23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਧਰਮ ਨਗਰੀ 'ਚ ਸੀਵਰੇਜ ਦਾ ਗੰਦਾ ਪਾਣੀ ਬਣਿਆ ਮੁਸੀਬਤ, ਲੋਕ ਪ੍ਰੇਸ਼ਾਨ <br/>

Ad Position 21
No active advertisement
ਅਜੀਤ ਡੈਸਕ 19-12-2025
ਅਬੋਹਰ, 18 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ) ਸਥਾਨਕ ਧਰਮ ਨਗਰੀ ਵਿਚ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਨੇ ਭਿਆਨਕ ਰੂਪ ਧਾਰ ਲਿਆ ਹੈ | ਇਲਾਕੇ ਦੀ ਗਲੀ ਨੰਬਰ 0 ਅਤੇ ਗਲੀ ਨੰਬਰ 1 ਵਿਚ ਸੀਵਰੇਜ ਦਾ ਗੰਦਾ ਪਾਣੀ ਭਰਿਆ ਹੋਇਆ ਹੈ, ਜਿਸ ਕਾਰਨ ਸਥਾਨਕ ਵਸਨੀਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਧਰਮ ਨਗਰੀ ਵਾਸੀ ਅਮਨਦੀਪ ਸਿੰਘ, ਮਿੰਟੂ, ਸਤਵਿੰਦਰ ਸਿੰਘ ਕਾਲਾ, ਪ੍ਰਦੀਪ ਸਿੰਘ, ਡਾ.ਰਾਜੂ ਆਦਿ ਨੇ ਦੱਸਿਆ ਕਿ ਗਲੀਆਂ ਵਿਚ ਪਾਣੀ ਖੜ੍ਹਾ ਰਹਿਣ ਕਾਰਨ ਲੋਕਾਂ ਲਈ ਘਰਾਂ ਤੋਂ ਬਾਹਰ ਨਿਕਲਣਾ ਵੀ ਮੁਸ਼ਕਿਲ ਹੋ ਗਿਆ ਹੈ | ਬੱਚੇ, ਬਜ਼ੁਰਗ ਅਤੇ ਔਰਤਾਂ ਨੂੰ ਸਭ ਤੋਂ ਵੱਧ ਦਿੱਕਤ ਆ ਰਹੀ ਹੈ | ਗੰਦੇ ਪਾਣੀ ਤੋਂ ਬਦਬੂ ਫੈਲ ਰਹੀ ਹੈ ਜਦ ਕਿ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਬਣਿਆ ਹੋਇਆ ਹੈ | ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਇਸ ਸਮੱਸਿਆ ਬਾਰੇ ਕਈ ਵਾਰ ਨਗਰ ਨਿਗਮ ਨੂੰ ਸੂਚਿਤ ਕੀਤਾ ਗਿਆ ਪਰ ਹੁਣ ਤੱਕ ਕੋਈ ਢੁਕਵਾਂ ਕਦਮ ਨਹੀਂ ਚੁੱਕਿਆ ਗਿਆ | ਨਗਰ ਨਿਗਮ ਦੀ ਇਸ ਬੇਪਰਵਾਹੀ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਵਸਨੀਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਤੁਰੰਤ ਸੀਵਰੇਜ ਦੀ ਸਫ਼ਾਈ ਕਰਵਾਈ ਜਾਵੇ ਅਤੇ ਇਸ ਸਮੱਸਿਆ ਦਾ ਸਥਾਈ ਹੱਲ ਕੱਢਿਆ ਜਾਵੇ ਤਾਂ ਜੋ ਇਲਾਕੇ ਦੇ ਲੋਕ ਸੁਖ ਦਾ ਸਾਹ ਲੈ ਸਕਣ | ਉਨ੍ਹਾਂ ਚੇਤਾਵਨੀ ਦਿੰਦੇ ਕਿਹਾ ਕਿ ਜੇਕਰ ਸਮੱਸਿਆ ਦਾ ਜਲਦੀ ਹੱਲ ਨਾ ਹੋਇਆ ਤਾਂ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪਵੇਗਾ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਰੌਸ਼ਨ ਲਾਲ ਜੈਨ ਸਰਵਹਿੱਤਕਾਰੀ ਵਿੱਦਿਆ ਮੰਦਰ 'ਚ ਸੀ.ਬੀ.ਐੱਸ.ਈ. ਗਣਿਤ ਵਰਕਸ਼ਾਪ ਸਮਾਪਤ ਅਗਲੀ ਖ਼ਬਰ ਸ੍ਰੀ ਸਾਲਾਸਰ ਲੰਗਰ ਸੇਵਾ ਸਮਿਤੀ ਵਲੋਂ ਕਰਵਾਈ ਜਾਵੇਗੀ ਭਜਨ ਸੰਧਿਆ <br/>
Ad Position 24