17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਮੰਗਾਂ ਪੂਰੀਆਂ ਨਾ ਹੋਣ 'ਤੇ ਵੈਟਰਨਰੀ ਡਾਕਟਰਾਂ 'ਚ ਰੋਸ

Ad Position 21
No active advertisement
ਅਜੀਤ ਡੈਸਕ 20-12-2025
ਫ਼ਾਜ਼ਿਲਕਾ, 19 ਦਸੰਬਰ (ਅਮਰਜੀਤ ਸ਼ਰਮਾ)-ਪੰਜਾਬ ਦੇ ਵੈਟਰਨਰੀ ਡਾਕਟਰ ਆਪਣੀਆਂ ਜਾਇਜ਼ ਮੰਗਾਂ ਪ੍ਰਤੀ ਪੰਜਾਬ ਸਰਕਾਰ ਦੀ ਲਾਰੇਬਾਜ਼ੀ ਤੋਂ ਤੰਗ ਆ ਕੇ 23 ਅਤੇ 24 ਦਸੰਬਰ ਨੂੰ ਸਾਰੀਆਂ ਵੈਟਰਨਰੀ ਸੇਵਾਵਾਂ ਠੱਪ ਕਰਨ ਦੇ ਰੌਂਅ ਵਿਚ ਹਨ | ਇਹ ਫ਼ੈਸਲਾ ਜੁਆਇੰਟ ਐਕਸ਼ਨ ਕਮੇਟੀ ਆਫ਼ ਵੈਟਸ ਫੋਰ ਪੇ ਪੈਰਟੀ ਵੱਲੋਂ ਕੀਤੀ ਗਈ ਬੈਠਕ ਵਿਚ ਸਰਬ ਸੰਮਤੀ ਨਾਲ ਲਿਆ ਗਿਆ | ਜ਼ਿਕਰਯੋਗ ਹੈ ਕਿ ਪੰਜਾਬ ਦੇ ਵੈਟਰਨਰੀ ਡਾਕਟਰ ਪਿਛਲੇ ਕਰੀਬ ਛੇ ਸਾਲਾਂ ਤੋਂ ਆਪਣੀਆਂ ਜਾਇਜ਼ ਮੰਗਾਂ ਜਿਨ੍ਹਾਂ ਵਿਚ 42 ਸਾਲ ਚੱਲੀ ਮੈਡੀਕੋਜ਼ ਨਾਲ ਪੇਅ ਪਾਰਟੀ ਦੀ ਬਹਾਲੀ ਡੀ ਏ.ਸੀ.ਪੀ (ਡਾਇਨੈਮਿਕ ਅਸਾਰਡ ਕੈਰੀਅਰ ਪ੍ਰੋਗਰੈਸ਼ਨ) 4-9-14 ਸਕੀਮ ਦੀ ਬਹਾਲੀ ਐੱਚ ਆਰੲ.ਏ ਆਨ ਐਨ.ਪੀ.ਏ ਮੁੜ ਲਾਗੂ ਕਰਵਾਉਣਾ ਅਤੇ ਪ੍ਰੋਬੇਸ਼ਨ ਦੌਰਾਨ ਪੂਰੀ ਤਨਖ਼ਾਹ ਨੂੰ ਲੈ ਕੇ ਸੰਘਰਸ਼ ਦੇ ਰਾਹ ਤੇ ਹਨ ਪਰ ਮੌਜੂਦਾ ਸਰਕਾਰ ਵੀ ਲਗਾਤਾਰ ਲਾਰੇ ਲਗਾਉਂਦੀ ਆ ਰਹੀ ਹੈ | ਬੈਠਕ ਨੂੰ ਸੰਬੋਧਨ ਕਰਦੇ ਹੋਏ ਜੁਆਇੰਟ ਐਕਸ਼ਨ ਕਮੇਟੀ ਆਫ਼ ਵੈਟਸ ਫ਼ਾਰ ਪੇਅ ਪਾਰਟੀ ਦੇ ਕਨਵੀਨਰ ਡਾ. ਗੁਰਚਰਨ ਸਿੰਘ ਨੇ ਕਿਹਾ ਕਿ ਪਸ਼ੂ ਪਾਲਨ ਵਿਭਾਗ, ਪੰਜਾਬ ਦੇ ਡਾਇਰੈਕਟਰ ਵੱਲੋਂ ਮੰਗਾਂ ਪ੍ਰਤੀ ਸਕਰਾਤਮਕ ਰੋਲ ਨਿਭਾਉਣ ਦੀ ਬਜਾਏ ਸੰਘਰਸ਼ ਕਰ ਰਹੇ ਅਫ਼ਸਰਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਲਗਾਤਾਰ ਧਮਕੀ ਭਰੇ ਪੱਤਰ ਜਾਰੀ ਕੀਤੇ ਜਾ ਰਹੇ ਹਨ, ਜਿਨ੍ਹਾਂ ਦੀ ਪੁਰਜ਼ੋਰ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ | ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਵਿਭਾਗ ਦੇ ਜਿਨ੍ਹਾਂ ਉੱਚ ਅਧਿਕਾਰੀਆਂ ਵੱਲੋਂ ਸੰਘਰਸ਼ ਵਿਚ ਸਾਥ ਦਿੱਤਾ ਜਾ ਰਿਹਾ ਹੈ, ਜੇ ਡਾਇਰੈਕਟਰ/ ਸਰਕਾਰ ਵਲੋਂ ਕੋਈ ਕਾਰਵਾਈ ਕੀਤੀ ਜਾਂਦੀ ਹੈ ਤਾਂ ਜੁਆਇੰਟ ਐਕਸ਼ਨ ਕਮੇਟੀ ਆਫ਼ ਵੈਟਸ ਫ਼ਾਰ ਪੇਅ ਪਾਰਟੀ ਇਸ ਦਾ ਡਟ ਕੇ ਵਿਰੋਧ ਕਰੇਗੀ | ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਸਮੂਹ ਵੈਟਰਨਰੀ ਡਾਕਟਰਾਂ ਨੂੰ ਇਸ ਸੰਘਰਸ਼ ਵਿਚ ਲਗਾਤਾਰ ਡਟੇ ਰਹਿਣ ਲਈ ਪ੍ਰੇਰਿਤ ਕੀਤਾ | ਇਸ ਤੋਂ ਬਾਅਦ ਜੁਆਇੰਟ ਐਕਸ਼ਨ ਕਮੇਟੀ ਦੇ ਨੁਮਾਇੰਦੇ ਡਾ. ਰਿਸ਼ਭ ਜਾਜੋਰਿਆ, ਡਾ. ਸਿਮਰਨ, ਡਾਕਟਰ ਵਿਸ਼ਵਦੀਪ ਪਾਹਵਾ ਅਤੇ ਵੀ.ਸੀ.ਆਈ. ਮੈਂਬਰ ਡਾ. ਅਮਿੱਤ ਨੈਣ ਨੇ ਕਿਹਾ ਕਿ ਸੰਘਰਸ਼ ਦੇ ਅਗਲੇ ਪੜਾਅ ਵਿਚ 23 ਅਤੇ 24 ਦਸੰਬਰ ਨੂੰ ਸੂਬੇ ਦੇ ਸਾਰੇ ਵੈਟਰਨਰੀ ਡਾਕਟਰ ਵੈਟਰਨਰੀ ਸੇਵਾਵਾਂ ਠੱਪ ਕਰਕੇ ਰੋਸ ਵਜੋਂ ਆਪਣੇ ਜ਼ਿਲੇ੍ਹ ਦੇ ਪੋਲੀ ਕਲੀਨਿਕਾਂ ਵਿਖੇ ਇਕੱਠੇ ਹੋ ਕੇ ਉਪਰੋਕਤ ਦਿਨਾਂ ਨੂੰ ਸਰਕਾਰ ਦਾ ਪਿੱਟ-ਸਿਆਪਾ ਕਰਨਗੇ ਅਤੇ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਧੋਖੇ ਅਤੇ ਗ਼ਲਤ ਢੰਗ ਨਾਲ ਪੇਅ ਪਾਰਟੀ ਭੰਗ ਕਰਨ ਦਾ ਪੱਤਰ ਅਤੇ ਪਸ਼ੂ ਪਾਲਨ ਵਿਭਾਗ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ | ਇਹ ਦੋ ਦਿਨ ਓ.ਪੀ.ਡੀ ਅਤੇ ਐਮਰਜੈਂਸੀ ਸੇਵਾਵਾਂ ਸਮੇਤ ਸੂਬੇ ਦੀਆਂ ਪਸ਼ੂ ਪਾਲਨ ਵਿਭਾਗ ਨਾਲ ਸੰਬੰਧਿਤ ਸਾਰੀਆਂ ਸੇਵਾਵਾਂ ਦਾ ਮੁਕੰਮਲ ਸ਼ੱਟ-ਡਾਊਨ ਰਹੇਗਾ | ਇਸ ਮੌਕੇ ਜੁਆਇੰਟ ਐਕਸ਼ਨ ਕਮੇਟੀ ਆਫ਼ ਵੈਟਸ ਪਾਰ ਪੇਅ ਪੈਰਿਟੀ ਦੇ ਚੀਫ਼ ਮੀਡੀਆ ਐਡਵਾਈਜ਼ਰ ਡਾਕਟਰ ਗੁਰਿੰਦਰ ਸਿੰਘ ਵਾਲੀਆ ਨੇ ਮੁੱਖ ਮੰਤਰੀ ਪੰਜਾਬ ਨੂੰ ਤੁਰੰਤ ਦਖ਼ਲ ਦੇ ਕੇ ਪੰਜਾਬ ਦੇ ਵੈਟਰਨਰੀ ਡਾਕਟਰਾਂ ਨਾਲ ਹੋਏ ਵਿਤਕਰੇ ਨੂੰ ਖ਼ਤਮ ਕਰਕੇ ਉਨ੍ਹਾਂ ਨੂੰ ਇਨਸਾਫ਼ ਦੇਣ ਦੀ ਗੁਹਾਰ ਲਗਾਈ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਧੱਕੇਸ਼ਾਹੀ ਦਾ ਦੋਸ਼ ਲਗਾਉਂਦਿਆਂ ਸਿਵਲ ਸਕੱਤਰੇਤ ਮੂਹਰੇ ਦਿੱਤ... ਅਗਲੀ ਖ਼ਬਰ ਸੜਕ ਹਾਦਸੇ 'ਚ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ-ਪਰਚਾ ਦਰਜ
Ad Position 24