ਲੰਗਰ ਸੇਵਾ ਸਮਿਤੀ ਵਲੋਂ ਕਰਵਾਈ ਜਾਵੇਗੀ ਭਜਨ ਸੰਧਿਆ <br/>

Ad Position 21
No active advertisement
ਅਜੀਤ ਡੈਸਕ 19-12-2025
ਅਬੋਹਰ, 18 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸ਼੍ਰੀ ਸਾਲਾਸਰ ਲੰਗਰ ਸੇਵਾ ਸੰਮਤੀ ਅਬੋਹਰ ਵਲੋਂ ਦਿਨ ਐਤਵਾਰ 21 ਦਸੰਬਰ ਨੂੰ ਸ਼ਾਮ 6 ਵਜੇ ਭਜਨ ਸੰਧਿਆ ਅਤੇ ਇਕ ਵਿਸ਼ਾਲ ਲੰਗਰ ਦਾ ਆਯੋਜਨ ਕੀਤਾ ਜਾਵੇਗਾ | ਇਸ ਮੌਕੇ ਚੇਅਰਮੈਨ ਡਾ.ਅਸ਼ਵਨੀ ਵਾਟਸ ਅਤੇ ਪ੍ਰਧਾਨ ਸੰਦੀਪ ਵਧਵਾ ਨੇ ਕਿਹਾ ਕਿ ਇਹ ਸ਼ਾਨਦਾਰ ਸਮਾਗਮ ਸ਼੍ਰੀ ਸਨਾਤਨ ਧਰਮ ਮੰਦਰ ਗਲੀ ਨੰਬਰ 14 ਵਿਖੇ ਕੀਤਾ ਜਾਵੇਗਾ | ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਦੇ ਦਾਨੀ ਲੋਕਾਂ ਦੀ ਮਦਦ ਨਾਲ ਤੀਰਥ ਸਥਾਨ ਸ਼੍ਰੀ ਸਾਲਾਸਰ ਬਾਲਾ ਜੀ ਧਾਮ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਪਿੰਡ ਜੈਤਾਸਰ ਵਿਚ 2 ਬਿੱਘੇ ਜ਼ਮੀਨ 'ਤੇ ਇਕ ਧਰਮਸ਼ਾਲਾ ਦਾ ਨਿਰਮਾਣ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਸਾਰੇ ਸ਼ਰਧਾਲੂਆ ਅਤੇ ਇਲਾਕਾ ਵਾਸੀਆਂ ਨਾਲ ਵਿਚਾਰ ਵਟਾਂਦਰਾ ਕਰਕੇ ਇਸ ਸ਼ੁੱਭ ਕਾਰਜ ਨੂੰ ਤੇਜ਼ੀ ਦਿੱਤੀ ਜਾ ਰਹੀ ਹੈ ਅਤੇ ਦਾਨੀ ਸੱਜਣਾਂ ਵਲੋਂ ਖੁੱਲੇ੍ਹ ਦਿਲ ਨਾਲ ਸ਼ਲਾਘਾਯੋਗ ਸਹਿਯੋਗ ਦਿੱਤਾ ਜਾ ਰਿਹਾ ਹੈ | ਉਨ੍ਹਾਂ ਨੇ ਸਾਰੇ ਇਲਾਕਾ ਵਾਸੀਆਂ ਨੂੰ ਐਤਵਾਰ ਨੂੰ ਆਯੋਜਿਤ ਕੀਤੇ ਜਾ ਰਹੇ ਭਜਨ ਸੰਧਿਆ ਅਤੇ ਵਿਸ਼ਾਲ ਲੰਗਰ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਹਿੱਸਾ ਲੈਣ ਦੀ ਅਪੀਲ ਵੀ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਧਰਮ ਨਗਰੀ 'ਚ ਸੀਵਰੇਜ ਦਾ ਗੰਦਾ ਪਾਣੀ ਬਣਿਆ ਮੁਸੀਬਤ, ਲੋਕ ਪ੍ਰੇਸ਼ਾਨ <br/> ਅਗਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਜਲਾਲਾਬਾਦ ਨੇ ਪੈਨਸ਼ਨਰਜ਼ ਦਿਵਸ ਮਨਾਇਆ <br/>
Ad Position 24