17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਪੰਜਾਬ ਸਰਕਾਰ ਪੈਨਸ਼ਨਰ ਵਿਰੋਧੀ ਫ਼ੈਸਲੇ ਲੈ ਰਹੀ ਹੈ-ਹਰਭਜਨ ਕੰਬੋਜ

Ad Position 21
No active advertisement
ਅਜੀਤ ਡੈਸਕ 20-12-2025
ਮੰਡੀ ਲਾਧੂਕਾ, 19 ਦਸੰਬਰ (ਰਾਕੇਸ਼ ਛਾਬੜਾ)-ਪੈਨਸ਼ਨਰ ਐਸੋਸੀਏਸ਼ਨ ਦੀ ਇਕ ਮੀਟਿੰਗ ਮੰਡਲ ਪ੍ਰਧਾਨ ਹਰਭਜਨ ਕੰਬੋਜ ਦੀ ਅਗਵਾਈ ਹੇਠ ਸੰਪੰਨ ਹੋਈ | ਪੈਨਸ਼ਨਰ ਡੇ ਦੇ ਮੌਕੇ 'ਤੇ ਰੱਖੀ ਗਈ ਇਸ ਮੀਟਿੰਗ ਵਿਚ ਉਨ੍ਹਾਂ ਨੇ ਸੰਬੋਧਨ ਕਰਦੇ ਹੋਏ ਕਿਹਾ ਹੈ ਕਿ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਫ਼ੈਸਲੇ ਲਏ ਜਾ ਰਹੇ ਹਨ | ਉਨ੍ਹਾਂ ਕਿਹਾ ਹੈ ਕਿ ਇਨ੍ਹਾਂ ਸਰਕਾਰਾਂ ਵਲੋਂ ਕਾਰਪੋਰੇਟ ਘਰਾਨਿਆਂ ਨੂੰ ਲਾਭ ਪਹੰੁਚਾਉਣ ਲਈ ਨਿੱਜੀਕਰਨ ਦਾ ਰਸਤਾ ਸਾਫ਼ ਕੀਤਾ ਜਾ ਰਿਹਾ ਹੈ | ਉਨ੍ਹਾਂ ਨੇ ਕਿਹਾ ਹੈ ਕੇਂਦਰ ਸਰਕਾਰ ਬਿਜਲੀ ਸੋਧ ਬਿੱਲ 2025, ਸੀਡ ਬਿੱਲ ਅਤੇ ਲੇਬਰ ਕਾਨੂੰਨ ਵਰਗੇ ਲੋਕ ਵਿਰੋਧੀ ਨਿਯਮਾਂ ਨੂੰ ਲਾਗੂ ਕਰਕੇ ਲੋਕ ਵਿਰੋਧੀ ਫ਼ੈਸਲੇ ਲੈ ਰਹੀ ਹੈ | ਇਸ ਦੌਰਾਨ ਜੋਗਿੰਦਰ ਸਿੰਘ ਮਲਨ, ਵਰਿੰਦਰ ਕੁਮਾਰ, ਭਜਨ ਲਾਲ, ਬਲਰਾਮ, ਰਾਧਾ ਕ੍ਰਿਸ਼ਨ, ਰੰਗਾ ਸਿੰਘ, ਮੁਨਸ਼ੀ ਰਾਮ, ਦਲਜੀਤ ਸਿੰਘ, ਰੂਪ ਲਾਲ, ਸ਼ਾਮ ਲਾਲ, ਪਾਲ ਸਿੰਘ ਅਤੇ ਵਸਾਵਾ ਰਾਮ ਨੇ ਵੀ ਸੰਬੋਧਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਾਰੇ ਬਲਾਕਾਂ ਦੇ ਆਂਗਣਵਾੜੀ ਸੈਂਟਰਾਂ ਵਿਚ ਈ.ਸੀ.ਸੀ.ਈ. ਦਿਵਸ ਮਨਾਇਆ <br/> ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਮੀਟਿੰਗ ਹੋਈ <br/>
Ad Position 24