17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਜ਼ਿਲ੍ਹਾ ਫ਼ਾਜ਼ਿਲਕਾ ਦੇ ਸਾਰੇ ਬਲਾਕਾਂ ਦੇ ਆਂਗਣਵਾੜੀ ਸੈਂਟਰਾਂ ਵਿਚ ਈ.ਸੀ.ਸੀ.ਈ. ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 20-12-2025
ਫ਼ਾਜ਼ਿਲਕਾ, 19 ਦਸੰਬਰ (ਦਵਿੰਦਰ ਪਾਲ ਸਿੰਘ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਅਨੁੰਪਿਆ ਸਿੰਘ ਦੀ ਅਗਵਾਈ ਹੇਠ ਆਂਗਣਵਾੜੀ ਸੈਂਟਰਾਂ ਵਿਚ ਈ.ਸੀ.ਈ ਦਿਵਸ ਮਨਾਇਆ ਗਿਆ | ਇਸ ਮੌਕੇ ਬੱਚਿਆਂ ਲਈ ਵੱਖ ਵੱਖ ਸਿੱਖਿਆਤਮਕ ਤੇ ਮਨੋਰੰਜਨ ਗਤੀਵਿਧੀਆਂ ਜਿਵੇਂ ਕਿ ਚਿੱਤਰਕਾਰੀ ਮੁਕਾਬਲੇ, ਕਵਿਤਾ ਪਾਠ, ਕਹਾਣੀ ਸੁਣਾਉਣਾ ਆਦਿ ਆਯੋਜਿਤ ਕੀਤੇ ਗਏ, ਬੱਚਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਮਾਵਾਂ ਨੂੰ ਬੱਚਿਆਂ ਦੀ ਸਿਹਤ, ਪੋਸ਼ਣ, ਸਫ਼ਾਈ ਅਤੇ ਟੀਕਾਕਰਨ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਆਂਗਣਵਾੜੀ ਵਰਕਰਾਂ ਵਲੋਂ ਮਾਵਾਂ ਨੂੰ ਗਰਭਵਸਥਾ ਦੌਰਾਨ ਸਹੀ ਖ਼ੁਰਾਕ, ਸਿਹਤ ਜਾਂਚ, ਆਇਰਨ ਅਤੇ ਫੋਲਕ ਐਸਿਡ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ | ਇਸ ਮੌਕੇ 'ਤੇ ਆਂਗਣਵਾੜੀ ਕੇਂਦਰਾਂ ਵਿਚ ਸਿਹਤ ਵਿਭਾਗ ਦੇ ਕਰਮਚਾਰੀਆਂ ਵਲੋਂ ਮਾਵਾਂ ਅਤੇ ਬੱਚਿਆਂ ਦੀ ਸਿਹਤ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਪੌਸ਼ਟਿਕ ਖ਼ੁਰਾਕ ਲੈਣ ਲਈ ਪ੍ਰੇਰਿਤ ਕੀਤਾ ਗਿਆ | ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਇਸ ਤਰਾਂ ਦੀਆਂ ਗਤੀਵਿਧੀਆਂ ਬੱਚਿਆਂ ਦੇ ਸਮੁੱਚੇ ਵਿਕਾਸ, ਬੋਧਿਕ, ਭਾਵਨਾਤਮਕ ਤੇ ਸਮਾਜਿਕ ਪੱਖਾਂ ਨੂੰ ਮਜ਼ਬੂਤ ਕਰਨ ਵਿਚ ਮਦਦਗਾਰ ਸਾਬਤ ਹੁੰਦੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਬਲਾਕ ਖੂਈ ਖੇੜਾ ਦੇ ਪਿੰਡਾਂ ਵਿਚ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ: ਡਾ. ਉਪਿੰਦਰ ਸਿੰਘ ਅਗਲੀ ਖ਼ਬਰ ਪੰਜਾਬ ਸਰਕਾਰ ਪੈਨਸ਼ਨਰ ਵਿਰੋਧੀ ਫ਼ੈਸਲੇ ਲੈ ਰਹੀ ਹੈ-ਹਰਭਜਨ ਕੰਬੋਜ
Ad Position 24