17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਨਾਇਬ ਤਹਿਸੀਲਦਾਰ ਸ਼ਰੇਆਮ ਲੈ ਰਿਹਾ ਹੈ ਰਿਸ਼ਵਤ-ਸੰਧੂ <br/>

Ad Position 21
No active advertisement
ਅਜੀਤ ਡੈਸਕ 20-12-2025
ਮੱਖੂ,19 ਦਸੰਬਰ (ਕੁਲਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਸੂਬਾ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਮੱਖੂ ਵਿਖੇ ਹੋਈ | ਐਗਜ਼ੈਕਟਿਵ ਕਮੇਟੀ ਦੇ ਮੈਂਬਰਾਂ ਵੱਲੋਂ ਪ੍ਰੈੱਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਜ਼ੀਰਾ ਤਹਿਸੀਲ ਦੇ ਨਾਇਬ ਤਹਿਸੀਲਦਾਰ ਰਾਜ ਕੁਮਾਰ ਝੱਟਾ ਐਨ. ਓ. ਸੀ ਤੋਂ ਬਗੈਰ ਰਜਿਸਟਰੀਆਂ ਕਰਨ ਦੇ ਸ਼ਰੇਆਮ 10 ਤੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਹੈ | ਉਹਨਾਂ ਕਿਹਾ ਕਿ ਵਿਜੀਲੈਂਸ ਵਿਭਾਗ ਨੂੰ ਅਪੀਲ ਕਰਦੇ ਹਾਂ ਕਿ ਇਹੋ ਜਿਹੇ ਰਿਸ਼ਵਤਖ਼ੋਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਇਨ੍ਹਾਂ ਵਲੋਂ ਬਣਾਈ ਗਈ ਜਾਇਦਾਦ ਦੀ ਜਾਂਚ ਕੀਤੀ ਜਾਵੇ | ਉਹਨਾਂ ਕਿਹਾ ਕਿ ਪਿੰਡਾਂ ਵਿਚ ਲਾਲ ਲਕੀਰ ਦੇ ਅੰਦਰ ਜੇਕਰ ਕਿਸੇ ਨੇ ਰਜਿਸਟਰੀ ਕਰਾਉਣੀ ਹੁੰਦੀ ਹੈ ਤਾਂ ਇਹ ਨਾਇਬ ਤਹਿਸੀਲਦਾਰ ਸਾਹਿਬ ਉਨ੍ਹਾਂ ਤੋਂ ਵੀ ਪੈਸੇ ਭਾਲਦਾ ਹੈ ਅਤੇ ਅਸੀਂ ਅਰਜ਼ੀ ਨਵੀਸ ਨੂੰ ਵੀ ਅਪੀਲ ਕਰਦੇ ਹਾਂ ਕਿ ਉਹ ਦਲਾਲੀਪੁਣਾ ਛੱਡ ਦੇਣ ਅਤੇ ਆਪਣਾ ਸਾਫ ਸੁਥਰਾ ਕੰਮ ਕਰਨ ਕਿਉਂਕਿ ਅਸੀਂ ਕਿਸੇ ਨਾਲ ਵੀ ਧੱਕਾ ਨਹੀਂ ਹੋਣ ਦੇਵਾਂਗੇ | ਉਨ੍ਹਾਂ ਕਿਹਾ ਕਿ ਸਰਕਾਰ ਕਹਿ ਰਹੀ ਹੈ ਕਿ ਅਸੀਂ ਕਿਸੇ ਵੀ ਵਿਭਾਗ ਦੇ ਕਰਮਚਾਰੀ ਨੂੰ ਵੀ ਰਿਸ਼ਵਤਖ਼ੋਰੀ ਨਹੀਂ ਕਰਨ ਦੇਵਾਂਗੇ | ਇਸ ਲਈ ਇਸ ਦੇ ਵਿਰੁੱਧ ਸਰਕਾਰ ਤੁਰੰਤ ਕਾਰਵਾਈ ਕਰੇ | ਇਸ ਮੌਕੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ, ਬਾਪੂ ਗੁਰਦੇਵ ਸਿੰਘ ਵਾਰਸ ਵਾਲਾ ਸਰਪ੍ਰਸਤ ਪੰਜਾਬ, ਹਰਦੀਪ ਸਿੰਘ ਗਿੱਲ ਕਰਮੂੰਵਾਲਾ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ, ਲਖਬੀਰ ਸਿੰਘ ਨਿੱਝਰ ਜ਼ਿਲ੍ਹਾ ਪ੍ਰਧਾਨ ਸ੍ਰੀ ਤਰਨਤਾਰਨ ਸਾਹਿਬ ਆਦਿ ਕਿਸਾਨ ਆਗੂ ਹਾਜ਼ਰ ਸਨ | ਦੂਜੇ ਪਾਸੇ ਨਾਇਬ ਤਹਿਸੀਲਦਾਰ ਰਾਜ ਕੁਮਾਰ ਝੱਟਾ ਨੇ ਕਿਸਾਨ ਆਗੂਆਂ ਵਲੋਂ ਲਗਾਏ ਗਏ ਦੋਸ਼ਾਂ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਮੇਰੇ 'ਤੇ ਲੱਗੇ ਦੋਸ਼ ਬੇਬੁਨਿਆਦ ਹਨ ਅਤੇ ਮੈਂ ਕਦੀ ਵੀ ਕਿਸੇ ਤੋਂ ਇਕ ਪੈਸਾ ਵੀ ਰਿਸ਼ਵਤ ਦਾ ਨਹੀਂ ਲਿਆ ਅਤੇ ਮੈਂ ਹਰ ਜਾਂਚ ਦਾ ਸਾਹਮਣਾ ਕਰਨ ਨੂੰ ਤਿਆਰ ਹਾਂ |

Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਪ੍ਰਧਾਨ ਹਰਮੀਤ ਕਾਦੀਆਂ ਪਹੁੰਚੇ ਜਲਾਲਾਬਾਦ <br/> ਅਗਲੀ ਖ਼ਬਰ ਭਾਜਪਾ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਧੱਕੇਸ਼ਾਹੀ ਦਾ ਦੋਸ਼ ਲਗਾਉਂਦਿਆਂ ਸਿਵਲ ਸਕੱਤਰੇਤ ਮੂਹਰੇ ਦਿੱਤ...
Ad Position 24