17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਡਾ. ਸਾਹਿਲ ਮਿੱਤਲ ਬਣੇ ਭਾਰਤ ਵਿਕਾਸ ਪ੍ਰੀਸ਼ਦ ਦੇ ਸਕੱਤਰ <br/>

Ad Position 21
No active advertisement
ਅਜੀਤ ਡੈਸਕ 20-12-2025
ਅਬੋਹਰ, 19 ਦਸੰਬਰ (ਵਿਵੇਕ ਹੂੜੀਆ)-ਸਮਾਜ ਸੇਵੀ ਸੰਸਥਾ ਭਾਰਤ ਵਿਕਾਸ ਪ੍ਰੀਸ਼ਦ ਦੇ ਅਹੁਦੇਦਾਰਾਂ ਦੀ ਇਕ ਮੀਟਿੰਗ ਪ੍ਰਧਾਨ ਭਾਰਤ ਗੋਇਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸ਼੍ਰੀ ਗੋਇਲ ਵਲੋਂ ਕਾਰਜਕਾਰਨੀ ਦਾ ਵਿਸਥਾਰ ਕਰਦੇ ਹੋਏ ਮੀਰਾ ਨਰਸਿੰਗ ਕਾਲਜ ਦੇ ਡਾਇਰੈਕਟਰ ਡਾ. ਸਾਹਿਲ ਮਿੱਤਲ ਨੂੰ ਸੰਗਠਨ ਦਾ ਸਕੱਤਰ ਨਿਯੁਕਤ ਕੀਤਾ ਗਿਆ | ਇਸ ਮੌਕੇ 'ਤੇ ਮੌਜੂਦ ਮੈਂਬਰਾਂ ਨੇ ਡਾ. ਮਿੱਤਲ ਨੂੰ ਸਕੱਤਰ ਬਣਨ 'ਤੇ ਵਧਾਈ ਦਿੱਤੀ | ਇਸ ਮੌਕੇ 'ਤੇ ਡਾ. ਮਿੱਤਲ ਨੇ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਸੰਸਥਾ ਦੀ ਹਰ ਗਤੀਵਿਧੀ ਵਿਚ ਸਰਗਰਮੀ ਨਾਲ ਹਿੱਸਾ ਲੈਣਗੇ | ਉਨ੍ਹਾਂ ਕਿਹਾ ਕਿ ਸੰਸਥਾ ਵੱਲੋਂ ਸਮਾਜ ਸੇਵਾ ਦੇ ਉਦੇਸ਼ ਨਾਲ ਕਈ ਪ੍ਰੋਜੈਕਟ ਚਲਾਏ ਜਾ ਰਹੇ ਹਨ, ਜਿਨ੍ਹਾਂ ਦਾ ਲਾਭ ਆਮ ਲੋਕਾਂ ਨੂੰ ਮਿਲ ਰਿਹਾ ਹੈ ਅਤੇ ਭਵਿੱਖ ਵਿਚ ਇਨ੍ਹਾਂ ਗਤੀਵਿਧੀਆਂ ਨੂੰ ਹੋਰ ਵਿਆਪਕ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਯਤਨ ਕੀਤੇ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਡਬਲ ਵਜ਼ੀਫ਼ਾ ਭਰਨ ਸੰਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹਦਾਇਤ ਕਰਨ ਲਈ ਏ.ਐਲ.ਸੀ. ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਨਰੇਸ਼ ਕੁਮਾਰ ਝੱਟਾ ਫਾਊਾਡੇਸ਼ਨ ਨੇ ਲੋੜਵੰਦ ਪਰਿਵਾਰਾਂ ਦੀਆਂ 6 ਲੜਕੀਆਂ ਦੇ ਅਨੰਦ ਕਾਰਜ ਕਰਵਾਏ <br/>
Ad Position 24