17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਸਰਕਾਰੀ ਐਮ. ਆਰ ਕਾਲਜ ਦੇ 8 ਵਿਦਿਆਰਥੀਆਂ ਨੂੰ ਸ਼ਰਾਈਬਰ ਡਾਇਨੈਮਿਕ ਡੇਅਰੀਜ਼ ਪ੍ਰਾਈਵੇਟ ਲਿਮਟਿਡ ਵਲੋਂ ਦਿੱਤੀ ਗਈ ਸਕਾਲਰਸ਼ਿਪ <br/>

Ad Position 21
No active advertisement
ਅਜੀਤ ਡੈਸਕ 20-12-2025
ਫ਼ਾਜ਼ਿਲਕਾ, 19 ਦਸੰਬਰ (ਅਮਰਜੀਤ ਸ਼ਰਮਾ)-ਸਥਾਨਕ ਐੱਮ.ਆਰ. ਸਰਕਾਰੀ ਕਾਲਜ ਵਿਖੇ ਸ਼ਰਾਈਬਰ ਡਾਇਨੈਮਿਕ ਡੇਅਰੀਜ਼ ਪ੍ਰਾਈਵੇਟ ਲਿਮਟਿਡ ਵਲੋਂ ਇਕ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ ਗਿਆ | ਜਿੱਥੇ ਸਰਕਾਰੀ ਐਮ.ਆਰ ਕਾਲਜ ਦੇ ਅੱਠ ਹੋਣਹਾਰ ਵਿਦਿਆਰਥੀਆਂ ਨੂੰ 68000 ਰੁਪਏ ਦੇ ਸਕਾਲਰਸ਼ਿਪ ਦੇ ਚੈੱਕ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕੰਪਨੀ ਦੇ ਮੈਨੇਜਰ ਮਨਪ੍ਰੀਤ ਸਿੰਘ ਅਤੇ ਮਨੁੱਖੀ ਸਰੋਤ ਅਧਿਕਾਰੀ ਤਜਿੰਦਰਪਾਲ ਸਿੰਘ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸੰਸਥਾ ਹਮੇਸ਼ਾ ਪ੍ਰਤਿਭਾਸ਼ਾਲੀ ਅਤੇ ਯੋਗ ਵਿਦਿਆਰਥਣਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਰਹਿੰਦੀ ਹੈ ਅਤੇ ਭਵਿੱਖ ਵਿਚ ਹੋਰ ਵੀ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਪ੍ਰਦਾਨ ਕੀਤੀ ਜਾਵੇਗੀ | ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋਫੈਸਰ ਗੁਰਪ੍ਰੀਤ ਸਿੰਘ ਧਾਲੀਵਾਲ ਨੇ ਆਏ ਅਧਿਕਾਰੀਆਂ ਦਾ ਨਿੱਘਾ ਸਵਾਗਤ ਕੀਤਾ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ | ਸਕਾਲਰਸ਼ਿਪ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੇ ਸੰਸਥਾ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਭਵਿੱਖ ਵਿਚ ਹੋਰ ਵੀ ਸਖ਼ਤ ਮਿਹਨਤ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ | ਵਿਦਿਆਰਥੀਆਂ ਤੋਂ ਇਲਾਵਾ ਪ੍ਰੋ. ਅੰਕੁਰ ਕੁਮਾਰ, ਪ੍ਰੋ. ਗੁਰਵਿੰਦਰ ਸਿੰਘ, ਪ੍ਰੋ. ਮਮਤਾ ਗਰੋਵਰ, ਡਾ. ਗੁਰਪ੍ਰੀਤ ਸਿੰਘ, ਪ੍ਰੋ. ਜਗਮੀਤ ਸਿੰਘ, ਸੁਪਰਡੈਂਟ ਰਾਜੇਸ਼ ਕਟਾਰੀਆ ਅਤੇ ਹੋਰ ਸਟਾਫ਼ ਮੈਂਬਰ ਵੀ ਇਸ ਮੌਕੇ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ 70 ਰਜਾਈਆਂ ਅਤੇ ਕੰਬਲ ਵੰਡੇ ਅਗਲੀ ਖ਼ਬਰ ਡਬਲ ਵਜ਼ੀਫ਼ਾ ਭਰਨ ਸੰਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹਦਾਇਤ ਕਰਨ ਲਈ ਏ.ਐਲ.ਸੀ. ਨੂੰ ਦਿੱਤਾ ਮੰਗ ਪੱਤਰ
Ad Position 24