17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਮੀਟਿੰਗ ਹੋਈ <br/>

Ad Position 21
No active advertisement
ਅਜੀਤ ਡੈਸਕ 20-12-2025
ਫ਼ਾਜ਼ਿਲਕਾ, 19 ਦਸੰਬਰ (ਅਮਰਜੀਤ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਇਕ ਮੀਟਿੰਗ ਮਾਰਕੀਟ ਕਮੇਟੀ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਦੀ ਅਗਵਾਈ ਹੇਠ ਹੋਈ | ਜਿਸ ਵਿਚ ਵੱਖ-ਵੱਖ ਬਲਾਕਾਂ ਦੀਆਂ ਕਮੇਟੀਆਂ ਅਤੇ ਇਕਾਈ ਕਮੇਟੀਆਂ ਦੇ ਆਗੂ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਮੀਟਿੰਗ ਵਿਚ ਕੁੱਝ ਮੈਂਬਰਾਂ ਨੂੰ ਯੂਨੀਅਨ ਦੇ ਸੰਵਿਧਾਨ ਦੇ ਉਲਟ ਚੱਲਣ 'ਤੇ ਜਗਜੀਤ ਸਿੰਘ ਅਤੇ ਨਿਰਮਲ ਸਿੰਘ, ਸੰਦੀਪ ਸਿੰਘ ਅਤੇ ਗੁਰਜਿੰਦਰ ਸਿੰਘ ਆਦਿ ਦੀ ਮੁੱਢਲੀ ਮੈਂਬਰਸ਼ਿਪ ਖ਼ਾਰਜ ਕੀਤੀ ਗਈ | ਉਨ੍ਹਾਂ ਕਿਹਾ ਕਿ ਜਥੇਬੰਦੀ ਦੇ ਕਿਸੇ ਵੀ ਮੈਂਬਰ ਨੂੰ ਸੰਵਿਧਾਨ ਦੇ ਵਿਰੁੱਧ ਚੱਲਣ ਦਾ ਅਧਿਕਾਰ ਨਹੀਂ ਹੈ | ਜੇਕਰ ਭਵਿੱਖ ਵਿਚ ਵੀ ਕੋਈ ਜਥੇਬੰਦੀ ਵਿਰੁੱਧ ਚੱਲੇਗਾ ਤਾਂ ਉਸ ਦੀ ਮੈਂਬਰਸ਼ਿਪ ਵੀ ਖ਼ਾਰਜ ਕੀਤੀ ਜਾਵੇਗੀ | ਇਸ ਮੌਕੇ ਗੁਰਦੀਪ ਸਿੰਘ, ਜਨਰਲ ਸਕੱਤਰ ਲਖਵਿੰਦਰ ਸਿੰਘ, ਸੁਖਮੰਦਰ ਸਿੰਘ, ਕ੍ਰਿਸ਼ਨ ਸਿੰਘ, ਇੰਦਰਾਜ, ਗੁਰਪ੍ਰੀਤ ਸਿੰਘ, ਬਲਜੀਤ ਸਿੰਘ, ਬਿ੍ਜ ਲਾਲ, ਸੁਖਦੇਵ ਸਿੰਘ, ਕੁਲਵੰਤ ਸਿੰਘ, ਮੇਜਰ ਸਿੰਘ ਖ਼ਾਲਸਾ, ਸੁਖਪਾਲ ਸਿੰਘ, ਦੌਲਤ ਰਾਮ, ਗੁਰਚਰਨ ਸਿੰਘ, ਅਜੀਤ ਸਿੰਘ, ਜਗਤਾਰ ਸਿੰਘ, ਸ਼ੇਰ ਸਿੰਘ, ਨੱਥਾ ਸਿੰਘ, ਮੁਖ਼ਤਿਆਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਪੈਨਸ਼ਨਰ ਵਿਰੋਧੀ ਫ਼ੈਸਲੇ ਲੈ ਰਹੀ ਹੈ-ਹਰਭਜਨ ਕੰਬੋਜ ਅਗਲੀ ਖ਼ਬਰ ਵਿਧਾਇਕ ਗੋਲਡੀ ਕੰਬੋਜ ਨੇ ਜ਼ਿਲ੍ਹਾ ਪ੍ਰੀਸ਼ਦ 'ਤੇ ਪੰਚਾਇਤ ਸੰਮਤੀ ਦੀ ਸ਼ਾਨਦਾਰ ਜਿੱਤ 'ਤੇ ਵੋਟਰਾਂ ਦਾ ਕੀਤਾ ਧੰਨਵਾਦ
Ad Position 24